AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜਪੁਰਾ ਦਾਣਾ ਮੰਡੀ ਪਹੁੰਚੇ CM ਮਾਨ: ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਹਾ-24 ਘੰਟਿਆਂ ‘ਚ ਹੋ ਰਹੀ ਸਿੱਧੀ ਅਦਾਇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪੁਰਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧਰ 'ਤੇ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਮੰਡੀ ਵਿੱਚ ਪੁੱਜੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਫ਼ਸਲ ਦੀ ਆਮਦ, ਨਮੀ ਦੇ ਮਾਪਦੰਡ, ਬੋਲੀ ਪ੍ਰਕਿਰਿਆ ਅਤੇ ਚੁਕਾਈ ਸਬੰਧੀ ਪ੍ਰਬੰਧਾਂ ਦੀ ਨਜ਼ਰਸਾਨੀ ਕੀਤੀ।

ਰਾਜਪੁਰਾ ਦਾਣਾ ਮੰਡੀ ਪਹੁੰਚੇ CM ਮਾਨ: ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਹਾ-24 ਘੰਟਿਆਂ 'ਚ ਹੋ ਰਹੀ ਸਿੱਧੀ ਅਦਾਇਗੀ
tv9-punjabi
| Updated On: 23 Oct 2026 19:19 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪੁਰਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧਰ ‘ਤੇ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਮੰਡੀ ਵਿੱਚ ਪੁੱਜੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਫ਼ਸਲ ਦੀ ਆਮਦ, ਨਮੀ ਦੇ ਮਾਪਦੰਡ, ਬੋਲੀ ਪ੍ਰਕਿਰਿਆ ਅਤੇ ਚੁਕਾਈ ਸਬੰਧੀ ਪ੍ਰਬੰਧਾਂ ਦੀ ਨਜ਼ਰਸਾਨੀ ਕੀਤੀ।

ਮੰਡੀ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਪਹੁੰਚਾਇਆ ਗਿਆ ਨਹਿਰੀ ਪਾਣੀ ਕਿਸਾਨਾਂ ਦੀਆਂ ਫ਼ਸਲਾਂ ਲਈ ‘ਦੇਸੀ ਘਿਓ’ ਸਾਬਤ ਹੋਇਆ ਹੈ। ਨਹਿਰੀ ਪਾਣੀ ਦੀ ਭਰਪੂਰ ਵਰਤੋਂ ਸਦਕਾ ਇਸ ਵਾਰ ਸੂਬੇ ਭਰ ਵਿੱਚ ਝੋਨੇ ਦਾ ਝਾੜ ਬਹੁਤ ਸ਼ਾਨਦਾਰ ਨਿਕਲ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਬਾਸਮਤੀ ਦਾ ਵੀ ਬਹੁਤ ਵਧੀਆ ਅਤੇ ਲਾਹੇਵੰਦ ਭਾਅ ਮਿਲ ਰਿਹਾ ਹੈ।

24 ਘੰਟਿਆਂ ਅੰਦਰ ਅਦਾਇਗੀ ਅਤੇ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਦੁਹਰਾਇਆ ਕਿ ਸੂਬਾ ਸਰਕਾਰ ਅੰਨਦਾਤੇ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫ਼ਸਲ ਦੀ ਵਿਕਰੀ ਤੋਂ ਬਾਅਦ ਮਹਿਜ਼ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਹੀ ਕਮਾਈ ਲੈਣ ਲਈ ਮੰਡੀਆਂ ਜਾਂ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ।

ਲਿਫ਼ਟਿੰਗ ਤੇ ਸਟੋਰੇਜ ਸਮੱਸਿਆ ਲਈ FCI ਨਾਲ ਰਾਬਤਾ ਜਾਰੀ

ਮੰਡੀਆਂ ਵਿੱਚੋਂ ਫ਼ਸਲ ਚੁੱਕਣ ਅਤੇ ਸ਼ੈਲਰਾਂ ਵਿੱਚ ਜਗ੍ਹਾ (ਸਪੇਸ) ਦੀ ਘਾਟ ਨਾਲ ਜੁੜੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਨਾਲ ਲਗਾਤਾਰ ਤਾਲਮੇਲ ਬਣਾ ਕੇ ਕੰਮ ਕਰ ਰਹੀ ਹੈ। ਪੰਜਾਬ ਦੇ ਗੁਦਾਮਾਂ ਵਿੱਚੋਂ ਅਨਾਜ ਦੂਜੇ ਸੂਬਿਆਂ ਵਿੱਚ ਭੇਜਣ ਲਈ ਰੋਜ਼ਾਨਾ ਵਿਸ਼ੇਸ਼ ਮਾਲ ਗੱਡੀਆਂ (ਸਪੈਸ਼ਲ ਟਰੇਨਾਂ) ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਸ਼ੈਲਰਾਂ ਅਤੇ ਮੰਡੀਆਂ ਵਿੱਚ ਥਾਂ ਖ਼ਾਲੀ ਕਰਕੇ ਲਿਫ਼ਟਿੰਗ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਪ੍ਰਮਾਤਮਾ ਦੀ ਮਿਹਰ ਸਦਕਾ ਅਤੇ ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਦੇ ਚੱਲਦਿਆਂ ਇਸ ਵਾਰ ਸਾਡੇ ਮਿਹਨਤੀ ਕਿਸਾਨਾਂ, ਆੜ੍ਹਤੀ ਭਾਈਚਾਰੇ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਿਹਨਤਕਸ਼ ਮਜ਼ਦੂਰ ਵੀਰਾਂ ਦੀ ਦੀਵਾਲੀ ਬੇਹੱਦ ਖ਼ੁਸ਼ੀਆਂ ਭਰੀ ਅਤੇ ਖ਼ੁਸ਼ਹਾਲ ਹੋਵੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...