Sidhu-Majithia Conterversy: ਸਿੱਧੂ- ਮਜੀਠੀਆ ਜ਼ੱਫੀ ‘ਤੇ ਸਿਆਸੀ ਰੌਲਾ, CM ਮਾਨ ਨੇ ਸਾਧਿਆ ਨਿਸ਼ਾਨਾ; ਕਿਹਾ ਸਾਰੇ ਇੱਕੋ ਥਾਲੀ ਦੇ ਚੱਟੇ-ਬੱਟੇ
ਸੀਐਮ ਮਾਨ ਨੇ ਵਿਰੋਧੀਆਂ ਦੇ ਇੱਕ ਮੰਚ 'ਤੇ ਇਕੱਠੇ ਹੋਣ 'ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ- ਮਜੀਠੀਆ ਜ਼ੱਫੀ 'ਤੇ ਸਿਆਸਤ ਗਰਮਾਈ ਹੋਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵਿਰੋਧੀ 'ਤੇ ਸ਼ਬਦੀ ਹਮਲਾ ਕੀਤਾ ਹੈ।

CM ਭਗਵੰਤ ਮਾਨ
Sidhu-Majithia Conterversy: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ ਵੱਲੋਂ ਇੱਕ ਮੰਚ ‘ਤੇ ਇਕੱਠੇ ਹੋਣ ‘ਤੇ ਤੰਜ ਕੱਸਿਆ ਹੈ। ਸੀਐਮ ਮਾਨ ਨੇ ਸਰਬ ਪਾਰਟੀ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵਿੱਚ ਪਈ ਜੱਫੀ ਨੂੰ ਲੈ ਕੇ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ। ਸੀਐਮ ਮਾਨ ਨੇ ਇਸ ਮੌਕੇ ਇੱਕਠੇ ਹੋਏ ਸਿਆਸੀ ਵਿਰੋਧੀਆਂ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਕਹਿ ਦਿੱਤਾ ਹੈ।
ਦਰਅਸਲ, ਬੀਤੇ ਦਿਨੀਂ ਜਲੰਧਰ ਵਿੱਚ ਹੋਈ ਸਰਬ ਪਾਰਟੀ ਮੀਟਿੰਗ (All Party Meeting) ਵਿੱਚ ਪੰਜਾਬ ਦੀਆਂ ਸਾਰੀਆਂ ਵੱਡੀਆਂ ਧਿਰਾਂ ਇੱਕ ਹੋ ਗਈਆਂ ਸਨ। ਜਿਸ ਤੋਂ ਬਾਅਦ ਸਿੱਧੂ- ਮਜੀਠੀਆ ਜ਼ੱਫੀ ‘ਤੇ ਸਿਆਸਤ ਗਰਮਾਈ ਹੋਈ ਹੈ।
ਵਿਰੋਧੀਆਂ ਦੇ ਇੱਕ ਮੰਚ ‘ਤੇ ਇਕੱਠੇ ਹੋਣ ‘ਤੇ ਤੰਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਟਵੀਟ ਕਰ ਵਿਰੋਧੀਆਂ ‘ਤੇ ਨਿਸ਼ਾਨ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਭ ਇੱਕੋ ਥਾਲ਼ੀ ਦੇ ਚੱਟੇ-ਵੱਟੇ ਹਨ।ਜਦੋਂ ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ
— Bhagwant Mann (@BhagwantMann) June 4, 2023ਇਹ ਵੀ ਪੜ੍ਹੋ