ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਣੀ ਪੰਜਾਬ ਦੀ ਲਾਈਫ-ਲਾਈਨ ਹੈ, ਆਲ ਪਾਰਟੀ ਮੀਟਿੰਗ ਤੋਂ ਬਾਅਦ ਬੋਲੇ CM ਭਗਵੰਤ ਮਾਨ

Water Dispute: ਸੁਨੀਲ ਜਾਖੜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਹਰਿਆਣਾ ਨੂੰ ਪਾਣੀ ਦੇ ਰਹੇ ਹਾਂ। ਪਰ ਜੇਕਰ ਕੋਈ ਧੱਕੇ ਨਾਲ ਸਾਡੇ ਕੋਲੋਂ ਪਾਣੀ ਲੈਣਾ ਚਾਹੁੰਦਾ ਹੈ ਤਾਂ ਪੰਜਾਬ ਕਦੇ ਵੀ ਧੱਕਾ ਸਹਿਣ ਨਹੀਂ ਕਰੇਗਾ।

ਪਾਣੀ ਪੰਜਾਬ ਦੀ ਲਾਈਫ-ਲਾਈਨ ਹੈ, ਆਲ ਪਾਰਟੀ ਮੀਟਿੰਗ ਤੋਂ ਬਾਅਦ ਬੋਲੇ CM ਭਗਵੰਤ ਮਾਨ
Follow Us
jarnail-singhtv9-com
| Updated On: 02 May 2025 12:47 PM

ਭਾਖੜਾ ਬਿਆਸ ਮਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਕੀਤੇ ਗਏ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਖਿਲਾਫ਼ ਸਖਤ ਇਤਰਾਜ਼ ਜ਼ਾਹਿਰ ਕੀਤਾ ਹੈ। ਜਿਸ ਤੋਂ ਬਾਅਦ ਅੱਜ ਰਾਜਧਾਨੀ ਚੰਡੀਗੜ੍ਹ ਵਿੱਚ ਆਲ ਪਾਰਟੀ ਮੀਟਿੰਗ ਸੱਦੀ ਗਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ, ਬਸਪਾ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸਾਮਿਲ ਹੋਏ।

ਇਸ ਮੀਟਿੰਗ ਤੋਂ ਬਾਅਦ ਸਾਂਝੇ ਤੌਰ ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਹਰਿਆਣਾ ਨੂੰ 4 ਹਜ਼ਾਰ ਕਿਊਬਿਕ ਪਾਣੀ ਦੇ ਰਹੇ ਹਾਂ ਅਤੇ ਹੁਣ ਹਰਿਆਣਾ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਕਮੀ ਹੈ ਅਤੇ ਪਾਣੀ ਪੰਜਾਬ ਦੀ ਲਾਈਫ ਲਾਈਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇਸ ਗੱਲ ਉੱਪਰ ਸਹਿਮਤ ਹੋਈਆਂ ਹਨ ਕਿ ਅਜਿਹਾ ਕੋਈ ਵੀ ਫੈਸਲਾ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਜਿਸ ਨਾਲ ਪੰਜਾਬ ਦੇ ਹਿੱਤਾਂ ਨੂੰ ਕੋਈ ਨੁਕਸਾਨ ਹੋਵੇ। ਉਹਨਾਂ ਨੇ ਕਿਹਾ ਕਿ ਬਾਕੀ ਪਾਰਟੀਆਂ ਵੱਲੋ ਸੁਝਾਅ ਆਇਆ ਹੈ ਕਿ ਇਸ ਮੁੱਦੇ ਉੱਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਜਾਵੇ।

ਮਸਲਾ ਹਾਰ ਜਿੱਤ ਦਾ ਨਹੀਂ-ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਹਾਰ ਜਿੱਤ ਜਾਂ ਸਿਆਸਤ ਦਾ ਮਾਮਲਾ ਨਹੀਂ ਹੈ। ਇਹ ਪੂਰੇ ਪੰਜਾਬ ਦਾ ਸਾਂਝਾ ਮੁੱਦਾ ਹੈ। ਇਸ ਕਰਕੇ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਇਜਲਾਸ ਸੱਦਿਆ ਹੈ। ਜਿਸ ਦੇ ਲਈ ਮਨਜ਼ੂਰੀ ਆ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਿਆ ਹੈ ਤਾਂ ਅਸੀਂ ਵਾਧੂ ਪਾਣੀ ਕਿੱਥੋਂ ਦੇ ਦਈਏ।

ਕਿਸੇ ਨੂੰ ਦੇਣ ਲਈ ਸਾਡੇ ਕੋਲ ਪਾਣੀ ਨਹੀਂ- ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਹਰਿਆਣਾ ਨੂੰ ਪਾਣੀ ਦੇ ਰਹੇ ਹਾਂ। ਪਰ ਜੇਕਰ ਕੋਈ ਧੱਕੇ ਨਾਲ ਸਾਡੇ ਕੋਲੋਂ ਪਾਣੀ ਲੈਣਾ ਚਾਹੁੰਦਾ ਹੈ ਤਾਂ ਪੰਜਾਬ ਕਦੇ ਵੀ ਧੱਕਾ ਸਹਿਣ ਨਹੀਂ ਕਰੇਗਾ।

ਜਾਖੜ ਨੇ ਕਿਹਾ ਕਿ ਸਾਨੂੰ ਬੈਠ ਕੇ ਗੱਲਬਾਤ ਨਾਲ ਮਸਲਾ ਹੱਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਡੇ ਸੂਬੇ ਦੇ ਮੁਖੀ ਹਨ। ਪਰ ਜੇਕਰ ਕਿਤੇ ਲੋੜ ਪਈ ਤਾਂ ਉਹ ਨਾਲ ਜਾਣਗੇ। ਜਾਖੜ ਨੇ ਕਿਹਾ ਕਿ ਜੇਕਰ ਉਹਨਾਂ ਉੱਪਰ ਕਿਸੇ ਤਰ੍ਹਾਂ ਦਾ ਦਬਾਅ ਆਉਂਦਾ ਹੈ ਤਾਂ ਜਾਖੜ ਦਾ ਸਟੈਂਡ ਪੰਜਾਬ ਨਾਲ ਹੋਵੇਗਾ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...