ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ‘ਸ਼ਹੀਦ ਭਗਤ ਸਿੰਘ ਹੈਰੀਟੇਜ ਸਟਰੀਟ’ ਦਾ ਰੱਖਿਆ ਨੀਂਹ-ਪੱਥਰ

Updated On: 

28 Jul 2025 19:22 PM IST

CM Maan in Khatkar Kalan: ਮਾਨ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਹੈਰੀਟੇਜ ਸਟਰੀਟ ਦਾ ਨੀਂਹ-ਪੱਥਰ ਰੱਖਿਆ ਹੈ। ਉੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਅਤੇ ਪਰਿਵਾਰ ਨੂੰ ਸਨਮਾਨਿਤ ਕੀਤਾ ਹੈ।

ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ-ਪੱਥਰ
Follow Us On

CM ਭਗਵੰਤ ਮਾਨ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਹੈਰੀਟੇਜ ਸਟਰੀਟ ਦਾ ਨੀਂਹ-ਪੱਥਰ ਰੱਖਿਆ ਹੈ। ਉੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਅਤੇ ਪਰਿਵਾਰ ਨੂੰ ਸਨਮਾਨਿਤ ਕੀਤਾ ਹੈ।

ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਿਸੇ ਵੀ ਕਰੰਸ ਨਾਲ ਤੌਲਿਆ ਨਹੀਂ ਜਾ ਸਕਦਾ ਹੈ। ਸਮੇਂ ਸਮੇਂ ਦੀਆਂ ਸਰਕਾਰਾ ਆਈਆਂ ਤੇ ਗਈਆਂ ਪਰ ਉਹ ਭਗਤ ਸਿੰਘ ਦੇ ਸੁਪਨਿਆ ਦਾ ਦੇਸ਼ ਨਹੀਂ ਬਣਾ ਸਕੀਆਂ। ਭਗਤ ਸਿੰਘ ਨੇ ਕਦੇ ਵੀ ਇਹ ਨਹੀਂ ਸੋਚੀਆਂ ਸੀ ਕਿ ਅਜਾਦੀ ਮਿਲੇਗੀ ਜਾਂ ਨਹੀਂ, ਉਨ੍ਹਾਂ ਤੇ ਇਹ ਸੋਚਿਆ ਕਿ ਜਦੋਂ ਅਜਾਦੀ ਮਿਲ ਜਾਵੇਗੀ ਤਾਂ ਦੇਸ਼ ਕਿਵੇਂ ਦਾ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਵਿਰੋਧੀਆਂ ਨੂੰ ਵੀ ਨਸੀਹਤ ਦਿੱਤੀ ਕਿ ਸਰਕਾਰ ਦੇ ਚੰਗੇ ਕੰਮਾਂ ਦਾ ਵਿਰੋਧ ਨਹੀਂ ਕਰਨਾ ਚਾਹੀਦਾ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਏ ਬਿਨ੍ਹਾਂ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਜਦੋਂ ਅਸੀਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਤਾਂ ਬਹੁਤ ਸਾਰੇ ਵਿਰੋਧੀ ਧਿਰ ਦੇ ਲੋਕ ਸਾਡਾ ਵਿਰੋਧ ਕਰਨ ਲੱਗ ਪਏ। ਉਨ੍ਹਾਂ ਕਿਹਾ ਇਹ ਵਿਖਾਉਂਦਾ ਹੈ ਕਿ ਕੌਣ-ਕੌਣ ਮਿਲੇ ਹੋਏ ਸਨ। ਇਨ੍ਹਾਂ ਨੇ ਮਿਲ ਕੇ ਪੰਜਾਬ ਨੂੰ ਬਰਬਾਦ ਕੀਤਾ ਹੈ। ਹੁਣ ਪੰਜਾਬ ਸਰਕਾਰ ਇਨ੍ਹਾਂ ਖਿਲਾਫ਼ ਕਾਰਵਾਈ ਕਰ ਰਹੀ ਹੈ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਹੱਕ ਮਾਰਿਆ।

ਭਗਤ ਸਿੰਘ ਦਾ ਪਿੰਡ ਹੈ ਖਟਕੜ ਕਲਾਂ

ਨਵਾਂਸ਼ਹਿਰ ਜ਼ਿਲ੍ਹੇ ਵਿੱਚ ਸਥਿਤ ਖਟਕੜ ਕਲਾਂ ਪਿੰਡ ਨੂੰ ਭਗਤ ਸਿੰਘ ਦਾ ਜੱਦੀ ਪਿੰਡ ਮੰਨਿਆ ਜਾਂਦਾ ਹੈ। ਇਹ ਕਿਹਾ ਜਾਂਦਾ ਹੈ ਕਿ ਵੰਡ ਤੋਂ ਬਾਅਦ, ਭਗਤ ਸਿੰਘ ਪਾਕਿਸਤਾਨ ਤੋਂ ਆ ਕੇ ਇਸ ਪਿੰਡ ਵਿੱਚ ਵਸ ਗਏ ਸਨ। ਭਗਤ ਸਿੰਘ ਦੀ ਮਾਂ ਵਿਦਿਆਵਤੀ ਅਤੇ ਭਤੀਜੇ-ਭਤੀਜੀਆਂ ਇੱਥੇ ਆ ਕੇ ਵਸ ਗਏ ਸਨ। ਇਸ ਵੇਲੇ ਪੁਰਾਤੱਤਵ ਵਿਭਾਗ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੇ ਘਰ ਦੀ ਦੇਖਭਾਲ ਕਰ ਰਿਹਾ ਹੈ। ਇੱਥੇ ਭਗਤ ਸਿੰਘ ਦੀ ਇੱਕ ਯਾਦਗਾਰ ਅਤੇ ਅਜਾਇਬ ਘਰ ਵੀ ਹੈ। ਭਗਤ ਸਿੰਘ ਦਾ ਜਨਮ ਪਾਕਿਸਤਾਨ ਦੇ ਬੰਗਾ ਪਿੰਡ ਵਿੱਚ ਹੋਇਆ ਸੀ।