AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੱਜ ਸੰਗਰੂਰ ਦੌਰੇ ‘ਤੇ ਸੀਐਮ ਮਾਨ, ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ; ਬਰਨਾਲਾ ‘ਚ ਕਰਨਗੇ ਲੋਕ ਮਿਲਣੀ

ਸੰਗਰੂਰ 'ਚ ਆਪਣੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਜਾਣਗੇ, ਜਿੱਥੇ ਉਹ ਸ਼ਾਮ 6 ਵਜੇ ਇੱਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ 'ਚ ਹਿੱਸਾ ਲੈਣਗੇ। ਜਨਤਕ ਗੱਲਬਾਤ ਦੌਰਾਨ ਉਹ ਸਥਾਨਕ ਨਿਵਾਸੀਆਂ ਦੀ ਸ਼ਿਕਾਇਤਾਂ ਸੁਣਨਗੇ ਤੇ ਸਰਕਾਰ ਦੀ ਯੋਜਨਾਵਾਂ ਦੇ ਵੇਰਵੇ ਤੇ ਪਹਿਲਕਦਮੀਆਂ ਲੋਕਾਂ ਨਾਲ ਸਾਂਝਾ ਕਰਨਗੇ।

ਅੱਜ ਸੰਗਰੂਰ ਦੌਰੇ 'ਤੇ ਸੀਐਮ ਮਾਨ, ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ; ਬਰਨਾਲਾ 'ਚ ਕਰਨਗੇ ਲੋਕ ਮਿਲਣੀ
ਸਿਹਤ ਸੁਧਾਰ ਪ੍ਰੋਗਰਾਮ ਤਹਿਤ ਬੈਂਗਲੁਰੂ ਪਹੁੰਚੇ ਸੀਐਮ ਮਾਨ
tv9-punjabi
| Published: 30 Jun 2026 10:25 AM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ, ਮੰਗਲਵਾਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਐਲਾਨ ਕਰਨਗੇ। ਉਹ ਕਈ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੇ ਲੋਕ ਭਲਾਈ ਪਹਿਲਕਦਮੀਆਂ ਪ੍ਰਦਾਨ ਕਰਨਗੇ।

ਆਧੁਨਿਕ ਸਵੀਮਿੰਗ ਪੂਲ ਦਾ ਉਦਘਾਟਨ ਤੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ

ਇਸ ਦੌਰੇ ਦੌਰਾਨ ਮੁੱਖ ਮੰਤਰੀ ਸੰਗਰੂਰ ਦੇ ਇਤਿਹਾਸਕ ਬਨਾਸਰ ਬਾਗ ਵਿਖੇ ਬਣੇ ਇੱਕ ਆਧੁਨਿਕ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ। ਇਹ ਸਵਿਮਿੰਗ ਪੂਲ 9.5 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ ਤੇ ਇਸ ਨਾਲ ਜ਼ਿਲ੍ਹੇ ‘ਚ ਖੇਡ ਬੁਨਿਆਦੀ ਢਾਂਚੇ ਦੀ ਸਹੂਲਤ ਵਧੇਗੀ।

ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਵੱਡੀ ਰਾਹਤ ਵਜੋਂ ਸੀਐਮ ਮਾਨ ਲਗਭਗ 54 ਰੁਪਏ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਰੇਲਵੇ ਕਰਾਸਿੰਗ ‘ਤੇ ਲੱਗਣ ਵਾਲੀ ਟ੍ਰੈਫਿਕ ਨੂੰ ਖ਼ਤਮ ਕਰਨਾ ਹੈ। ਇਸ ਨਾਲ ਸਥਾਨਕ ਨਿਵਾਸੀਆਂ ਤੇ ਸੜਕ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਗੁਰੂ ਰਵਿਦਾਸ ਜੀ ਨੂੰ ਸਮਰਪਿਤ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ

ਸੰਗਰੂਰ ਦੌਰੇ ਦੌਰਾਨ ਮੁੱਖ ਮੰਤਰੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਡਾਕੂਮੈਂਟਰੀ ਮੋਬਾਈਲ ਵੈਨਾਂ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਹ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਗਈਆਂ ਵੈਨਾਂ ਪੰਜਾਬ ਭਰ ਦੇ ਪਿੰਡਾਂ ਤੇ ਕਸਬਿਆਂ ‘ਚ ਘੁੰਮਣਗੀਆਂ ਤੇ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਤੇ ਅਧਿਆਤਮਿਕ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਬਰਨਾਲਾ ‘ਚ ਲੋਕ ਮਿਲਣੀ ਪ੍ਰੋਗਰਾਮ

ਸੰਗਰੂਰ ‘ਚ ਆਪਣੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਜਾਣਗੇ, ਜਿੱਥੇ ਉਹ ਸ਼ਾਮ 6 ਵਜੇ ਇੱਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਜਨਤਕ ਗੱਲਬਾਤ ਦੌਰਾਨ ਉਹ ਸਥਾਨਕ ਨਿਵਾਸੀਆਂ ਦੀ ਸ਼ਿਕਾਇਤਾਂ ਸੁਣਨਗੇ ਤੇ ਸਰਕਾਰ ਦੀ ਯੋਜਨਾਵਾਂ ਦੇ ਵੇਰਵੇ ਤੇ ਪਹਿਲਕਦਮੀਆਂ ਲੋਕਾਂ ਨਾਲ ਸਾਂਝਾ ਕਰਨਗੇ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......