AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੀਐਮ ਮਾਨ ਦਾ ਅੱਜ ਲੁਧਿਆਣਾ ਦੌਰਾ, 2 ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ; ਵਿਦਿਆਰਥੀਆਂ ਨੂੰ ਮਿਲਣਗੀਆਂ ਆਧੁਨਿਕ ਸਹੂਲਤਾਂ

ਦੋਵੇਂ ਸਕੂਲ ਪੰਜਾਬ ਸਰਕਾਰ ਦੀ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ ਦੀ ਮਹੱਤਵਪੂਰਨ ਯੋਜਨਾ ਦਾ ਹਿੱਸਾ ਹਨ। ਇਨ੍ਹਾਂ ਸਕੂਲਾਂ 'ਚ ਸਮਾਰਟ ਕਲਾਸਰੂਮ, ਆਧੁਨਿਕ ਵਿਗਿਆਨ ਤੇ ਕੰਪਿਊਟਰ ਲੈਬ, ਸੀਸੀਟੀਵੀ ਨਿਗਰਾਨੀ, ਬਿਹਤਰ ਖੇਡ ਸਹੂਲਤਾਂ ਤੇ ਵਿਦਿਆਰਥੀਆਂ ਲਈ ਅਨੁਕੂਲ ਆਧੁਨਿਕ ਢਾਂਚਾ ਤਿਆਰ ਕੀਤਾ ਗਿਆ ਹੈ।

ਸੀਐਮ ਮਾਨ ਦਾ ਅੱਜ ਲੁਧਿਆਣਾ ਦੌਰਾ, 2 ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ; ਵਿਦਿਆਰਥੀਆਂ ਨੂੰ ਮਿਲਣਗੀਆਂ ਆਧੁਨਿਕ ਸਹੂਲਤਾਂ
ਸੀਐਮ ਮਾਨ ਦਾ ਅੱਜ ਲੁਧਿਆਣਾ ਦੌਰਾ, 2 ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ
tv9-punjabi
| Published: 02 Aug 2026 09:38 AM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ 2 ਸਕੂਲ ਆਫ ਐਮੀਨੈਂਸ (SOE)ਦਾ ਉਦਘਾਟਨ ਕਰਨਗੇ। ਇਹ ਸਕੂਲ ਕਿਦਵਈ ਨਗਰ ਅਤੇ ਮਿਲਰਗੰਜ-ਢੋਲੇਵਾਲ ਇਲਾਕੇ ਵਿੱਚ ਸਥਿਤ ਹਨ। ਉਦਘਾਟਨ ਤੋਂ ਬਾਅਦ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਕੈਂਪਸ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ।

ਕਿਦਵਈ ਨਗਰ ਸਕੂਲ ਆਫ ਐਮੀਨੈਂਸ

ਕਿਦਵਈ ਨਗਰ ਸਥਿਤ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਪਹਿਲਾਂ 28 ਮਈ ਨੂੰ ਤੈਅ ਕੀਤਾ ਗਿਆ ਸੀ, ਪਰ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲੰਬੇ ਸਮੇਂ ਤੱਕ ਨਵੀਂ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ। ਸਕੂਲ ਦੀ ਇਮਾਰਤ ਪੂਰੀ ਤਰ੍ਹਾਂ ਤਿਆਰ ਹੋਣ ਦੇ ਬਾਵਜੂਦ ਕਈ ਮਹੀਨਿਆਂ ਤੋਂ ਬੰਦ ਪਈ ਸੀ। ਕਿਦਵਈ ਨਗਰ ਸਥਿਤ ਸਕੂਲ ਆਫ ਐਮੀਨੈਂਸ ‘ਚ 40 ਆਧੁਨਿਕ ਕਲਾਸਰੂਮ ਤਿਆਰ ਕੀਤੇ ਗਏ ਹਨ। ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇਣ ਲਈ ਸਕੂਲ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ।

ਮਿਲਰਗੰਜ-ਢੋਲੇਵਾਲ ਸਕੂਲ ‘ਚ ਵੀ ਮਿਲਣਗੀਆਂ ਨਵੀਆਂ ਸਹੂਲਤਾਂ

ਮਿਲਰਗੰਜ-ਢੋਲੇਵਾਲ ਸਥਿਤ ਸਕੂਲ ਆਫ ਐਮੀਨੈਂਸ ‘ਚ ਵੀ ਵਿਦਿਆਰਥੀਆਂ ਲਈ ਕਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਹਰ ਕਲਾਸ ‘ਚ ਪ੍ਰੋਜੈਕਟਰ ਅਤੇ ਸਕਰੀਨ, ਆਰਓ ਸਿਸਟਮ ਵਾਲੇ ਵਾਟਰ ਕੂਲਰ ਸਮੇਤ ਹੋਰ ਆਧੁਨਿਕ ਸਾਧਨ ਲਗਾਏ ਗਏ ਹਨ। ਇਨ੍ਹਾਂ ਸਹੂਲਤਾਂ ਦਾ ਮਕਸਦ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦਾ ਮਾਹੌਲ ਮੁਹੱਈਆ ਕਰਵਾਉਣਾ ਹੈ।

ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ ਯੋਜਨਾ ਦਾ ਹਿੱਸਾ

ਦੋਵੇਂ ਸਕੂਲ ਪੰਜਾਬ ਸਰਕਾਰ ਦੀ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ ਦੀ ਮਹੱਤਵਪੂਰਨ ਯੋਜਨਾ ਦਾ ਹਿੱਸਾ ਹਨ। ਇਨ੍ਹਾਂ ਸਕੂਲਾਂ ‘ਚ ਸਮਾਰਟ ਕਲਾਸਰੂਮ, ਆਧੁਨਿਕ ਵਿਗਿਆਨ ਤੇ ਕੰਪਿਊਟਰ ਲੈਬ, ਸੀਸੀਟੀਵੀ ਨਿਗਰਾਨੀ, ਬਿਹਤਰ ਖੇਡ ਸਹੂਲਤਾਂ ਤੇ ਵਿਦਿਆਰਥੀਆਂ ਲਈ ਅਨੁਕੂਲ ਆਧੁਨਿਕ ਢਾਂਚਾ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਦੇ ਦੌਰੇ ਲਈ ਤਿਆਰੀਆਂ ਤੇਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਨੂੰ ਲੈ ਕੇ ਦੋਵੇਂ ਸਕੂਲਾਂ ‘ਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਿਦਵਈ ਨਗਰ ਸਕੂਲ ‘ਚ ਪ੍ਰਬੰਧਾਂ ਦੀ ਨਿਗਰਾਨੀ ਲਈ 6 ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ, ਜੋ ਕਲਾਸਰੂਮ, ਪ੍ਰੋਜੈਕਟਰ ਤੇ ਹੋਰ ਉਪਕਰਣਾਂ ਦੀ ਤਿਆਰੀ ਤੇ ਨਜ਼ਰ ਰੱਖ ਰਹੇ ਹਨ।

ਉੱਥੇ ਹੀ ਮਿਲਰਗੰਜ-ਢੋਲੇਵਾਲ ਸਕੂਲ ‘ਚ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਲਈ 5 ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਦੋਵੇਂ ਸਕੂਲ ਪੂਰੀ ਤਰ੍ਹਾਂ ਤਿਆਰ ਹਨ ਤੇ ਉਦਘਾਟਨ ਤੋਂ ਬਾਅਦ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...