CM ਮਾਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ – Punjabi News

CM ਮਾਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

Updated On: 

29 Mar 2024 19:25 PM

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਉਂਟ 'ਤੇ ਦਿੱਤੀ ਹੈ।

CM ਮਾਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

CM ਮਾਨ ਦੀ ਪਤਨੀ ਨੇ ਦਿੱਤਾ ਧੀ ਨੂੰ ਜਨਮ

Follow Us On

Cm Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਉਂਟ ‘ਤੇ ਦਿੱਤੀ ਹੈ। ਉਨ੍ਹਾਂ ਆਪਣੇ ਅਕਾਉਂਟ ‘ਤੇ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ ਅਤੇ ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।

ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਸੀਐਮ ਨੇ ਖੁਦ ਖੁਸ਼ਖਬਰੀ ਕੀਤੀ ਸਾਂਝੀ

ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ ‘ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ ‘ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਮਾਰਚ ਮਹੀਨੇ ਉਨ੍ਹਾਂ ਦੇ ਘਰ ਵੀ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਗਰਭਵਤੀ ਹੈ। ਨਾਲ ਹੀ ਉਹ ਮਾਰਚ ਮਹੀਨੇ ਵਿੱਚ ਇੱਕ ਬੱਚੇ ਨੂੰ ਜਨਮ ਦੇਣਗੇ। ਇਸ ਤੋਂ ਬਾਅਦ ਉਹ ਸ਼ਿਵਰਾਤਰੀ ‘ਤੇ ਪੂਜਾ ਕਰਨ ਲਈ ਆਪਣੀ ਪਤਨੀ ਨਾਲ ਮੋਹਾਲੀ ਦੇ ਸ਼ਿਵ ਮੰਦਰ ਪਹੁੰਚੇ ਸਨ।

ਭਗਵੰਤ ਮਾਨ ਤੀਜੀ ਵਾਰ ਬਣੇ ਪਿਤਾ

CM ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਸਨ। ਇਨ੍ਹਾਂ ‘ਚ ਬੇਟਾ ਦਿਲਸ਼ਾਨ ਅਤੇ ਬੇਟੀ ਸੀਰਤ ਸ਼ਾਮਲ ਹਨ। ਜਦੋਂ ਭਗਵੰਤ ਮਾਨ ਸੂਬੇ ਦੇ ਸੀ.ਐਮ. ਬਣੇ ਸਨ ਤਾਂ ਉਸ ਸਮੇਂ ਆਯੋਜਿਤ ਸਮਾਗਮ ‘ਚ ਦੋਵਾਂ ਨੇ ਸ਼ਿਰਕਤ ਕੀਤੀ ਸੀ।

Exit mobile version