AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੰਦੀ ਸਿਆਸਤ ਮੰਦਭਾਗੀ, ਕਥਿਤ ਵੀਡੀਓ ਮਾਮਲੇ ‘ਤੇ ਭਾਈ ਵਡਾਲਾ ਨੇ ਕੀ ਕਿਹਾ?

ਭਾਈ ਵਡਾਲਾ ਨੇ ਕਿਹਾ ਕਿ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਕੌਮ 'ਤੇ ਹੋਏ ਹਮਲੇ ਤੋਂ ਬਾਅਦ ਵੀ ਕਾਂਗਰਸੀ ਲੀਡਰਾਂ ਨੇ ਕਦੇ ਖੁੱਲ੍ਹ ਕੇ ਆਪਣੀ ਪਾਰਟੀ ਦੀ ਅਗਵਾਈ ਜਾਂ ਇੰਦਰਾ ਗਾਂਧੀ ਦੇ ਫ਼ੈਸਲਿਆਂ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅੱਜ ਕਾਂਗਰਸ ਦੇ ਆਗੂ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੀ ਗੱਲ ਕਰ ਰਹੇ ਹਨ ਤਾਂ ਉਹ ਦੱਸਣ ਕਿ ਪਿਛਲੇ ਚਾਰ ਦਹਾਕਿਆਂ ਦੌਰਾਨ ਉਨ੍ਹਾਂ ਨੇ 1984 ਦੀ ਕਾਰਵਾਈ ਨੂੰ ਗਲਤ ਕਹਿਣ ਲਈ ਕਿਹੜਾ ਮੋਰਚਾ ਲਾਇਆ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਗੰਦੀ ਸਿਆਸਤ ਮੰਦਭਾਗੀ, ਕਥਿਤ ਵੀਡੀਓ ਮਾਮਲੇ 'ਤੇ ਭਾਈ ਵਡਾਲਾ ਨੇ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੰਦੀ ਸਿਆਸਤ ਮੰਦਭਾਗੀ, ਵੀਡੀਓ ਮਾਮਲੇ ‘ਤੇ ਭਾਈ ਵਡਾਲਾ
lalit-sharma
| Updated On: 26 Jun 2026 11:24 AM IST
Share

ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਸਦਭਾਵਨਾ ਦਲ ਦੇ ਮੁਖੀ ਤੇ ਸਿੱਖ ਆਗੂ ਭਾਈ ਬਲਦੇਵ ਸਿੰਘ ਵਡਾਲਾ ਨੇ ਗੰਦੀ ਸਿਆਸਤ ਨੂੰ ਨਿਜੀ ਫਾਇਦੇ ਲਈ ਸ੍ਰੀ ਅਕਾਲ ਤਖ਼ਤ ‘ਤੇ ਲੈਕੇ ਆਉਣ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਜਥੇਦਾਰ ਸਾਹਿਬ ਦਾ ਸਨਮਾਨ ਤੇ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਵਿਲੱਖਣ ਗੱਲ ਹੈ, ਪਰ ਇਸ ਪਵਿੱਤਰ ਸੰਸਥਾ ਨੂੰ ਸਿਆਸੀ ਮਕਸਦਾਂ ਲਈ ਵਰਤਣਾ ਬਹੁਤ ਹੀ ਮੰਦਭਾਗਾ ਹੈ।

ਭਾਈ ਵਡਾਲਾ ਨੇ ਕਿਹਾ ਕਿ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਕੌਮ ‘ਤੇ ਹੋਏ ਹਮਲੇ ਤੋਂ ਬਾਅਦ ਵੀ ਕਾਂਗਰਸੀ ਲੀਡਰਾਂ ਨੇ ਕਦੇ ਖੁੱਲ੍ਹ ਕੇ ਆਪਣੀ ਪਾਰਟੀ ਦੀ ਅਗਵਾਈ ਜਾਂ ਇੰਦਰਾ ਗਾਂਧੀ ਦੇ ਫ਼ੈਸਲਿਆਂ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅੱਜ ਕਾਂਗਰਸ ਦੇ ਆਗੂ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੀ ਗੱਲ ਕਰ ਰਹੇ ਹਨ ਤਾਂ ਉਹ ਦੱਸਣ ਕਿ ਪਿਛਲੇ ਚਾਰ ਦਹਾਕਿਆਂ ਦੌਰਾਨ ਉਨ੍ਹਾਂ ਨੇ 1984 ਦੀ ਕਾਰਵਾਈ ਨੂੰ ਗਲਤ ਕਹਿਣ ਲਈ ਕਿਹੜਾ ਮੋਰਚਾ ਲਾਇਆ ਸੀ।

“ਵੀਡੀਓ ਨੂੰ ਬਿਨਾਂ ਮੁਕਮਲ ਜਾਂਚ ਦੇ ਪੰਥਕ ਮੁੱਦਾ ਬਣਾਇਆ ਜਾ ਰਿਹਾ”

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨਾਲ ਜੁੜੀ ਕਥਿਤ ਸਿਆਸੀ ਵੀਡੀਓ ਦੇ ਮਾਮਲੇ ਨੂੰ ਬਿਨਾਂ ਮੁਕਮਲ ਜਾਂਚ ਦੇ ਪੰਥਕ ਮੁੱਦਾ ਬਣਾਇਆ ਜਾ ਰਿਹਾ ਹੈ। ਵਡਾਲਾ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਜਾਂਚ ਅਧੀਨ ਹੈ ਤੇ ਮੁੱਖ ਮੰਤਰੀ ਪਹਿਲਾਂ ਹੀ ਇਸ ਵੀਡੀਓ ਨੂੰ ਨਕਲੀ ਕਰਾਰ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਸਿਆਸੀ ਲਾਭ ਲਈ ਵਰਤਣ ਨਾਲ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਨੁਕਸਾਨ ਪਹੁੰਚਦਾ ਹੈ। ਭਾਈ ਵਡਾਲਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਹੋਰ ਪੰਥਕ ਆਗੂਆਂ ਨੂੰ ਵੀ ਸਵਾਲ ਕੀਤਾ ਕਿ ਜੇਕਰ ਵੱਖ-ਵੱਖ ਮਾਮਲਿਆਂ ‘ਚ ਸਿਆਸੀ ਆਗੂਆਂ ਨੂੰ ਤਲਬ ਕੀਤਾ ਜਾ ਸਕਦਾ ਹੈ ਤਾਂ 1984 ਦੇ ਹਮਲੇ ਤੇ ਉਸ ਸਮੇਂ ਇਸ ਦਾ ਸਮਰਥਨ ਕਰਨ ਵਾਲੇ ਆਗੂਆਂ ਬਾਰੇ ਵੀ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਦੀ ਹਮਾਇਤ ਕੀਤੀ ਜਾਂ ਉਸ ਨੂੰ ਜਾਇਜ਼ ਠਹਿਰਾਇਆ, ਉਨ੍ਹਾਂ ਬਾਰੇ ਵੀ ਪੰਥ ਨੂੰ ਸਪੱਸ਼ਟ ਸਟੈਂਡ ਲੈਣਾ ਚਾਹੀਦਾ ਹੈ। ਸਿੱਖ ਆਗੂ ਵਡਾਲਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਨਸ਼ਿਆਂ, ਗੈਂਗਵਾਰਾਂ, ਬੇਰੁਜ਼ਗਾਰੀ, ਕਰਜ਼ੇ ਤੇ ਸਿੱਖ ਇਤਿਹਾਸ ਨਾਲ ਜੁੜੇ ਕਈ ਗੰਭੀਰ ਮਸਲਿਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਸਿਆਸੀ ਪਾਰਟੀਆਂ ਇੱਕ ਵੀਡੀਓ ਦੇ ਮਾਮਲੇ ਨੂੰ ਹੀ ਵੱਡਾ ਮੁੱਦਾ ਬਣਾਕੇ ਪੇਸ਼ ਕਰ ਰਹੀਆਂ ਹਨ। ਇੱਥੇ ਇਹ ਖਦਸ਼ਾ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਬਾਕੀ ਪੰਥ ਤੇ ਪੰਜਾਬ ਦੇ ਮਸਲਿਆਂ ਨੂੰ ਖ਼ਤਮ ਕਰਨ ਲਈ ਤੇ ਨਹੀ ਇਹ ਵੀਡੀਓ ਵਾਲਾ ਮਸਲਾ ਲਿਆਂਦਾ ਗਿਆ,,?

ਉਨ੍ਹਾਂ ਪੰਥ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਨਾਂ ‘ਤੇ ਹੋ ਰਹੀ ਸਿਆਸਤ ਤੋਂ ਸੁਚੇਤ ਰਹਿਣ ਤੇ 1984 ਦੇ ਮਾਮਲੇ ‘ਤੇ ਸਾਰੀਆਂ ਪਾਰਟੀਆਂ ਤੋਂ ਸਪੱਸ਼ਟ ਜਵਾਬ ਮੰਗਣ। ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਜੇਕਰ ਕਾਂਗਰਸ, ਬੀਜੇਪੀ ਅਤੇ ਹੋਰ ਸਿਆਸੀ ਪਾਰਟੀਆਂ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਕੌਮ ਨਾਲ ਹਮਦਰਦੀ ਰੱਖਦੀਆਂ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਤੇ ਲੋਕ ਸਭਾ ‘ਚ 1984 ਦੇ ਹਮਲੇ ਦੀ ਨਿੰਦਾ ਕਰਦਾ ਮਤਾ ਪਾਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਹੀ ਉਨ੍ਹਾਂ ਦੀ ਨੀਅਤ ‘ਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ।

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...