ਜਲੰਧਰ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ: ‘ਧੀਆਂ ਦੀ ਲੋਹੜੀ’ ਪ੍ਰੋਗਰਾਮ ‘ਚ ਸ਼ਾਮਲ ਹੋਣਗੇ, ਇਲਾਕੇ ਦੀ ਸੁਰੱਖਿਆ ਵਧਾਈ

Published: 

11 Jan 2024 08:09 AM

ਸੀ.ਐਮ ਮਾਨ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ 'ਚ ਆਯੋਜਿਤ 'ਧੀਆਂ ਦੀ ਲੋਹੜੀ' ਪ੍ਰੋਗਰਾਮ 'ਚ ਸ਼ਿਰਕਤ ਕਰਨਗੇ। ਉਨ੍ਹਾਂ ਨੂੰ ਸਕੂਲ ਵੱਲੋਂ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਇਹ ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜਲੰਧਰ ਪੁਲਿਸ ਨੇ ਪ੍ਰੋਗਰਾਮ ਵਾਲੀ ਥਾਂ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ ਹੈ।

ਜਲੰਧਰ ਦੌਰੇ ਤੇ ਮੁੱਖ ਮੰਤਰੀ ਭਗਵੰਤ ਮਾਨ: ਧੀਆਂ ਦੀ ਲੋਹੜੀ ਪ੍ਰੋਗਰਾਮ ਚ ਸ਼ਾਮਲ ਹੋਣਗੇ, ਇਲਾਕੇ ਦੀ ਸੁਰੱਖਿਆ ਵਧਾਈ

CM ਭਗਵੰਤ ਸਿੰਘ ਮਾਨ (ਪੁਰਾਣੀ ਤਸਵੀਰ)

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀ ਵੀਰਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਸੀ.ਐਮ ਮਾਨ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ ‘ਚ ਆਯੋਜਿਤ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਉਨ੍ਹਾਂ ਨੂੰ ਸਕੂਲ ਵੱਲੋਂ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਮੁੱਖ ਪ੍ਰੋਗਰਾਮ ਵਿੱਚ ਡੀਏਵੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਸਕੂਲ ਦੇ ਮਹਿਮਾਨ ਵਜੋਂ ਹਾਜ਼ਰ ਹੋਣਗੇ।

CM ਮਾਨ ਮੁੱਖ ਮਹਿਮਾਨ ਵਜੋ ਕਰਨਗੇ ਸ਼ਿਰਕਤ

ਜਾਣਕਾਰੀ ਦਿੰਦਿਆ ਦਯਾਨੰਦ ਮਾਡਲ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਹੜੇ ਵਿੱਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

ਮਿਲੀ ਜਾਣਕਾਰੀ ਮੁਤਾਬਕ ਜਦੋਂ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਉਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਤੁਰੰਤ ਪੂਰੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ। ਜਲੰਧਰ ਪੁਲਿਸ ਨੇ ਪ੍ਰੋਗਰਾਮ ਵਾਲੀ ਥਾਂ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ।