Patiala University ਦਾ 62ਵਾਂ ਸਥਾਪਨਾ ਦਿਵਸ, ਮੁੱਖ ਮੰਤਰੀ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਅੱਜ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਐਮਰਜੈਂਸੀ ਵਿਭਾਗ ਦਾ ਕਰਨਗੇ ਉਦਘਾਟਨ
ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਹੋਰ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਮੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 12:30 ਵਜੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ (Rajindera Hospital Patiala) ਦੀ ਐਮਰਜੈਂਸੀ ਵਿਭਾਗ ਦੇ ਹੋਏ ਨਵੀਨੀਕਰਨ ਉਪਰੰਤ ਇਸ ਨੂੰ ਪੰਜਾਬ ਵਾਸੀਆਂ ਨੂੰ ਸੌਂਪਣਗੇ। ਇਥੇ ਐਮਰਜੈਂਸੀ ਦੀ ਹਾਲਤ ‘ਚ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਚੰਡੀਗੜ੍ਹ ਜਾਂ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਵਿੱਚ ਜਾਣ ਦਾ ਸਮਾਂ ਬਚੇਗਾ। ਇਸ ਤੋਂ ਪਹਿਲਾਂ ਪਟਿਆਲਾ ਦੇ ਲੋਕਾਂ ਨੂੰ ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਵਰਗੇ ਵੱਡੇ ਸ਼ਹਿਰਾਂ ਦਾ ਰੁਖ ਕਰਨਾ ਪੈਂਦਾ ਸੀ। ਪਰ ਹੁਣ ਐਸਰਜੈਂਸੀ ਦੀ ਹਾਲਤ ਵਿੱਚ ਉਨ੍ਹਂ ਨੂੰ ਇਹ ਸਹੂਲਤ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਹੀ ਮਿਲ ਜਾਵੇਗੀ।
Follow Us
