CM ਭਗਵੰਤ ਮਾਨ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਮਿਲਣ ‘ਤੇ SC ਦਾ ਕੀਤਾ ਧੰਨਵਾਦ, ਸੁਨੀਤਾ ਕੇਜਰੀਵਾਲ ਨੇ ਦੱਸਿਆ ਲੋਕਤੰਤਰ ਦੀ ਜਿੱਤ

abhishek-thakur
Updated On: 

10 May 2024 17:17 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਕੀਤਾ। ਜਿਸ ਵਿੱਚ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਕਰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਲੱਖਾਂ- ਕਰੋੜਾਂ ਲੋਕਾਂ ਦੀ ਦੁਆਵਾ ਤੇ ਆਸ਼ੀਰਵਾਦ ਦਾ ਫਲ ਮਿਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ ਹੈ।

CM ਭਗਵੰਤ ਮਾਨ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਮਿਲਣ ਤੇ SC ਦਾ ਕੀਤਾ ਧੰਨਵਾਦ, ਸੁਨੀਤਾ ਕੇਜਰੀਵਾਲ ਨੇ ਦੱਸਿਆ ਲੋਕਤੰਤਰ ਦੀ ਜਿੱਤ

CM ਭਗਵੰਤ ਮਾਨ ਤੇ ਸੁਨੀਤਾ ਕੇਜਰੀਵਾਲ

Follow Us On

ਦੇਸ਼ ਦੀ ਸਰਵਉੱਚ ਅਦਾਲਤ ਸੁਪੀਰਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਕੀਤਾ। ਜਿਸ ਵਿੱਚ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। CM ਮਾਨ ਨੇ ਲਿਖਿਆ ਕਿ ਲੋਕਤੰਤਰ ਨੂੰ ਬਚਾਉਣ ਲਈ ਲੜਾਈ ਅਤੇ ਲੱਗਣ ਨਾਲ ਅੱਗੇ ਵਧਾਂਗੇ।

ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਕਰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਲੱਖਾਂ- ਕਰੋੜਾਂ ਲੋਕਾਂ ਦੀ ਦੁਆਵਾ ਤੇ ਆਸ਼ੀਰਵਾਦ ਦਾ ਫਲ ਮਿਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ ਹੈ।

ਦੱਸ ਦਈਏ ਕਿ ਸੀਨੀਅਰ ਵਕੀਲਾਂ ਮੁਤਾਬਕ ਜ਼ਮਾਨਤ ‘ਤੇ ਫੈਸਲਾ ਸੁਪਰੀਮ ਕੋਰਟ ਦਾ ਹੈ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਨੇ ਜੇਲ੍ਹ ਭੇਜਿਆ ਹੈ। ਦੱਸ ਦਈਏ ਕਿ ਕਸ਼ਮੀਰ ਤੋਂ ਫਾਕੂਰ ਅਬਦੁੱਲਾ ਤੇ ਬੰਗਾਲ ਤੋਂ ਮਾਮਤਾ ਬੈਨੇਰਜੀ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ ‘ਤੇ ਆਮ ਆਦਮੀ ਪਾਰਟੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹ ਕਿ ਇਹ ਸਿਰਫ ਦਿੱਲੀ ਹੀ ਪੂਰੇ ਦੇਸ਼ ਦੀ ਜਿੱਤ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦੇ ਆਦੇਸ਼ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।