Sidhu-Majithia Conterversy: ਸਿੱਧੂ- ਮਜੀਠੀਆ ਜ਼ੱਫੀ ‘ਤੇ ਸਿਆਸੀ ਰੌਲਾ, CM ਮਾਨ ਨੇ ਸਾਧਿਆ ਨਿਸ਼ਾਨਾ; ਕਿਹਾ ਸਾਰੇ ਇੱਕੋ ਥਾਲੀ ਦੇ ਚੱਟੇ-ਬੱਟੇ
ਸੀਐਮ ਮਾਨ ਨੇ ਵਿਰੋਧੀਆਂ ਦੇ ਇੱਕ ਮੰਚ 'ਤੇ ਇਕੱਠੇ ਹੋਣ 'ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ- ਮਜੀਠੀਆ ਜ਼ੱਫੀ 'ਤੇ ਸਿਆਸਤ ਗਰਮਾਈ ਹੋਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵਿਰੋਧੀ 'ਤੇ ਸ਼ਬਦੀ ਹਮਲਾ ਕੀਤਾ ਹੈ।
CM ਭਗਵੰਤ ਮਾਨ
ਵਿਰੋਧੀਆਂ ਦੇ ਇੱਕ ਮੰਚ ‘ਤੇ ਇਕੱਠੇ ਹੋਣ ‘ਤੇ ਤੰਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਟਵੀਟ ਕਰ ਵਿਰੋਧੀਆਂ ‘ਤੇ ਨਿਸ਼ਾਨ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਭ ਇੱਕੋ ਥਾਲ਼ੀ ਦੇ ਚੱਟੇ-ਵੱਟੇ ਹਨ।ਜਦੋਂ ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ
— Bhagwant Mann (@BhagwantMann) June 4, 2023
ਅਸਲੀ ਚਿਹਰਾ ਆਇਆ ਸਹਾਮਣੇ- CM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦਾ ਅਸਲੀ ਰੂਪ ਸਭ ਦੇ ਸਾਹਮਣੇ ਆ ਗਿਆ ਹੈ। ਅੱਜ ਨੌਜਵਾਨਾਂ ਦੇ ਹੱਥਾਂ ਵਿੱਚ ਮੋਬਾਈਲ ਹਨ, ਪੁਰਾਣੇ ਵੀਡੀਓ ਵੀ ਸਾਹਮਣੇ ਆਉਂਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਦਿਲ ‘ਚ ਹੁੰਦਾ ਹੈ, ਜ਼ੁਬਾਨ ‘ਤੇ ਆਉਂਦਾ ਹੈ।ਜਫੀ ਨੇ ਬਦਲੀ ਸਿਆਸਤ
ਸਿੱਧੂ ਅਤੇ ਮਜੀਠੀਆ-ਬਾਦਲ ਪਰਿਵਾਰ ਵਿਚਾਲੇ ਖਟਾਸ ਕਰੀਬ 10 ਸਾਲਾਂ ਤੋਂ ਚੱਲ ਰਹੀ ਹੈ। ਨਵਜੋਤ ਸਿੰਘ ਸਿੱਧੂ (Navjot Singh Sidhu) 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ (Congress) ਦੀ ਤਰਫੋਂ ਲੜਨ ਤੋਂ ਲੈ ਕੇ ਹੁਣ ਤੱਕ ਪ੍ਰਚਾਰ ਦੌਰਾਨ ਬਿਕਰਮ ਮਜੀਠੀਆ ਦੇ ਖਿਲਾਫ ਬੋਲਦੇ ਰਹੇ ਹਨ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ
Follow Us
