CM Bhagwant Mann ਦਾ ਬਿਆਨ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋ ਰਹੀ ਕਾਰਵਾਈ

Published: 

20 Mar 2023 11:48 AM

CM Bhagwant Mann ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਫੰਡਾਂ ਦੀ ਸਹੀ ਅਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹ ਕੇ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।

CM Bhagwant Mann ਦਾ ਬਿਆਨ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋ ਰਹੀ ਕਾਰਵਾਈ

CM Bhagwant Mann ਦਾ ਬਿਆਨ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋ ਰਹੀ ਕਾਰਵਾਈ

Follow Us On

ਸੰਗਰੂਰ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾ ਕੇ ਸਿਸਟਮ ਦੀ ਸਫ਼ਾਈ ਕਰ ਰਹੀ ਹੈ।

ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ, ਭਾਵੇਂ ਉਹ ਮੌਜੂਦਾ ਜਾਂ ਪਿਛਲੀ ਸਰਕਾਰ ਨਾਲ ਸਬੰਧਤ ਹੋਵੇ, ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਜੀਲੈਂਸ ਬਿਉਰੋ (Vigilance Bureau) ਸੁਤੰਤਰ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਪੁੱਛਗਿੱਛ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਤੋਂ ਇਕ-ਇਕ ਪੈਸਾ ਵਸੂਲਣਾ ਹੀ ਉਨ੍ਹਾਂ ਦਾ ਇੱਕੋ-ਇੱਕ ਟੀਚਾ ਹੈ।

‘ਵਿਰੋਧੀ ਵਿਜੀਲੈਂਸ ਦੀ ਕਾਰਵਾਈ ਤੋਂ ਘਬਰਾਉਂਦੇ ਹਨ’

ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਖੁੱਲ੍ਹੀ ਕਿਤਾਬ ਹੋਣ ਦਾ ਦਾਅਵਾ ਕਰਨ ਵਾਲੇ ਇਨ੍ਹਾਂ ਆਗੂਆਂ ਦੀ ਜ਼ਿੰਦਗੀ ਦੇ ਕਈ ਪੰਨੇ ਫਟੇ ਹੋਏ ਹਨ, ਜਿਸ ਕਾਰਨ ਉਹ ਵਿਜੀਲੈਂਸ ਦੀ ਕਾਰਵਾਈ ਤੋਂ ਘਬਰਾਉਂਦੇ ਹਨ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਤੋਂ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ੍ਹਾਂ ਦਾ ਇਕ ਸਾਥੀ ਅਤੇ ਸਾਬਕਾ ਮੰਤਰੀ, ਜੋ ਕਿ ਸਲਾਖਾਂ ਪਿੱਛੇ ਹੈ, ਵਿਜੀਲੈਂਸ ਬਿਉਰੋ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਲਈ ਕਿਉਂ ਗਿਆ ਸੀ? ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਇਹ ਭ੍ਰਿਸ਼ਟਾਚਾਰ ‘ਚ ਨੱਕੋ-ਨੱਕ ਡੁੱਬੇ ਹੋਏ ਹਨ।

‘ਸਰਕਾਰੀ ਫੰਡਾਂ ਦੀ ਸਹੀ ਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ’

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ (Development) ਲਈ ਸਰਕਾਰੀ ਫੰਡਾਂ ਦੀ ਸਹੀ ਅਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹ ਕੇ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਕਰਦਾਤਾਵਾਂ ਦਾ ਪੈਸਾ ਜ਼ੀਰੋ ਬਿਜਲੀ ਬਿੱਲਾਂ ਦੇ ਰੂਪ ਵਿੱਚ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ