ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ CM ਮਾਨ ਨੇ ਦਿੱਤੀ ਸ਼ਰਧਾਂਜਲੀ, ਹਸਪਤਾਲ ਦਾ ਰੱਖਿਆ ਨੀਂਹ ਪੱਥਰ
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਹੈ। ਅੱਜ ਮੈਂ ਆਪਣੇ ਕੈਬਨਿਟ ਮੰਤਰੀ ਨਾਲ ਇੱਥੇ ਸ਼ਰਧਾਂਜਲੀ ਦੇਣ ਆਇਆ ਹਾਂ। ਉਨ੍ਹਾਂ ਕਿਹਾ ਕਿ ਅੱਜ ਛੋਟੇ ਬੱਚੇ ਵੀ ਪੀਲੀਆਂ ਪੱਗਾਂ ਬੰਨ੍ਹ ਕੇ ਭਗਤ ਸਿੰਘ ਨੂੰ ਮੱਥਾ ਟੇਕਣ ਆਏ ਹਨ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਅੱਜ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਪਿੰਡ ਦੇ ਸਿਵਲ ਹਸਪਤਾਲ ਨੇੜੇ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ, ਜੋ ਕਿ ਲਗਭਗ 300 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ। ਇਸ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਯਾਦਗਾਰ ‘ਤੇ ਫੁੱਲ ਭੇਟ ਕੀਤੇ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਦੇ ਨਾਲ ਮਿਲ ਕੇ ਉਨ੍ਹਾਂ ਨੇ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਅਜਾਇਬ ਘਰ ਦੇ ਪਿੱਛੇ ਇੱਕ ਇਕੱਠ ਨੂੰ ਵੀ ਸੰਬੋਧਨ ਕੀਤਾ।
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਹੈ। ਅੱਜ ਮੈਂ ਆਪਣੇ ਕੈਬਨਿਟ ਮੰਤਰੀ ਨਾਲ ਇੱਥੇ ਸ਼ਰਧਾਂਜਲੀ ਦੇਣ ਆਇਆ ਹਾਂ। ਉਨ੍ਹਾਂ ਕਿਹਾ ਕਿ ਅੱਜ ਛੋਟੇ ਬੱਚੇ ਵੀ ਪੀਲੀਆਂ ਪੱਗਾਂ ਬੰਨ੍ਹ ਕੇ ਭਗਤ ਸਿੰਘ ਨੂੰ ਮੱਥਾ ਟੇਕਣ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੋਆਬਾ ਖੇਤਰ ਦੇ ਲੋਕਾਂ ਨੂੰ, ਖਾਸ ਕਰਕੇ ਡਾਕਟਰੀ ਇਲਾਜ ਲਈ, ਬਹੁਤ ਦੂਰ ਜਾਣਾ ਪੈਂਦਾ ਹੈ। ਇਸ ਲਈ, ਇਸ ਇਲਾਕੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬਰਨਾਲਾ ਕਲਾਂ ਵਿਖੇ ਅਣਖੀ ਤੇ ਇਨਕਲਾਬੀ ਯੋਧਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਜਿਸ ਨੂੰ ਤੈਅ ਸਮੇਂ ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।
ਵਾਅਦੇ ਮੁਤਾਬਕ ਪੰਜਾਬ ਨੂੰ ਮੈਡੀਕਲ ਹੱਬ ਬਣਾਉਣ ਲਈ ਇੱਕ ਹੋਰ ਕਦਮ ਪੁੱਟਿਆ pic.twitter.com/HcFJHbhZOY
ਇਹ ਵੀ ਪੜ੍ਹੋ
— Bhagwant Mann (@BhagwantMann) March 23, 2025
CM ਮਾਨ ਨੇ ਕਿਹਾ ਕਿ ਦੀ ਸਹੂਲਤ ਲਈ, ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਬਰਨਾਲਾ ਪਿੰਡ ਵਿੱਚ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਜ਼ਿਲ੍ਹੇ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਅਨੁਸਾਰ, ਪੰਜਾਬ ਨੂੰ ਮੈਡੀਕਲ ਹੱਬ ਬਣਾਉਣ ਲਈ ਇੱਕ ਹੋਰ ਕਦਮ ਚੁੱਕਿਆ ਗਿਆ ਹੈ। ਇਸ ਮੈਡੀਕਲ ਕਾਲਜ ਰਾਹੀਂ, ਸਾਡੇ ਪੁੱਤਰ ਤੇ ਧੀਆਂ ਨਾ ਸਿਰਫ਼ ਆਪਣੇ ਜੀਵਨ ਨੂੰ ਬਿਹਤਰ ਬਣਾਉਣ ਦੇ ਆਪਣੇ ਸੁਪਨੇ ਪੂਰੇ ਕਰਨਗੇ, ਸਗੋਂ ਨਵੀਆਂ ਉਚਾਈਆਂ ਨੂੰ ਵੀ ਛੂਹਣਗੇ। ਇਹ ਸਭ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਜਲਦੀ ਹੀ ਤੁਸੀਂ ਪੰਜਾਬ ‘ਚ ਹੋਰ ਨਵੇਂ ਸ਼ਾਨਦਾਰ ਸਕੂਲ ਤੇ ਕਾਲਜ ਵੇਖੋਗੇ। ਸਿੱਖਿਆ ਦੇ ਖੇਤਰ ‘ਚ ਇਨਕਲਾਬੀ ਬਦਲਾਅ ਲਿਆਉਣਾ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਮੁੱਖ ਤਰਜੀਹ ਹੈ।