ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ | CM Bhagwant met the families of the person who died due to drinking poisonous liquor in Sangrur Punjabi news - TV9 Punjabi

ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

Updated On: 

24 Mar 2024 12:02 PM

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਪਹੁੰਚੇ। ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸੀ ਅਤੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਵਾਇਆ ਸੀ।

ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਅੱਗੇ ਆਪਣਾ ਦੁੱਖ ਬਿਆਨ ਕਰਦੇ ਹੋਏ ਪੀੜਤ ਪਰਿਵਾਰ

Follow Us On

ਅੱਜ ਕੱਲ੍ਹ ਸੰਗਰੂਰ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤ ਚਰਚਾਵਾਂ ਦਾ ਵਿਸ਼ਾ ਬਣਿਆ ਹੋਇਆ ਹੈ। ਇਹਨਾਂ ਮੌਤਾਂ ਨੇ ਜਿੱਥੇ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਪ੍ਰਸ਼ਾਸਨ ਨੂੰ ਸਵਾਲਾਂ ਘੇਰੇ ਵਿੱਚ ਖੜ੍ਹਾ ਕੀਤਾ ਹੈ। ਤਾਂ ਉੱਥੇ ਹੀ ਸਵਾਲ ਇਹ ਵੀ ਹੈ ਕਿ ਅਕਸਰ ਅਸੀਂ ਘਟਨਾ ਵਾਪਰਣ ਤੋਂ ਬਾਅਦ ਹੀ ਐਕਟਿਵ ਕਿਉਂ ਹੁੰਦੇ ਹਾਂ।

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪੀੜਤਾਂ ਨੂੰ ਭਰੋਸਾ ਦਵਾਇਆ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਪਿੰਡ ਗੁਜਰਾ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਚੋਣ ਜਾਬਤਾ ਲੱਗਿਆ ਹੋਇਆ ਹੈ ਪ੍ਰੰਤੂ ਸਬੰਧਿਤ ਪ੍ਰਸ਼ਾਸਨ ਪਰਿਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਇਹਨਾਂ ਦੀ ਯੋਗ ਮਦਦ ਕਰੇਗਾ। ਉਹਨਾਂ ਇਹ ਵੀ ਕਿਹਾ ਕਿ ਜੋ ਦੋਸ਼ੀ ਹਨ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਸਲਾਖਾਂ ਦੇ ਪਿੱਛੋਂ ਨਾ ਨਿਕਲ ਸਕਣ।

ਮੁੱਖ ਮੰਤਰੀ ਭਰੋਸਾ ਕਾਰਵਾਈ ਦਾ ਭਰੋਸਾ

ਹਰਪਾਲ ਚੀਮਾ ਨੇ ਵੀ ਦੁੱਖ ਕੀਤਾ ਸਾਂਝਾ

ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ ਕੈਬਨਿਟ ਮੰਤਰੀ ਹਰਪਾਲ ਚੀਮਾ

ਇਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਪਿੰਡ ਢੰਡੋਲੀ ਖੁਰਦ ਪਹੁੰਚੇ ਜਿੱਥੇ ਉਹਨਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਰ ਵੇਲੇ ਖੜਨ ਦੀ ਗੱਲ ਆਖੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਨਾਂ ਵਿਅਕਤੀਆਂ ਵੱਲੋਂ ਇਹ ਵੱਡੀ ਅਣਗਹਿਲੀ ਵਰਤੀ ਗਈ ਹੈ ਉਹਨਾਂ ਨੂੰ ਬਿਲਕੁਲ ਨਹੀਂ ਬਖਸ਼ਿਆ ਜਾਵੇਗਾ।

ਹੁਣ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਹਰਕਤ ਵਿੱਚ ਆਏ ਆਬਕਾਰੀ ਵਿਭਾਗ ਨੇ ਆਪਣੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਦੂਜੇ ਪਾਸੇ ਅਮਨ ਅਰੋੜਾ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਦੇ ਇੱਕ ਹੋਰ ਮੰਤਰੀ ਹਰਪਾਲ ਚੀਮਾ ਜਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚੇ।

Exit mobile version