AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੀਐਮ ਮਾਨ ਨੇ ਟ੍ਰੇਨਿੰਗ ਲਈ ਮਹਿਲਾ ਸਰਪੰਚਾਂ-ਪੰਚਾਂ ਨੂੰ ਮਹਾਰਾਸ਼ਟਰ ਭੇਜਿਆ, 500 ਨਵੇਂ ਪੰਚਾਇਤ ਘਰਾਂ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲਈ ਇਤਿਹਾਸਿਕ ਦਿਨ ਹੈ। ਸਰਕਾਰ ਨੇ ਸਰਪੰਚਾਂ-ਪੰਚਾਂ ਦੀ ਟ੍ਰੇਨਿੰਗ ਰੱਖੀ ਹੈ। ਇਹ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਮਹਾਰਾਸ਼ਟਰ 'ਚ ਟ੍ਰੇਨਿੰਗ ਕਰਵਾਈ ਜਾਵੇਗੀ।

ਸੀਐਮ ਮਾਨ ਨੇ ਟ੍ਰੇਨਿੰਗ ਲਈ ਮਹਿਲਾ ਸਰਪੰਚਾਂ-ਪੰਚਾਂ ਨੂੰ ਮਹਾਰਾਸ਼ਟਰ ਭੇਜਿਆ, 500 ਨਵੇਂ ਪੰਚਾਇਤ ਘਰਾਂ ਦਾ ਰੱਖਿਆ ਨੀਂਹ ਪੱਥਰ
tv9-punjabi
| Updated On: 14 Aug 2025 08:00 AM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ ਹਨ ਤੇ ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਉਨ੍ਹਾਂ ਦੇ ਦਿਨ ਦੀ ਸ਼ੁਰੂਆਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਹੋਈ। ਸਵੇਰੇ ਉਹ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ ਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਮਹਿਲਾ ਪੰਚਾਂ ਤੇ ਸਰਪੰਚਾਂ ਨੂੰ ਲੈ ਕੇ ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਤੇ ਟ੍ਰੇਨਿੰਗ ਦੇ ਲਈ ਰਵਾਨਾ ਹੋਣ ਵਾਲੀ ਵਿਸ਼ੇਸ਼ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲਈ ਇਤਿਹਾਸਿਕ ਦਿਨ ਹੈ। ਸਰਕਾਰ ਨੇ ਸਰਪੰਚਾਂ-ਪੰਚਾਂ ਦੀ ਟ੍ਰੇਨਿੰਗ ਰੱਖੀ ਹੈ। ਇਹ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਮਹਾਰਾਸ਼ਟਰ ‘ਚ ਟ੍ਰੇਨਿੰਗ ਕਰਵਾਈ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਤਿੰਨ ਵਿਸ਼ੇਸ਼ ਰੇਲਗੱਡੀਆਂ ਬੁੱਕ ਕੀਤੀਆਂ ਗਈਆਂ ਹਨ। ਜਿਵੇਂ-ਜਿਵੇਂ ਬੈਚ ਅੱਗੇ ਵਧੇਗਾ, ਉਨ੍ਹਾਂ ਨੂੰ ਪੰਚਾਇਤੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ‘ਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਉਹ ਪੰਚਾਇਤੀ ਜ਼ਿੰਮੇਵਾਰੀਆਂ ਕਿਵੇਂ ਨਿਭਾਣਗੇ ਤੇ ਹੋਰ ਜਾਣਕਾਰੀ ਦਿੱਤੀ ਜਾਵੇਗੀ।

ਜਦੋਂ ਬਿਨਾਂ ਰਿਸ਼ਵਤ ਦੇ ਹੋਵੇਗਾ ਕੰਮ, ਓਦੋਂ ਮਨਾਵਾਂਗੇ ਆਜ਼ਾਦੀ ਦਾ ਅਸਲ ਜਸ਼ਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਆਜ਼ਾਦੀ ਦਾ ਅਸਲ ਜਸ਼ਨ, ਉਸ ਦਿਨ ਮਨਾਵਾਂਗੇ ਜਦੋਂ ਤਹਸੀਲਾਂ ‘ਚ ਬਿਨਾਂ ਰਿਸ਼ਵਤ ਦੇ ਕੰਮ ਹੋਣਗੇ ਤੇ ਬਿਨਾਂ ਰਿਸ਼ਵਤ ਦੇ ਥਾਣਿਆਂ ‘ਚ ਗਰੀਬਾਂ ਦੀ ਸੁਣਵਾਈ ਹੋਵੇਗੀ। ਸਰਕਾਰ ਇਸ ਦਿਸ਼ਾ ‘ਚ ਕੰਮ ਕਰ ਰਹੀ ਹੈ ਤੇ ਕਾਫ਼ੀ ਹੱਦ ਤੱਕ ਸਿਸਟਮ ਠੀਕ ਕਰ ਲਿਆ ਗਿਆ ਹੈ। ਸੀਐਮ ਮਾਨ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਜਾਂ ਅਮਨ-ਸ਼ਾਂਤੀ ਨੂੰ ਖ਼ਰਾਬ ਕਰਨ ਵਾਲਿਆਂ ‘ਤੇ ਕੋਈ ਰਹਿਮ ਨਹੀਂ ਕੀਤਾ ਜਾਵੇਗਾ ਤੇ ਸਜ਼ਾ ਜ਼ਰੂਰ ਮਿਲੇਗੀ।

500 ਪੰਚਾਇਤ ਘਰਾਂ ਦਾ ਰੱਖਿਆ ਨੀਂਹ ਪੱਥਰ

ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 500 ਨਵੇਂ ਪੰਚਾਇਤ ਘਰਾਂ ਦੇ ਵਰਚੂਅਲ ਨੀਹ ਪੱਥਰ ਤੇ ਉਦਘਾਟਨ ਦੀ ਰਸਮ ਕੀਤੀ। ਇਹ ਪੰਚਾਇਤ ਘਰ ਮਾਰਡਨ ਤਕਨੀਕ ਨਾਲ ਬਣਾਏ ਜਾਣਗੇ, ਜਿਸ ‘ਚ ਕਾਨਫਰੰਸ ਰੂਮ ਹੋਵੇਗਾ। ਸਰਪੰਚ ਦਾ ਅਲੱਗ ਰੂਮ ਹੋਵੇਗਾ ਤੇ ਡਿਜੀਟਲ ਰੂਮ ਵੀ ਹੋਵੇਗਾ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...