ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM Bhagwant Mann ਦਾ ਬਿਆਨ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋ ਰਹੀ ਕਾਰਵਾਈ

CM Bhagwant Mann ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਫੰਡਾਂ ਦੀ ਸਹੀ ਅਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹ ਕੇ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।

CM Bhagwant Mann ਦਾ ਬਿਆਨ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋ ਰਹੀ ਕਾਰਵਾਈ
CM Bhagwant Mann ਦਾ ਬਿਆਨ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋ ਰਹੀ ਕਾਰਵਾਈ
Follow Us
tv9-punjabi
| Published: 20 Mar 2023 11:48 AM IST
ਸੰਗਰੂਰ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾ ਕੇ ਸਿਸਟਮ ਦੀ ਸਫ਼ਾਈ ਕਰ ਰਹੀ ਹੈ।

ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ, ਭਾਵੇਂ ਉਹ ਮੌਜੂਦਾ ਜਾਂ ਪਿਛਲੀ ਸਰਕਾਰ ਨਾਲ ਸਬੰਧਤ ਹੋਵੇ, ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਜੀਲੈਂਸ ਬਿਉਰੋ (Vigilance Bureau) ਸੁਤੰਤਰ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਪੁੱਛਗਿੱਛ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਤੋਂ ਇਕ-ਇਕ ਪੈਸਾ ਵਸੂਲਣਾ ਹੀ ਉਨ੍ਹਾਂ ਦਾ ਇੱਕੋ-ਇੱਕ ਟੀਚਾ ਹੈ।

‘ਵਿਰੋਧੀ ਵਿਜੀਲੈਂਸ ਦੀ ਕਾਰਵਾਈ ਤੋਂ ਘਬਰਾਉਂਦੇ ਹਨ’

ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਖੁੱਲ੍ਹੀ ਕਿਤਾਬ ਹੋਣ ਦਾ ਦਾਅਵਾ ਕਰਨ ਵਾਲੇ ਇਨ੍ਹਾਂ ਆਗੂਆਂ ਦੀ ਜ਼ਿੰਦਗੀ ਦੇ ਕਈ ਪੰਨੇ ਫਟੇ ਹੋਏ ਹਨ, ਜਿਸ ਕਾਰਨ ਉਹ ਵਿਜੀਲੈਂਸ ਦੀ ਕਾਰਵਾਈ ਤੋਂ ਘਬਰਾਉਂਦੇ ਹਨ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਤੋਂ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ੍ਹਾਂ ਦਾ ਇਕ ਸਾਥੀ ਅਤੇ ਸਾਬਕਾ ਮੰਤਰੀ, ਜੋ ਕਿ ਸਲਾਖਾਂ ਪਿੱਛੇ ਹੈ, ਵਿਜੀਲੈਂਸ ਬਿਉਰੋ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਲਈ ਕਿਉਂ ਗਿਆ ਸੀ? ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਇਹ ਭ੍ਰਿਸ਼ਟਾਚਾਰ ‘ਚ ਨੱਕੋ-ਨੱਕ ਡੁੱਬੇ ਹੋਏ ਹਨ।

‘ਸਰਕਾਰੀ ਫੰਡਾਂ ਦੀ ਸਹੀ ਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ’

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ (Development) ਲਈ ਸਰਕਾਰੀ ਫੰਡਾਂ ਦੀ ਸਹੀ ਅਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹ ਕੇ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਕਰਦਾਤਾਵਾਂ ਦਾ ਪੈਸਾ ਜ਼ੀਰੋ ਬਿਜਲੀ ਬਿੱਲਾਂ ਦੇ ਰੂਪ ਵਿੱਚ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...