‘ਮੁਸ਼ਕਲ ਘੜੀ ‘ਚ ਤਨਦੇਹੀ ਨਾਲ ਕੰਮ ਕਰ ਰਹੀ ਸਰਕਾਰ’, ਹੜ੍ਹ ਪ੍ਰਭਾਵਿਤ ਇਲਾਕੇ ‘ਚ CM ਭਗਵੰਤ ਮਾਨ ਦਾ ਦੌਰਾ
ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਰਾਹਤ ਤੇ ਨਿਕਾਸੀ ਕਾਰਜ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਲੋਕਾਂ ਨੂੰ ਕੱਢਣ ਲਈ ਵਚਨਬੱਧ ਹੈ।
CM ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ‘ਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਤੇ ਪਸ਼ੂਆਂ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਹੈ। ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ। CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ‘ਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਰਾਹਤ ਤੇ ਨਿਕਾਸੀ ਕਾਰਜ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਲੋਕਾਂ ਨੂੰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਲੋਕਾਂ ਨੂੰ ਕੱਢਣ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ‘ਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ
ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪਾਣੀ, ਦਵਾਈਆਂ ਤੇ ਹੋਰ ਸਮਾਨ ਦੀ ਸਪਲਾਈ ਕਰਵਾਇਆ ਜਾਵੇ। ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ‘ਚ ਪਸ਼ੂਆਂ ਲਈ ਚਾਰਾ ਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ਤੇ ਜ਼ਿਲ੍ਹਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਚੰਗੇ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ, ਮੰਤਰੀ ਅਤੇ ‘ਆਪ’ ਵਿਧਾਇਕ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (28 ਅਗਸਤ) ਨੂੰ ਕਿਹਾ ਕਿ ਉਹ, ਉਨ੍ਹਾਂ ਦੀ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ, ਵਿਧਾਇਕ ਤੇ ਮੰਤਰੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ
ਮੁੱਖ ਮੰਤਰੀ ਮਾਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ ਅਤੇ ਇਹ ਉਹ ਸਮਾਂ ਹੈ ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦਾ ਸਮਰਥਨ ਕਰਨ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
