ਨਸ਼ੇ ਖਿਲਾਫ਼ Pray-Pledge-Play ਮੁਹਿੰਮ ਦੀ ਸ਼ੁਰੂਆਤ, ਸੀਐਮ ਮਾਨ ਨੇ 35 ਹਜ਼ਾਰ ਬੱਚਿਆਂ ਨਾਲ ਕੀਤੀ ਅਰਦਾਸ

lalit-sharma
Updated On: 

18 Oct 2023 14:15 PM

Pray Pledge & Play Campaign: ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ 'ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ 'ਹੋਪ ਇਨੀਸ਼ੀਏਟਿਵ' ਪ੍ਰੋਗਰਾਮ ਤਹਿਤ Pray-Pledge-Play ਮੁਹਿੰਮ ਦੀ ਸ਼ੂਰਆਤ ਅੱਜ ਤੋਂ ਕੀਤੀ ਗਈ ਹੈ। ਇਸ ਮੁਹਿੰਮ ਵਿੱਚ 35 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਅਤੇ ਏਸ਼ੀਆ ਬੁੱਕ ਆਫ ਰਿਕਾਰਡ ਬਣਾਇਆ। ਪੰਜਾਬ ਸਰਕਾਰ ਇਸ ਮੁਹਿੰਮ ਨੂੰ ਹਰ ਪਿੰਡ ਹਰ ਗਲੀ ਤੱਕ ਲੈ ਕੇ ਜਾਵੇਗੀ। ਸੂਬੇ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀ ਮੌਤਾਂ ਨੂੰ ਲੈ ਕੇ ਸਰਕਾਰ ਕਾਫੀ ਚਿੰਤਤ ਹੈ।

ਨਸ਼ੇ ਖਿਲਾਫ਼ Pray-Pledge-Play ਮੁਹਿੰਮ ਦੀ ਸ਼ੁਰੂਆਤ, ਸੀਐਮ ਮਾਨ ਨੇ 35 ਹਜ਼ਾਰ ਬੱਚਿਆਂ ਨਾਲ ਕੀਤੀ ਅਰਦਾਸ
Follow Us On

ਅੰਮ੍ਰਿਤਸਰ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਨਸ਼ਿਆਂ ਖਿਲਾਫ਼ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਦੱਸ ਦਈਏ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ‘ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ‘ਹੋਪ ਇਨੀਸ਼ੀਏਟਿਵ’ ਪ੍ਰੋਗਰਾਮ ਤਹਿਤ Pray-Pledge-Play ਮੁਹਿੰਮ ਦੀ ਸ਼ੂਰਆਤ ਅੱਜ ਤੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਰੀਬ 35 ਹਜ਼ਾਰ ਬੱਚਿਆਂ ਵੱਲੋਂ ਅਰਦਾਸ ਕੀਤੀ ਗਈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਈ। ਇਸ ਮੁਹਿੰਮ ਦੀ ਸ਼ੁਰੂਆਤ ਨਾਲ ਦੋ ਰਿਕਾਰਡ ਵੀ ਕਾਇਮ ਕੀਤੇ ਗਏ ਹਨ।

ਇਸ ਮੁਹਿੰਮ ਵਿੱਚ 35 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਅਤੇ ਏਸ਼ੀਆ ਬੁੱਕ ਆਫ ਰਿਕਾਰਡ ਬਣਾਇਆ। ਇਨ੍ਹਾਂ ਬੱਚਿਆਂ ਦਾ ਨਾਮ ਹਰਿਮੰਦਰ ਸਾਹਿਬ ਵਿੱਚ ਅਰਦਾਸ ਲਈ ਇੰਡੀਅਨ ਬੁੱਕ ਆਫ਼ ਰਿਕਾਰਡਜ਼ ਅਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਸਹੁੰ ਚੁੱਕਣ ਲਈ ਗੋਲਡਨ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਨੌਨਿਹਾਲ ਸਿੰਘ ਦਾ ਕਹਿਣਾ ਹੈ ਕਿ ਪ੍ਰੋਗਰਾਮ ਵਿੱਚ 35 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਵਿਅਕਤੀਗਤ ਤੌਰ ਤੇ ਅਤੇ ਹਜ਼ਾਰਾਂ ਨੇ ਆਨਲਾਈਨ ਹਿੱਸਾ ਲਿਆ ਹੈ। ਇਸ ਪੂਰੇ ਪ੍ਰੋਗਰਾਮ ਦੀ ਲਾਈਵ ਸਟ੍ਰੀਮਿੰਗ ਲਈ ਪ੍ਰਬੰਧ ਕੀਤੇ ਗਏ ਸਨ।

ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਈ

ਵਿਦਿਆਰਥੀ ਪੁਰਾਣੇ ਸ਼ਹਿਰ ਦੇ ਚਾਰ ਦਰਵਾਜ਼ਿਆਂ ਤੋਂ ਹੁੰਦੇ ਹੋਏ ਹਰਿਮੰਦਰ ਸਾਹਿਬ ਪੁੱਜੇ। ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਦਿੰਦਾ ਹੋਇਆ ਹਰ ਕੋਈ ਇਸ ਮੁਹਿੰਮ ਵਿੱਚ ਅੱਗੇ ਵਧਿਆ। ਸਾਰੇ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ ਅਤੇ ਇੱਥੇ ਅਰਦਾਸ ਕੀਤੀ।

ਨੌਜਵਾਨਾਂ ਨੇ ਖੇਡਾਂ ਵਿੱਚ ਤਰੱਕੀ ਕੀਤੀ- CM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਸੀਂ ਸਾਰੇ ਰੰਗਲੇ ਪੰਜਾਬ ਵੱਲ ਵਧ ਰਹੇ ਹਾਂ। ਨੌਜਵਾਨਾਂ ਨੇ ਖੇਡਾਂ ਵਿੱਚ ਤਰੱਕੀ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਏਸ਼ੀਆਈ ਖੇਡਾਂ ਵਿੱਚ 19 ਤਗਮੇ ਜਿੱਤੇ ਗਏ ਹਨ। ਹੁਣ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ। ਕਦੇ ਕਿਸੇ ਕਰਮਚਾਰੀ ਨੂੰ ਨਸ਼ੇ ਕਰਦੇ ਹੋਏ ਨਹੀਂ ਸੁਣਿਆ। ਉਨ੍ਹਾਂ ਵਿਦਿਆਰਥੀਆਂ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਲੋਕਾਂ ਵਿੱਚ ਵੱਸਦਾ ਹੈ ਅਤੇ ਜਦੋਂ ਇੰਨੇ ਲੋਕ ਇਕੱਠੇ ਹੋ ਕੇ ਅਰਦਾਸ ਕਰਨਗੇ ਤਾਂ ਪ੍ਰਭਾਵ ਪਵੇਗਾ।

Related Stories