AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

SGPC ਦੇ ਆਕਾਵਾਂ ਨੂੰ ਬੇਅਦਬੀ ਖਿਲਾਫ਼ ਕਾਨੂੰਨ ਪ੍ਰਵਾਨ ਨਹੀਂ, ਸ੍ਰੀ ਹਰਮੰਦਿਰ ਸਾਹਿਬ ਬਾਹਰ ਸੀਐਮ ਦਾ ਬਿਆਨ

ਸੀਐਮ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣਾਂ ਹੋਏ ਨੂੰ 14 ਸਾਲ ਹੋ ਚੁੱਕੇ ਹਨ ਤੇ ਹੁਣ ਉਹ ਸੰਵਿਧਾਨਕ ਬਾਡੀ ਨਹੀਂ ਰਹੇ। ਸਾਰੀ ਦੁਨੀਆਂ ਦੀ ਸੰਗਤ ਨੂੰ ਕਾਨੂੰਨ ਪ੍ਰਵਾਨ ਹੈ, ਸਿਰਫ਼ ਇੱਕ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਐਸਜੀਪੀਸੀ ਨੂੰ ਕਾਨੂੰਨ ਪ੍ਰਵਾਨ ਨਹੀਂ। ਅਸਲ 'ਚ ਕਾਨੂੰਨ ਐਸਜੀਪੀਸੀ ਦੇ ਆਕਾਵਾਂ ਨੂੰ ਪ੍ਰਵਾਨ ਨਹੀਂ, ਕਿਉਂਕਿ ਉਹ ਖ਼ੁਦ ਇਸ ਬੇਅਦਬੀ 'ਚ ਲਿਪਤ ਹਨ। ਉਨ੍ਹਾਂ ਦੇ ਨਾਮ ਬੋਲਦੇ ਹਨ।

SGPC ਦੇ ਆਕਾਵਾਂ ਨੂੰ ਬੇਅਦਬੀ ਖਿਲਾਫ਼ ਕਾਨੂੰਨ ਪ੍ਰਵਾਨ ਨਹੀਂ, ਸ੍ਰੀ ਹਰਮੰਦਿਰ ਸਾਹਿਬ ਬਾਹਰ ਸੀਐਮ ਦਾ ਬਿਆਨ
SGPC ਦੇ ਆਕਾਵਾਂ ਨੂੰ ਕਾਨੂੰਨ ਪ੍ਰਵਾਨ ਨਹੀਂ,ਸ੍ਰੀ ਹਰਮੰਦਿਰ ਸਾਹਿਬ ਬਾਹਰ ਬੋਲੇ CM
lalit-sharma
| Updated On: 07 May 2026 17:19 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਮੌਜੂਦ ਰਹੇ। ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਲਈ ਉਹ ਸ਼ੁਕਰਾਨਾ ਯਾਤਰਾ ਤੇ ਨਿਕਲੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਹਰ ਕੁੱਝ ਦਿਨਾਂ ਬਾਅਦ ਬੇਅਦਬੀ ਦੀਆਂ ਖਬਰਾਂ ਆਉਂਦੀਆਂ ਰਹੀਆਂ, ਜਿਸ ਕਾਰਨ ਸਿੱਖ ਸੰਗਤਾਂ ਦੇ ਮਨ ਦੁਖੀ ਸਨ। ਇਸ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਕਿ ਜੇ ਅਸੀਂ ਆਪਣੇ ਘਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਤੇ ਸੁਰੱਖਿਆ ਯਕੀਨੀ ਨਹੀਂ ਕਰ ਸਕਦੇ ਤਾਂ ਬਾਹਰੋਂ ਕੀ ਉਮੀਦ ਕਰਾਂਗੇ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਅਨੁਸਾਰ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਟਿਲ ਡੈਥ ਤੱਕ ਦੀ ਸਜ਼ਾ ਹੋ ਸਕਦੀ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਇਹ ਕਾਨੂੰਨ ਦੇਸ਼ ਦੇ ਮੰਨੇ-ਪਰਮੰਨੇ ਸਿੱਖ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਬਾਅਦ ਵਿੱਚ ਕਿਸੇ ਤਰ੍ਹਾਂ ਦੀ ਕਾਨੂੰਨੀ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਇਹ ਬਿੱਲ ਪਹਿਲਾਂ ਕੈਬਨਿਟ ‘ਚ ਪਾਸ ਹੋਇਆ ਤੇ ਫਿਰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਸਨੂੰ ਮਨਜ਼ੂਰੀ ਦਿੱਤੀ।

“ਐਸਜੀਪੀਸੀ ਦੇ ਆਕਾਵਾਂ ਨੂੰ ਕਾਨੂੰਨ ਪ੍ਰਵਾਨ ਨਹੀਂ”

ਇਸ ਦੌਰਾਨ ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਖੁਦ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕਰਦੇ ਰਹੇ, ਉਹ ਅੱਜ ਇਸ ਦਾ ਵਿਰੋਧ ਕਰ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣਾਂ ਹੋਏ ਨੂੰ 14 ਸਾਲ ਹੋ ਚੁੱਕੇ ਹਨ ਤੇ ਹੁਣ ਉਹ ਸੰਵਿਧਾਨਕ ਬਾਡੀ ਨਹੀਂ ਰਹੇ। ਸਾਰੀ ਦੁਨੀਆਂ ਦੀ ਸੰਗਤ ਨੂੰ ਕਾਨੂੰਨ ਪ੍ਰਵਾਨ ਹੈ, ਸਿਰਫ਼ ਇੱਕ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਐਸਜੀਪੀਸੀ ਨੂੰ ਕਾਨੂੰਨ ਪ੍ਰਵਾਨ ਨਹੀਂ। ਅਸਲ ‘ਚ ਕਾਨੂੰਨ ਐਸਜੀਪੀਸੀ ਦੇ ਆਕਾਵਾਂ ਨੂੰ ਪ੍ਰਵਾਨ ਨਹੀਂ, ਕਿਉਂਕਿ ਉਹ ਖ਼ੁਦ ਇਸ ਬੇਅਦਬੀ ‘ਚ ਲਿਪਤ ਹਨ। ਉਨ੍ਹਾਂ ਦੇ ਨਾਮ ਬੋਲਦੇ ਹਨ।

ਸੀਐਮ ਨੇ ਕਿਹਾ ਕਿਹਾ ਕਿ ਕਾਨੂੰਨ ਸਰਕਾਰ ਨੇ ਬਣਾਇਆ ਹੈ, ਕੈਬਨਿਟ ਨੇ ਪਾਸ ਕੀਤਾ ਹੈ ਤੇ ਸਾਰੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕੀਤਾ ਹੈ। ਸੰਗਤ ਇਸ ਕਾਨੂੰਨ ਤੋਂ ਬਹੁਤ ਖੁਸ਼ ਹੈ। ਸਮੂਹ ਸਿੱਖ ਸੰਗਤ ਦੇ ਸੀਨੇ ‘ਚ ਠੰਡ ਪਈ ਹੈ. ਪਰ ਕੁੱਝ ਸੀਨੇ ਜਲਦੇ ਹਨ। ਉਨ੍ਹਾਂ ਬਾਰੇ ਮੈਨੂੰ ਪਤਾ ਨਹੀਂ ਹੈ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...