AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਵਿੱਤਰ ਸ਼ਹਿਰਾਂ ‘ਚ ਮੁਫ਼ਤ ਚੱਲਣਗੇ ਬੱਸਾਂ ਤੇ ਰਿਕਸ਼ੇ, CM ਮਾਨ ਵੱਲੋਂ ਵੱਡਾ ਐਲਾਨ, ਜਾਣੋ ਹੋਰ ਕਿ ਕਿਹਾ

ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀ ਕੁਰਬਾਨੀ ਹੋਰ ਕਿਤੇ ਵੀ ਨਹੀਂ ਦੇਖੀ ਜਾ ਸਕਦੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ ਅਤੇ ਇਕੱਠ ਨੂੰ ਸੰਬੋਧਨ ਕੀਤਾ।

ਪਵਿੱਤਰ ਸ਼ਹਿਰਾਂ 'ਚ ਮੁਫ਼ਤ ਚੱਲਣਗੇ ਬੱਸਾਂ ਤੇ ਰਿਕਸ਼ੇ, CM ਮਾਨ ਵੱਲੋਂ ਵੱਡਾ ਐਲਾਨ, ਜਾਣੋ ਹੋਰ ਕਿ ਕਿਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
tv9-punjabi
| Updated On: 25 Nov 2025 16:36 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਆਪਣੇ ਸੰਬੋਧਨ ਵਿੱਚ ਕਈ ਮਹੱਤਵਪੂਰਨ ਐਲਾਨ ਕੀਤੇ। ਉਨ੍ਹਾਂ ਕਿ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇਗੀ। ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਨੂੰ ਪੂਰੀ ਤਰ੍ਹਾਂ ਮੁਫ਼ਤ ਬੱਸ ਅਤੇ ਆਟੋ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜਿਸ ਦਾ ਪੂਰਾ ਖਰਚ ਸਰਕਾਰ ਚੁੱਕੇਗੀ।

ਇਸ ਤੋਂ ਇਲਾਵਾ, ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਹੈਰੀਟੇਜ ਸਟਰੀਟ ਵਿਕਸਤ ਕੀਤੀ ਜਾਵੇਗੀ, ਜੋ ਸ਼ਹਿਰ ਦੇ ਸੱਭਿਆਚਾਰ ਅਤੇ ਇਤਿਹਾਸਕ ਮਹੱਤਵ ਨੂੰ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪ੍ਰਦਰਸ਼ਿਤ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚਰਨ ਗੰਗਾ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਸਰਕਾਰੀ ਦੁਕਾਨਾਂ ਨੂੰ ਇੱਕ ਸਮਾਨ ਦਿੱਖ ਨਾਲ ਵਿਕਸਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀ ਕੁਰਬਾਨੀ ਹੋਰ ਕਿਤੇ ਵੀ ਨਹੀਂ ਦੇਖੀ ਜਾ ਸਕਦੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ ਅਤੇ ਇਕੱਠ ਨੂੰ ਸੰਬੋਧਨ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਨੇ ਕੀਤੇ 3 ਵੱਡੇ ਐਲਾਨ..

ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੁਫ਼ਤ ਬੱਸ/ਆਟੋ ਸੇਵਾ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ਼ਤਾਬਦੀ ਸਮਾਰੋਹਾਂ ਮੌਕੇ ਐਲਾਨ ਕੀਤਾ ਕਿ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚਕਾਰ ਪੂਰੀ ਤਰ੍ਹਾਂ ਮੁਫ਼ਤ ਬੱਸ ਅਤੇ ਆਟੋ ਸੇਵਾਵਾਂ ਚਲਾਈਆਂ ਜਾਣਗੀਆਂ, ਜਿਨ੍ਹਾਂ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਹੁਣ ਯਾਤਰਾ ਸੰਬੰਧੀ ਕੋਈ ਮੁਸ਼ਕਲ ਨਹੀਂ ਆਵੇਗੀ ਅਤੇ ਸਰਕਾਰ ਸਾਰੀਆਂ ਸਹੂਲਤਾਂ ਯਕੀਨੀ ਬਣਾਏਗੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ: ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਜਿੱਥੇ ਸਿਲੇਬਸ ਦਾ ਫੈਸਲਾ ਜਨਤਾ ਦੀ ਰਾਏ ਦੇ ਆਧਾਰ ‘ਤੇ ਕੀਤਾ ਜਾਵੇਗਾ।

ਸ੍ਰੀ ਆਨੰਦਪੁਰ ਸਾਹਿਬ ਵਿੱਚ ਨਵੀਂ ਹੈਰਿਟੇਜ ਸਟ੍ਰੀਟ: ਇੱਕ ਹੋਰ ਵੱਡੇ ਐਲਾਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ। ਇਸ ਦਾ ਉਦੇਸ਼ ਇਸ ਪਵਿੱਤਰ ਸ਼ਹਿਰ ਦੀ ਵਿਰਾਸਤ, ਸੱਭਿਆਚਾਰ ਅਤੇ ਇਤਿਹਾਸਕ ਮਹੱਤਤਾ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਹੈ ਤਾਂ ਜੋ ਇੱਕ ਆਕਰਸ਼ਕ ਅਤੇ ਪਹੁੰਚਯੋਗ ਅਨੁਭਵ ਬਣਾਇਆ ਜਾ ਸਕੇ। ਇਹ ਪ੍ਰੋਜੈਕਟ ਸ਼ਹਿਰ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਵੀ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਦੇ ਸੰਬੋਧਨ ਦੇ ਮਹੱਤਵਪੂਰਨ ਨੁਕਤੇ…

ਚਰਨ ਗੰਗਾ ਸਟੇਡੀਅਮ ਨੂੰ ਆਧੁਨਿਕ ਤਰੀਕੇ ਨਾਲ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਚਰਨ ਗੰਗਾ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਧਾਰਮਿਕ/ਸੱਭਿਆਚਾਰਕ ਸਮਾਗਮਾਂ ਅਤੇ ਖੇਡ ਗਤੀਵਿਧੀਆਂ ਨੂੰ ਆਧੁਨਿਕ ਪੱਧਰ ‘ਤੇ ਆਯੋਜਿਤ ਕੀਤਾ ਜਾ ਸਕੇ।

ਸ੍ਰੀ ਆਨੰਦਪੁਰ ਸਾਹਿਬ ਵਿੱਚ ਦੁਕਾਨਾਂ ਦਾ ਨਵੀਨੀਕਰਨ ਕੀਤਾ ਜਾਵੇਗਾ: ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਦੀਆਂ ਸਾਰੀਆਂ ਸਰਕਾਰੀ ਦੁਕਾਨਾਂ ਦਾ ਨਵੀਨੀਕਰਨ ਇੱਕਸਾਰ ਰੰਗ ਅਤੇ ਡਿਜ਼ਾਈਨ ਵਿੱਚ ਕੀਤਾ ਜਾਵੇਗਾ। ਜਿਸ ਨਾਲ ਪੂਰੇ ਪਵਿੱਤਰ ਸ਼ਹਿਰ ਲਈ ਇੱਕਸਾਰ, ਆਕਰਸ਼ਕ ਅਤੇ ਵਿਰਾਸਤੀ ਥੀਮ ਵਾਲਾ ਦਿੱਖ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਵਿੱਚ ਇੱਕੋ ਵਿਅਕਤੀ ਦਾ ਦੋ ਥਾਵਾਂ ‘ਤੇ ਅੰਤਿਮ ਸੰਸਕਾਰ ਕੀਤੇ ਜਾਣ ਦੀ ਕੋਈ ਉਦਾਹਰਣ ਨਹੀਂ ਹੈ। ਉਨ੍ਹਾਂ ਇਹ ਗੱਲ ਗੁਰੂ ਤੇਗ ਬਹਾਦਰ ਜੀ ਦੀ ਵਿਲੱਖਣ ਕੁਰਬਾਨੀ ਦੇ ਸੰਦਰਭ ਵਿੱਚ ਕਹੀ, ਜੋ ਕਿ ਪ੍ਰੋਗਰਾਮ ਦਾ ਇੱਕ ਮਹੱਤਵਪੂਰਨ ਭਾਵਨਾਤਮਕ ਹਿੱਸਾ ਸੀ।

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...