AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

2027 ‘ਚ ਧੂਰੀ ਹਲਕੇ ਤੋਂ ਚੋਣ ਲੜਨਗੇ CM ਭਗਵੰਤ ਮਾਨ, ਪਹਿਲੀ ਲਿਸਟ ਵਿੱਚ ਨਾਮ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਹਲਕਾ ਹੋਣ ਕਾਰਨ 2027 ਦੀਆਂ ਚੋਣਾਂ ਵਿੱਚ ਧੂਰੀ ਸੀਟ 'ਤੇ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਰਹੇਗੀ। ਅੱਜ ਆਮ ਆਦਮੀ ਪਾਰਟੀ ਵੱਲੋਂ ਜਾਰੀ ਲਿਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦਾ ਨਾਮ ਵੀ ਸ਼ਾਮਲ ਹੈ। ਮੁੱਖ ਮੰਤਰੀ ਮਾਨ ਧੂਰੀ ਸੀਟ ਤੋਂ ਮੁੜ ਚੋਣ ਲੜਣਗੇ।

2027 'ਚ ਧੂਰੀ ਹਲਕੇ ਤੋਂ ਚੋਣ ਲੜਨਗੇ CM ਭਗਵੰਤ ਮਾਨ, ਪਹਿਲੀ ਲਿਸਟ ਵਿੱਚ ਨਾਮ ਸ਼ਾਮਲ
ਧੂਰੀ ਤੋਂ ਚੋਣ ਲੜਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
abhishek-thakur
| Updated On: 31 Oct 2026 13:40 PM IST
Share

ਆਮ ਆਦਮੀ ਪਾਰਟੀ (AAP) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮੁੜ ਧੂਰੀ ਹਲਕੇ ਤੋਂ ਹੀ ਚੋਣ ਲੜਨਗੇ। ਪਾਰਟੀ ਦੀ ਪਾਰਲੀਮੈਂਟਰੀ ਅਫੇਅਰਜ਼ ਕਮੇਟੀ (PAC) ਦੀ ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਤੋਂ ਬਾਅਦ ਅੱਜ ਯਾਨੀ 31 ਅਕਤੂਬਰ 2026 ਇਹ ਸੂਚੀ ਰਸਮੀ ਤੌਰ ‘ਤੇ ਜਾਰੀ ਕੀਤੀ ਗਈ ਹੈ।

ਧੂਰੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਿਆਸੀ ਗੜ੍ਹ

ਸੰਗਰੂਰ ਜ਼ਿਲ੍ਹੇ ਦੀ ਧੂਰੀ ਸੀਟ ਪੰਜਾਬ ਦੀ ਸਿਆਸਤ ਵਿੱਚ ਖਾਸ ਮਹੱਤਵ ਰੱਖਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਹਲਕਾ ਹੋਣ ਕਾਰਨ 2027 ਦੀਆਂ ਚੋਣਾਂ ਵਿੱਚ ਇਸ ਸੀਟ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਰਹੇਗੀ। ਧੂਰੀ ਵਿਧਾਨ ਸਭਾ ਹਲਕਾ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਅਧੀਨ ਆਉਂਦਾ ਹੈ। ਇਹ ਸੀਟ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਹੋਰ ਵੀ ਚਰਚਿਤ ਹੋ ਗਈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਲੜਨ ਵਾਲੇ ਭਗਵੰਤ ਮਾਨ ਨੇ ਧੂਰੀ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫਰਕ ਨਾਲ ਹਰਾਇਆ ਸੀ।

ਇਸ ਤੋਂ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਧੂਰੀ ਸੀਟ ਜਿੱਤੀ ਸੀ, ਜਦਕਿ 2012 ਵਿੱਚ ਅਰਵਿੰਦ ਖੰਨਾ ਇੱਥੋਂ ਵਿਧਾਇਕ ਬਣੇ ਸਨ। ਇਸ ਤਰ੍ਹਾਂ ਧੂਰੀ ਵਿੱਚ ਵੱਖ-ਵੱਖ ਪਾਰਟੀਆਂ ਦੀ ਸਿਆਸੀ ਪਕੜ ਦੇਖਣ ਨੂੰ ਮਿਲਦੀ ਰਹੀ ਹੈ। ਹੁਣ 2027 ਦੀਆਂ ਚੋਣਾਂ ਨੂੰ ਲੈ ਕੇ ਧੂਰੀ ਮੁੜ ਸੁਰਖੀਆਂ ਵਿੱਚ ਹੈ। 31 ਅਕਤੂਬਰ 2026 ਨੂੰ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਭਗਵੰਤ ਮਾਨ ਨੂੰ ਮੁੜ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ।

ਦਿਲਚਸਪ ਹੋਵੇਗਾ ਧੂਰੀ ਦਾ ਚੋਣ ਮੁਕਾਬਲਾ

ਦੂਜੇ ਪਾਸੇ, ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ਦੀ ਸੰਭਾਵਨਾ ਵੀ ਚਰਚਾ ਵਿੱਚ ਰਹੀ ਹੈ। ਹਾਲਾਂਕਿ ਇਸ ਬਾਰੇ ਅੰਤਿਮ ਐਲਾਨ ਨਹੀਂ ਹੋਇਆ। ਅਜਿਹੇ ਵਿੱਚ 2027 ਦੀਆਂ ਚੋਣਾਂ ਦੌਰਾਨ ਧੂਰੀ ਵਿੱਚ ਸਿਆਸੀ ਮੁਕਾਬਲਾ ਦਿਲਚਸਪ ਹੋਣ ਦੀ ਸੰਭਾਵਨਾ ਹੈ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...