AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਹਿਲਾਂ 60 ਸੀਟਾਂ ਲੈ ਕੇ ਤਾਂ ਦਿਖਾਉਣ…. ਸੀਐਮ ਮਾਨ ਦਾ ਮੁਕੇਰੀਆਂ ਤੋਂ ਅਕਾਲੀ ਦਲ ਅਤੇ ਕਾਂਗਰਸ ‘ਤੇ ਨਿਸ਼ਾਨਾ

CM Bhagwant Mann in Mukerian: ਮੁਕੇਰੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ ਲਾਏ ਤਾਂ ਉੱਥੇ ਹੀ ਆਪ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਦੱਸਿਆ। ਨਾਲ ਹੀ ਉਨ੍ਹਾਂ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਵੀ ਸੁਖਬੀਰ ਬਾਦਲ ਅਤੇ ਬਿਕਰਮ ਮਜੀਠਿਆਂ ਨੂੰ ਸਿੱਧੇ ਹੱਥੀ ਲਿਆ।

ਪਹਿਲਾਂ 60 ਸੀਟਾਂ ਲੈ ਕੇ ਤਾਂ ਦਿਖਾਉਣ.... ਸੀਐਮ ਮਾਨ ਦਾ ਮੁਕੇਰੀਆਂ ਤੋਂ ਅਕਾਲੀ ਦਲ ਅਤੇ ਕਾਂਗਰਸ 'ਤੇ ਨਿਸ਼ਾਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
kusum-chopra
| Updated On: 15 Jul 2026 18:16 PM IST
Share

ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੁਕੇਰੀਆਂ ਪਹੁੰਚੇ। ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਅਕਾਲੀ ਦਲ ਅੱਜ ਬੇਅਦਬੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ, ਪਰ ਉਨ੍ਹਾਂ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜ ਵਾਰ ਮੁੱਖ ਮੰਤਰੀ ਰਹਿੰਦਿਆਂ ਅਜਿਹਾ ਕਾਨੂੰਨ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ 5 ਵਾਰ ਬਾਦਲ ਸਾਹਿਬ ਮੁੱਖ ਮੰਤਰੀ ਰਹੇ, 25 ਸਾਲ ਕਾਂਗਰਸ ਨੇ ਰਾਜ ਕੀਤਾ, ਪਰ ਕਿਸੇ ਨੇ ਵੀ ਅਜਿਹਾ ਕਾਨੂੰਨ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਹੁਣ ਇਹ ਸਾਡੇ ਬਣਾਏ ਕਾਨੂੰਨ ਤੇ ਉਂਗਲਾਂ ਚੁੱਕਦੇ ਹਨ। ਪਹਿਲਾਂ ਕਾਨੂੰਨ ਨਾ ਹੋਣ ਕਰਕੇ ਆਰੋਪੀ ਆਸਾਨੀ ਨਾਲ ਬੱਚ ਜਾਂਦਾ ਸੀ, ਪਰ ਹੁਣ ਜਿਨ੍ਹੇਂ ਵੀ ਅਜਿਹਾ ਕੀਤਾ, ਉਸਨੂੰ ਸਿੱਧਾ ਉਮਰ ਕੈਦ ਹੋਵੇਗੀ।

ਮਾਨ ਨੇ ਕਿਹਾ ਕਿ ਜੇਕਰ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ, ਤਾਂ ਉਹ ਪਹਿਲਾਂ ਪੰਜਾਬ ਦੇ ਵਸਨੀਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਮੁੱਖ ਮੰਤਰੀ ਬਣਨ ਦੇ ਦਾਅਵੇ ਕਰ ਰਹੀ ਹੈ, ਪਰ ਪਹਿਲਾਂ ਉਨ੍ਹਾਂ ਨੂੰ ਉਹ 60 ਸੀਟਾਂ ਤਾਂ ਜਿੱਤ ਕੇ ਵਿਖਾਉਣ। ਉਨ੍ਹਾਂ ਨੂੰ ਇੰਨੀਆਂ ਸੀਟਾਂ ਕਿੱਥੋਂ ਮਿਲਣਗੀਆਂ?

ਸੀਐਮ ਮਾਨ ਨੇ ਰਗੜੇ ਕਾਂਗਰਸੀ

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਕਿਸੇ ਵੀ ਲੀਡਰ ਦੀ ਕਿਸੇ ਨਾਲ ਵੀ ਨਹੀਂ ਬਣਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਇਨ੍ਹੀਆਂ ਸੀਟਾਂ ਦਿਵਾ ਦਿਓ ਕਿ ਇਹ ਇਸ ਜੋਗੇ ਹੀ ਨਾ ਰਹਿਣ ਕਿ ਕੁਰਸੀ ਨੂੰ ਲੈ ਕੇ ਕੋਈ ਝਗੜਾ ਕਰ ਸਕਣ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਸਾਰੇ ਕਾਂਗਰਸੀ ਮੈਂਬਰਾਂ ਨੂੰ ਇੱਕ ਹੀ ਬੱਸ ਵਿੱਚ ਬਿਠਾ ਕੇ ਪੰਜਾਬ ਦੀ ਯਾਤਰਾ ਕਰਨਗੇ। ਇਹ ਲੋਕ ਇਕੱਠੇ ਬੱਸ ਵਿੱਚ ਚੜ੍ਹਨਗੇ ਪਰ ਲੜਨ ਤੋਂ ਬਾਅਦ ਹੀ ਉਤਰਨਗੇ। ਹਰ ਕਿਸੇ ਦੀ ਪੱਗ ਆਪੋ-ਆਪਣੇ ਹੱਥਾਂ ਵਿੱਚ ਹੋਣਗੀਆਂ। ਕਿਸੇ ਦਾ ਨੱਕ ਰਗੜਿਆ ਹੋਵੇਗਾ ਤਾਂ ਕਿਸੇ ਦਾ ਮੱਥਾ ਫੁੱਟਿਆ ਹੋਵੇਗਾ। ਇਸ ਲਈ ਇਨ੍ਹਾਂ ਨੂੰ ਇਕਲਿਆਂ ਨਾ ਚੜਾਓ, ਕੋਈ ਇਨ੍ਹਾਂ ਨੂੰ ਛੁਡਾਉਣ ਲਈ ਵੀ ਜਰੂਰ ਚੜ੍ਹਾਉਣਾ।

1 ਅਗਸਤ ਨੂੰ ਮੁੜ ਹੋਵੇਗੀ ਟੂੰ-ਟੂੰ

ਮੁੱਖ ਮੰਤਰੀ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਦੱਸਦਿਆਂ ਕਿਹਾ ਕਿ ਹੁਣ ਆਉਂਦੀ 1 ਅਗਸਤ ਨੂੰ ਮੁੜ ਤੋਂ ਟੂੰ-ਟੂੰ ਹੋਵੇਗੀ ਅਤੇ ਮਾਵਾਂ-ਧੀਆਂ ਦੇ ਖਾਤਿਆਂ ਵਿੱਚ 3 ਮਹੀਨਿਆਂ ਦੀ ਕਿਸ਼ਤ ਆਵੇਗਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਮਾਵਾਂ-ਭੈਣਾਂ ਨੂੰ ਪੈਸੇ ਦੇਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਰਹੇਗੀ, ਇਹ ਸਕੀਮ ਚੱਲਦੀ ਰਹੇਗੀ। ਪਿਛਲੇ ਮਹੀਨੇ 32 ਲੱਖ ਮਾਵਾਂ-ਭੈਣਾਂ ਦੇ ਖਾਤੇ ਵਿੱਚ 3 ਮਹੀਨਿਆਂ ਦੇ ਪੈਸੇ ਗਏ ਹਨ ਤੇ ਹੁਣ 1 ਅਗਸਤ ਨੂੰ ਮੁੜ ਤੋਂ ਟੂੰ-ਟੂੰ ਹੋਵੇਗੀ ਅਤੇ ਤਿੰਨ ਮਹੀਨਿਆਂ ਦੇ ਪੈਸੇ ਆਉਣਗੇ।

ਸੁਖਬੀਰ-ਮਜੀਠਿਆਂ ਤੇ ਲਾਏ ਨਿਸ਼ਾਨੇ

ਮੁਖ ਮੰਤਰੀ ਨੇ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਅਤੇ ਬਿਕਰਮ ਮਜੀਠਿਆ ਤੇ ਤਿੱਖੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ਹੁਣ ਇਨ੍ਹਾਂ ਦੋਵਾਂ ਦੀਆਂ ਰਾਜ ਕਰਨ ਦੀ ਵਾਰੀ ਨਹੀਂ, ਸਗੋਂ ਜੇਲ੍ਹ ਜਾਣ ਦੀ ਵਾਰੀ ਆਵੇਗੀ। ਜਿਹੜੀਆਂ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ ਹਨ, ਉਸਤੋਂ ਇਹ ਬੱਚ ਨਹੀਂ ਸਕਦੇ। ਪਹਿਲਾਂ ਆਪਣੀ ਸਰਕਾਰ ਅਤੇ ਫੇਰ ਕੈਪਟਨ ਦੀ ਸਰਕਾਰ ਵੇਲ੍ਹੇ ਇਨ੍ਹਾਂ ਨੇ ਇਸ ਤੇ ਕਾਰਵਾਈ ਨਹੀਂ ਹੋਣ ਦਿੱਤੀ, ਪਰ ਹੁਣ ਇਹ ਲੋਕ ਬੱਚ ਨਹੀਂ ਸਕਣਗੇ। ਅਸੀਂ ਇਨ੍ਹਾਂ ਨੂੰ ਸਜਾ ਜਰੂਰ ਦੁਆਵਾਂਗੇ।

ਮੁਕੇਰੀਆਂ ਵਿੱਚ ਜ਼ਮੀਨ ਦੀ ਅਪੀਲ ਕਰਦੇ ਹੋਏ, ਮਾਨ ਨੇ ਵਾਅਦਾ ਕੀਤਾ ਕਿ ਜੇਕਰ ਜ਼ਮੀਨ ਉਪਲਬਧ ਹੁੰਦੀ ਹੈ ਤਾਂ ਉਹ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਸਰਕਾਰੀ ਕਾਲਜ ਬਣਾਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਹਾਜੀਪੁਰ ਅਤੇ ਮੁਕੇਰੀਆਂ ਦੇ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...