AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਇਸ ਪ੍ਰੈੱਸ ਕਾਨਫਰੰਸ 'ਚ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਮਾਨ ਦੀ ਕਥਿਤ ਵੀਡੀਓ ਨੂੰ ਫਰਜ਼ੀ ਦੱਸਦਿਆ ਹੋਏ, ਇਸ ਨੂੰ ਪੰਜਾਬ ਅੰਦਰ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਸਭ ਤੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਹੈ ਤੇ ਸਿਆਸੀ ਸਾਜ਼ਿਸ਼ ਰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

1191 ਐਂਗਲ ਤੋਂ ਜਾਂਚ ਕਰਵਾਈ...ਨਹੀਂ ਮਿਲਦੀ ਕਦ-ਕਾਠੀ... ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ AAP ਦਾ SAD 'ਤੇ ਨਿਸ਼ਾਨਾ
amanpreet-kaur
| Updated On: 18 Jun 2026 15:25 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਤੋਂ ਬਾਅਦ ਅੱਜ ਆਮ ਆਦਮ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ‘ਚ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਮਾਨ ਦੀ ਕਥਿਤ ਵੀਡੀਓ ਨੂੰ ਫਰਜ਼ੀ ਦੱਸਦਿਆ ਹੋਏ, ਇਸ ਨੂੰ ਪੰਜਾਬ ਅੰਦਰ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਸਭ ਤੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਹੈ ਤੇ ਸਿਆਸੀ ਸਾਜ਼ਿਸ਼ ਰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੀਮਾ ਨੇ ਕਿਹਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਦੇ ਅੰਦਰ ਅਕਾਲੀ ਦਲ ਤੇ ਭਾਜਪਾ ਦਾ ਰਾਜ ਰਿਹਾ, ਉਸੇ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਜਾਰੀ ਰਿਹਾ। ਇਹ ਅਕਾਲੀ ਦਲ ਦਾ ਕਲੰਕਿਤ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਉਹ ਰਾਜ ‘ਚ ਆਏ, ਉਨ੍ਹਾ ਨੇ ਕੰਮ ਕਰਨ ਦੀ ਬਜਾਏ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੁਹਰਾ ਬਣਾ ਕੇ ਬੇਅਦਬੀਆਂ ਕਰਵਾਈਆਂ।

ਜਾਂਚ ‘ਚ ਪਤਾ ਚਲਿਆ ਵੀਡੀਓ ਚ ਸੀਐਮ ਮਾਨ ਨਹੀਂ: ਚੀਮਾ

ਹਰਪਾਲ ਚੀਮਾ ਨੇ ਇਸ ਦੌਰਾਨ ਕਥਿਤ ਵੀਡੀਓ ਦੀਆਂ ਦੋ ਰਿਪੋਰਟਾਂ ਪੇਸ਼ ਕੀਤੀਆਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਰਿਪੋਰਟਾਂ ‘ਚ ਚਿਹਰੇ ਦਾ ਐਂਗਲ, ਕੱਦ ਦਾ ਐਂਗਲ, ਸਰੀਰਕ ਢਾਂਚਾ ਤੇ ਹੋਰ ਪੱਖੋਂ ਜਾਂਚ ਕਰਕੇ ਦੱਸਿਆ ਗਿਆ ਕਿ ਕਥਿਤ ਵੀਡੀਓ ਫਰਜ਼ੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਿਪੋਰਟ ਦੀ ਜਾਂਚ ‘ਚ ਪਤਾ ਚਲਿਆ ਹੈ ਕਿ ਵੀਡੀਓ ‘ਚ ਦਿਖਣ ਵਾਲਾ ਵਿਅਕਤੀ ਸੀਐਮ ਭਗਵੰਤ ਮਾਨ ਨਹੀਂ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੋਈ ਵਿਅਕਤੀ, ਕੋਈ ਐਕਟਰ ਖੜ੍ਹਾ ਕਰਕੇ ਉਹ ਵੀਡੀਓ ਬਣਾਈ ਗਈ ਤਾਂ ਜੋ ਸੀਐਮ ਮਾਨ ਨੂੰ ਬਦਨਾਮ ਕੀਤਾ ਜਾ ਸਕੇ।

1191 ਐਂਗਲਾਂ ਤੋਂ ਜਾਂਚ

ਉਨ੍ਹਾਂ ਨੇ ਕਿਹਾ ਕਿ ਇਸ ਵੀਡੀਓ ਦੀ ਜਾਂਚ ‘ਚ ਮੁੱਖ ਮੰਤਰੀ ਮਾਨ ਦੇ 1191 ਐਂਗਲ ਲਏ ਗਏ ਤੇ ਇਸ ਵੀਡੀਓ ਦੀ ਜਾਂਚ ਕਰਵਾਈ ਗਈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੈਬਸ ‘ਚ ਇਹ ਵੀਡੀਓ ਜਾਂਚ ਕਰਵਾਈ ਗਈ, ਉਹ ਪੰਜਾਬ ਤੋਂ ਬਾਹਰ ਦੀਆਂ ਹਨ ਤੇ ਦੋਵੇਂ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ। ਮੰਤਰੀ ਨੇ ਕਿਹਾ ਕਿ ਸੀਐਮ ਮਾਨ ਦੇ ਚੱਲਣ, ਖੜ੍ਹੇ ਹੋਣ ਦੇ ਹੋਰ ਸਰੀਰਕ ਢਾਂਚੇ ਦੇ ਐਂਗਲਾਂ ਤੋਂ ਵੀਡੀਓ ਦੀ ਜਾਂਚ ਕਰਵਾਈ ਤਾਂ ਪਤਾ ਚਲਿਆ ਕਿ ਇਸ ਵੀਡੀਓ ‘ਚ ਸੀਐਮ ਮਾਨ ਨਹੀਂ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...