Patiala University ਦਾ 62ਵਾਂ ਸਥਾਪਨਾ ਦਿਵਸ, ਮੁੱਖ ਮੰਤਰੀ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਅੱਜ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਪਟਿਆਲਾ ਨਿਊਜ਼: ਅੱਜ ਸੂਬੇ ਦੀ ਪ੍ਰਸਿੱਧ ਪੰਜਾਬੀ ਯੂਨੀਵਰਸਿਟੀ ਦਾ 62ਵੇਂ ਸਥਾਪਨਾ ਦਿਵਸ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪੰਜਾਬੀ ਯੂਨੀਵਰਸਿਟੀ ਦਾ 63 ਵਾਂ ਸਥਾਪਨਾ ਦਿਵਸ ਦਾ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ ਕਰਵਾਇਆ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਕ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋ ਕਰੀਬ 10.30 ਵਜ਼ੇ ਸ਼ਿਰਕਤ ਕਰ ਰਹੇ ਹਨ। ਦੱਸਣਯੋਗ ਹੈ ਕਿ ਪਿਛਲੀਆਂ ਕਈ ਸਰਕਾਰਾਂ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੂੰ ਸਾਰੀਆਂ ਤਨਖਾਹਾਂ ਪੁਰੀਆਂ ਮਿਲੀਆਂ ਹਨ ਅਤੇ ਸਮੇਂ ਤੇ ਮਿਲਿਆਂ ਹਨ।


