CM Mann Meet Nitin Gadkari: ਦਿੱਲੀ ਦੌਰੇ ‘ਤੇ ਸੀਐੱਮ ਮਾਨ; ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

Published: 

14 Jun 2023 11:31 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਸੜਕ ਪ੍ਰੋਜੈਕਟ ਸਮੇਤ ਕਈ ਅਹਿਮ ਮੁੱਦਿਆਂ 'ਤੇ ਦੋਵਾਂ ਵਿਚਕਾਰ ਚਰਚਾ ਹੋਵੇਗੀ।

CM Mann Meet Nitin Gadkari: ਦਿੱਲੀ ਦੌਰੇ ਤੇ ਸੀਐੱਮ ਮਾਨ; ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ, ਕਈ ਮੁੱਦਿਆਂ ਤੇ ਹੋਵੇਗੀ ਚਰਚਾ
Follow Us On

CM Bhagwant Mann Meet Nitin Gadkari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਸੀਐਮ ਭਗਵੰਤ ਸਿੰਘ ਮਾਨ (CM Bhagwant Mann) ਕੇਂਦਰੀ ਮੰਤਰੀ ਗਡਕਰੀ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ। ਦਸ ਦਈਏ ਕਿ ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

ਫੰਡਾਂ ‘ਤੇ ਕੇਂਦਰ ਤੇ ਪੰਜਾਬ ਵਿਚਾਲੇ ਤਕਰਾਰ

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਅਤੇ ਹੋਰਨਾਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਅਤੇ ਐਨਐਚਐਮ ਤੋਂ ਰੋਕੇ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।

ਕੇਂਦਰ ਸਰਕਾਰ ਦੇ ਫੰਡਾਂ ਦੀ ਦੁਰਵਰਤੋਂ

ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਪੰਜਾਬ ਦੌਰੇ ਦੌਰਾਨ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਤੰਦਰੁਸਤੀ ਫੰਡ ਦੀ ਵਰਤੋਂ ਮੁਹੱਲਾ ਕਲੀਨਿਕ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਰੋਕ ਦਿੱਤਾ ਹੈ ਤਾਂ ਐਨ.ਐਚ.ਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ