AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਭਾਜਪਾ ਦੀ ਰਣਨੀਤੀ ਨਹੀਂ ਚੱਲੇਗੀ: ਆਪਣੀਆਂ ਹਰਕਤਾਂ ਤੋਂ ਬਾਜ ਆਏ, ਨਹੀਂ ਕਰਾਂਗੇ ਬਰਦਾਸ਼ਤ, ਬਠਿੰਡਾ ਵਿੱਚ ਗਰਜੇ ਮੁੱਖ ਮੰਤਰੀ

Shukrana Yatra: ਇਹ ਯਾਤਰਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ" ਜਲੰਧਰ ਅਤੇ ਅੰਮ੍ਰਿਤਸਰ ਵਿੱਚ ਪਹੁੰਚੀ ਸੀ। ਸੀਐਮ ਮਾਨ ਇਸ ਦੌਰਾਨ ਸ੍ਰੀ ਹਰਿਮੰਦਿਰ ਸਾਹਿਬ ਸਮੇਤ ਕਈ ਗੁਰਦੁਆਰਿਆਂ ਵਿੱਚ ਨਤਮਸਤਕ ਹੋਏ ਸਨ। ਉਨ੍ਹਾਂ ਨੇ ਪਰਮਾਤਮਾ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ ਸੀ।

ਭਾਜਪਾ ਦੀ ਰਣਨੀਤੀ ਨਹੀਂ ਚੱਲੇਗੀ: ਆਪਣੀਆਂ ਹਰਕਤਾਂ ਤੋਂ ਬਾਜ ਆਏ, ਨਹੀਂ ਕਰਾਂਗੇ ਬਰਦਾਸ਼ਤ, ਬਠਿੰਡਾ ਵਿੱਚ ਗਰਜੇ ਮੁੱਖ ਮੰਤਰੀ
Photo : @BhagwantMann
tv9-punjabi
| Updated On: 08 May 2026 16:27 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ “ਸ਼ੁਕਰਾਨਾ ਯਾਤਰਾ” ਦਾ ਸ਼ੁੱਕਰਵਾਰ ਨੂੰ ਤੀਜਾ ਦਿਨ ਹੈ। ਯਾਤਰਾ ਬਠਿੰਡਾ ਵਿੱਚ ਸ਼ੁਰੂ ਹੋਈ। ਤੀਜੇ ਦਿਨ ਦੌਰਾਨ, ਮੁੱਖ ਮੰਤਰੀ ਮਾਨਸਾ, ਸਰਦੂਲਗੜ੍ਹ ਸਮੇਤ ਹੋਰ ਕਈ ਥਾਵਾਂ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ, “ਭਾਜਪਾ ਮੈਂਬਰ ਮੰਗ ਕਰ ਰਹੇ ਹਨ ਕਿ ਭਗਵੰਤ ਮਾਨ ‘ਤੇ ਦੇਸ਼ਧ੍ਰੋਹ ਦਾ ਪਰਚਾ ਦਰਜ ਕਰਵਾਇਆ ਜਾਵੇ। ਉਹ ਸਾਨੂੰ ਦੇਸ਼ਧ੍ਰੋਹ ਦਾ ਸਰਟੀਫਿਕੇਟ ਦੇਣਗੇ, ਜਿਨ੍ਹਾਂ ਨੇ 52 ਸਾਲਾਂ ਤੋਂ ਆਰਐਸਐਸ ਦਫਤਰ ‘ਤੇ ਤਿਰੰਗਾ ਨਾ ਲਹਿਰਾਇਆ ।”

ਉਨ੍ਹਾਂ ਕਿਹਾ, “ਭਾਜਪਾ ਦੀ ਆਪਸ ਵਿੱਚ ਲੜਾਉਣ ਵਾਲ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ। ਇਹ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਚੱਲਦੀ ਹੋਵੇਗਾ। ਬੰਗਾਲ ਵਿੱਚ ਦੇਖ ਲਵੋ, ਜਿੱਥੇ ਭਾਜਪਾ ਦੀ ਸਰਕਾਰ ਬਣੀ ਹੈ, ਅਤੇ ਉੱਥੇ ਲੋਕਾਂ ਦੇ ਘਰ ਸੜ ਰਹੇ ਹਨ। ਅਸੀਂ ਪੰਜਾਬ ਵਿੱਚ ਅਜਿਹਾ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਲੋਕਾਂ ਨੂੰ ਇੱਕਜੁੱਟ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਤਾਕਤਾਂ ਨੂੰ ਹਾਵੂੀ ਨਹੀਂ ਹੋਣ ਦੇਣਾ ਹੈ।” ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਪਿਆਰ ਨਾਲ ਜਾਨਾਂ ਵੀ ਕੁਰਬਾਨ ਕਰਨ ਲਈ ਤਿਆਰ ਹਨ, ਪਰ ਅਜਿਹੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ।” ਭਗਵੰਤ ਮਾਨ ਨੇ ਕਿਹਾ, “ਮੈਂ ਭਾਜਪਾ ਵਾਲਿਆਂ ਕਹਿ ਦੇਣਾ ਚਾਹੁੰਦਾ ਹਾਂ ਕਿ ਉਹ ਪੰਜਾਬ ਵਿੱਚ ਕੋਝੀਆਂ ਹਰਕਤਾਂ ਤੋਂ ਬਾਜ ਆਉਣ।”

ਸੁਖਬੀਰ ਅਤੇ ਮਜੀਠੀਆ ‘ਤੇ ਤਿੱਖੇ ਨਿਸ਼ਾਨੇ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਇਹ ਪਿਆਰ ਉਨ੍ਹਾਂ ਲਈ ਹੈ ਕਿਉਂਕਿ ਹੋਰ ਵਿਰੋਧੀ ਪਾਰਟੀਆਂ ਸਰਕਾਰ ਦੇ ਕੰਮਾਂ ਦਾ ਵਿਰੋਧ ਕਰ ਰਹੀਆਂ ਹਨ। ਪਹਿਲਾਂ, ਕਿਸੇ ਵੀ ਪਾਰਟੀ ਨੇ ਬੇਅਦਬੀ ਦੇ ਮੁੱਦੇ ‘ਤੇ ਕਾਨੂੰਨ ਬਾਰੇ ਨਾ ਤਾਂ ਸੋਚਿਆ ਸੀ ਅਤੇ ਨਾ ਹੀ ਅਜਿਹਾ ਕੋਈ ਕਾਨੂੰਨ ਬਣਾਇਆ। ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ, ਜਿਸਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਅਦਬੀ ਦਾ ਘਿਣੌਨਾ ਕੰਮ ਕੀਤਾ, ਪਰ ਹੁਣ ਉਨ੍ਹਾਂ ਦੀ ਅਗਲੀ ਮੰਜ਼ਿਲ ਜੇਲ੍ਹ ਹੋਵੇਗੀ।

ਮਾਨ ਨੇ ਯਾਤਰਾ ਦੌਰਾਨ ਲੋਕਾਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਧੰਨਵਾਦ ਪ੍ਰਗਟ ਕੀਤਾ। ਯਾਤਰਾ ਅੰਤ ਵਿੱਚ ਸੰਗਰੂਰ ਵਿੱਚ ਰੁਕੇਗੀ ਅਤੇ ਅਗਲੇ ਦਿਨ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਵੇਗੀ। ਮਾਨ ਬੇਅਦਬੀ ਵਿਰੋਧੀ ਕਾਨੂੰਨ ਦਾ ਜਸ਼ਨ ਮਨਾਉਣ ਲਈ ਪੰਜਾਬ ਭਰ ਵਿੱਚ “ਸ਼ੁਕਰਾਣਾ ਯਾਤਰਾ” ਦੀ ਅਗਵਾਈ ਕਰ ਰਹੇ ਹਨ। ਇਹ “ਸ਼ੁਕਰਾਣਾ ਯਾਤਰਾ” 6 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਸੀ।

ਸਰਕਾਰ ਦੀਆਂ ਗਿਣਵਾਈਆਂ ਪ੍ਰਾਪਤੀਆਂ

ਸੀਐਮ ਮਾਨ ਨੇ ਇਸ ਮੌਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਉਹ ਕੰਮ ਨਹੀਂ ਕੀਤੇ, ਜੋ ਉਨ੍ਹਾਂ ਦੀ ਸਰਕਾਰ ਨੇ ਕੀਤੇ ਹਨ। ਉਨ੍ਹਾਂ ਦੀ ਸਰਕਾਰ ਨੇ ਮੁਫਤ ਬਿਜਲੀ ਦਿੱਤੀ, ਕਿਸਾਨਾਂ ਨੂੰ ਹੁਣ ਰਾਤ ਨੂੰ ਜਾਗ-ਜਾਗ ਕੇ ਪਾਣੀ ਨਹੀਂ ਲਗਾਉਣਾ ਪੈਂਦਾ, ਕਿਉਂਕਿ ਉਨ੍ਹਾਂ ਨੂੰ ਦਿਨ ਵੇਲ੍ਹੇ ਹੀ ਬਿਜਲੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 65000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ। ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈਲਥ ਯੋਜਨਾ ਦਾ ਲੋਕ ਭਰਪੂਰ ਲਾਭ ਚੁੱਕ ਰਹੇ ਹਨ। ਪਰ ਪਹਿਲੀਆਂ ਸਰਕਾਰਾਂ ਨੂੰ ਆਪਣੇ ਢਿੱਡ ਭਰਣ ਤੋਂ ਕਦੇਂ ਫੁਰਸਤ ਹੀ ਨਹੀਂ ਮਿਲੀ।

ਸੀਐਮ ਨੇ ਆਪ ਕਰਵਾਇਆ ਸਰਵੇ

ਮਾਨਸਾ ਵਿੱਚ ਮੁਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਸਰਕਾਰ ਦੇ ਕੰਮਾਂ ਤੇ ਉਂਗਲਾਂ ਚੁੱਕਦੇ ਹਨ। ਇਸਦਾ ਜਵਾਬ ਹੁਣੇ ਮੌਕੇ ਤੇ ਹੀ ਮਿਲ ਜਾਵੇਗਾ। ਉਨ੍ਹਾਂ ਉੱਥੇ ਮੌਜੂਦ ਲੋਕਾਂ ਤੋਂ ਤਿੰਨ ਸਵਾਲ ਪੁੱਛੇ। ਪਹਿਲਾ, ਜਿਸਨੂੰ -ਜਿਸਨੂੰ ਬਿਜਲੀ ਦਾ ਬਿੱਲ ਜੀਰੋ ਆਉਂਦਾ ਹੈ, ਹੱਥ ਚੁੱਕ ਦਿਓ। ਇਸਦੇ ਜਵਾਬ ਵਿੱਚ 90-92 ਫੀਸਦੀ ਲੋਕਾਂ ਨੇ ਹੱਥ ਚੁੱਕ ਦਿੱਤੇ। ਦੂਜਾ ਸਵਾਲ ਉਨ੍ਹਾਂ ਨੇ ਪੁੱਛਿਆ ਕਿ ਜਿਨ੍ਹੇ-ਜਿਨ੍ਹੇ ਹੈਲਥ ਬੀਮੇ ਦੇ ਕਾਰਡ ਬਣਾ ਲਏ ਹਨ, ਉਹ ਹੱਥ ਖੜੇ ਕਰ ਦੇਣ। ਇਸਦੇ ਜਵਾਬ ਵਿੱਚ ਅੱਧੇ ਲੋਕਾਂ ਨੇ ਹੱਥ ਖੜੇ ਕੀਤੇ ਤਾਂ ਉਨ੍ਹਾਂ ਨੇ ਕਿਹਾ ਕਿ ਹਾਲੇ 62 ਲਖ ਚੋਂ 35 ਲੱਖ ਕਾਰਡ ਬਣੇ ਹਨ, ਛੇਤੀ ਹੀ ਸਾਰਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਜਾਵੇਗਾ। ਤੀਜਾ ਸਵਾਲ ਉਨ੍ਹਾਂ ਨੇ ਪੁੱਛਿਆ ਕਿ ਕੌਣ-ਕੌਣ ਚਾਹੁੰਦਾ ਹੈ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਤੋਂ ਬਣੇ। ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਲੋਕਾਂ ਦਾ ਭਰਪੂਰ ਹੁੰਗਾਰਾ ਮਿਲਿਆ।

ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੁੱਖ ਮੰਤਰੀ

ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਯਾਤਰਾ ਸਵੇਰੇ 10 ਵਜੇ ਬਠਿੰਡਾ ਦੇ “ਥ੍ਰੀ ਕਾਰਨਰਸ” ਤੋਂ ਸ਼ੁਰੂ ਹੋਈ। ਬਠਿੰਡਾ ਤੋਂ ਬਾਅਦ ਇਹ ਯਾਤਰਾ ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ ਅਤੇ ਬਰਨਾਲਾ ਵਿੱਚੋਂ ਲੰਘ ਰਹੀ ਹੈ। ਡੀਸੀ ਅਤੇ ਐਸਐਸਪੀ ਨੇ ਦੱਸਿਆ ਕਿ ਪੂਰੇ ਰੂਟ ਲਈ ਟ੍ਰੈਫਿਕ ਪਲਾਨ ਵੀ ਜਾਰੀ ਕੀਤੇ ਗਏ ਹਨ।

Follow Us
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...