AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਮਾਨ ਦੀ ਅੱਜ ਜਲੰਧਰ ਵਿਖੇ “ਸ਼ੁਕਰਾਨਾ ਯਾਤਰਾ”, ਸੁਰੱਖਿਆ ਨੂੰ ਲੈ ਕੇ ਪੁਲਿਸ ਅਲਰਟ

ਪ੍ਰਬੰਧਕਾਂ ਦੇ ਅਨੁਸਾਰ, ਇਹ ਯਾਤਰਾ ਸਿਰਫ਼ ਇੱਕ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ, ਵਿਸ਼ਵਾਸ ਤੇ ਸਤਿਕਾਰ ਨੂੰ ਸਮਰਪਿਤ ਇੱਕ ਭਾਵਨਾਤਮਕ ਪਹਿਲਕਦਮੀ ਹੈ। ਇਸਦਾ ਉਦੇਸ਼ ਪੂਰੇ ਪੰਜਾਬ ਰਾਜ 'ਚ ਸ਼ੁਕਰਗੁਜ਼ਾਰੀ ਤੇ ਵਿਸ਼ਵਾਸ ਦਾ ਸੰਦੇਸ਼ ਦੇਣਾ ਹੈ।

ਮੁੱਖ ਮੰਤਰੀ ਮਾਨ ਦੀ ਅੱਜ ਜਲੰਧਰ ਵਿਖੇ ਸ਼ੁਕਰਾਨਾ ਯਾਤਰਾ, ਸੁਰੱਖਿਆ ਨੂੰ ਲੈ ਕੇ ਪੁਲਿਸ ਅਲਰਟ
ਮੁੱਖ ਮੰਤਰੀ ਮਾਨ ਦੀ ਅੱਜ ਜਲੰਧਰ ਵਿਖੇ “ਸ਼ੁਕਰਾਨਾ ਯਾਤਰਾ”, ਸੁਰੱਖਿਆ ਨੂੰ ਲੈ ਕੇ ਪੁਲਿਸ ਅਲਰਟ
davinder-kumar-jalandhar
| Published: 07 May 2026 08:49 AM IST

ਮੁੱਖ ਮੰਤਰੀ ਭਗਵੰਤ ਮਾਨ ਦੀ “ਸ਼ੁਕਰਾਨਾ ਯਾਤਰਾ” ਅੱਜ ਜਲੰਧਰ ਪਹੁੰਚੇਗੀ, ਜਿਸ ਨੂੰ ਲੈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਯਾਤਰਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਸ਼ੁਕਰਾਨਾ ਯਾਤਰਾ ਜਲੰਧਰ ਸੈਂਟਰਲ “ਚ ਸਥਿਤ ਵਰਿੰਦਰ ਸਿੰਘ ਘੁੰਮਣ ਪਾਰਕ (ਪਹਿਲਾਂ ਡੀਸੀ ਪਾਰਕ) ਤੋਂ ਸ਼ੁਰੂ ਹੋਵੇਗੀ।

ਬੀਤੇ ਦਿਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਮਾਗਮ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਸੀ। ਪੁਲਿਸ ਟੀਮ ਦੇ ਨਾਲ, ਅਧਿਕਾਰੀਆਂ ਨੇ ਸੁਰੱਖਿਆ ਪ੍ਰੋਟੋਕੋਲ ਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜਲੰਧਰ ਸੈਂਟਰਲ ਇਲਾਕੇ ਦਾ ਦੌਰਾ ਕੀਤਾ। ਜਲੰਧਰ ਸੈਂਟ੍ਰਲ ਹਲਕਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਨਿਤਿਨ ਕੋਹਲੀ ਨੇ ਵੀ ਇਸ ਯਾਤਰਾ ਸਬੰਧੀ ਰਾਜਨੀਤਿਕ ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲਿਆ।

ਨਿਰੀਖਣ ਦੌਰਾਨ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਸਟੇਜ ਪ੍ਰਬੰਧ, ਜਨਤਕ ਸਹੂਲਤਾਂ ਤੇ ਸਮਾਗਮ ਦੇ ਸੁਚਾਰੂ ਸੰਚਾਲਨ ਨਾਲ ਸਬੰਧਤ ਵਿਸਥਾਰ ਨਾਲ ਜਾਂਚ ਕੀਤੀ ਗਈ।

ਆਪ ਸਰਕਾਰ ਲੋਕਾਂ ਦੀ ਮੰਗਾਂ ਪੂਰੀਆਂ ਕਰਦੀ: ਨਿਤਿਨ ਕੋਹਲੀ

ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਬੇਅਦਬੀ ਵਿਰੁੱਧ ਕਾਨੂੰਨ ਲਿਆਉਣ ਵਾਲੀ ਪਹਿਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਇਹ ਮੰਗ ਮੌਜੂਦਾ ਪੰਜਾਬ ਸਰਕਾਰ ਨੇ ਹੁਣ ਸਫਲਤਾਪੂਰਵਕ ਪੂਰੀ ਕਰ ਦਿੱਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਕੱਠ ਨੂੰ ਸੰਬੋਧਨ ਕਰਨਗੇ ਤੇ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ। ਕੋਹਲੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਨੀਤੀਆਂ ਬਣਾ ਰਹੀ ਹੈ ਤੇ ਇਨ੍ਹਾਂ ਪਹਿਲਕਦਮੀਆਂ ਦਾ ਪ੍ਰਭਾਵ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਸਪੱਸ਼ਟ ਹੋਵੇਗਾ।

ਪ੍ਰਬੰਧਕਾਂ ਦੇ ਅਨੁਸਾਰ, ਇਹ ਯਾਤਰਾ ਸਿਰਫ਼ ਇੱਕ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ, ਵਿਸ਼ਵਾਸ ਤੇ ਸਤਿਕਾਰ ਨੂੰ ਸਮਰਪਿਤ ਇੱਕ ਭਾਵਨਾਤਮਕ ਪਹਿਲਕਦਮੀ ਹੈ। ਇਸਦਾ ਉਦੇਸ਼ ਪੂਰੇ ਪੰਜਾਬ ਰਾਜ ‘ਚ ਸ਼ੁਕਰਗੁਜ਼ਾਰੀ ਤੇ ਵਿਸ਼ਵਾਸ ਦਾ ਸੰਦੇਸ਼ ਦੇਣਾ ਹੈ।

Follow Us
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ...
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ...
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...