CM ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ, ਕਿਹਾ- ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ | CM Bhagwant Singh Maan reached Shaheed Tarlochan Singh House know in Punjabi Punjabi news - TV9 Punjabi

CM ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ, ਕਿਹਾ- ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ

Updated On: 

20 Jun 2024 11:04 AM

ਸੂਬੇ ਦੇ ਤਿੰਨ ਜਵਾਨ ਕੁਝ ਸਮਾਂ ਦਿਨਾਂ ਪਹਿਲਾਂ ਸ਼ਹੀਦ ਹੋਏ ਸਨ। ਇਨ੍ਹਾਂ ਵਿੱਚ ਤਰਲੋਚਨ ਸਿੰਘ, ਸੁਰਿੰਦਰ ਸਿੰਘ ਅਤੇ ਹਰਸਿਮਰਨ ਸਿੰਘ ਸ਼ਾਮਲ ਸਨ। ਪਰ ਮਾਰਚ ਤੋਂ 6 ਜੂਨ ਤੱਕ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਸੀ। ਇਸ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਸਕੇ ਅਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਮਦਦ ਦੇ ਸਕੇ। ਚੋਣ ਜ਼ਾਬਤਾ ਹਟਦੇ ਹੀ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।

CM ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ, ਕਿਹਾ- ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ

CM ਭਗਵੰਤ ਸਿੰਘ ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪੁੱਜੇ

Follow Us On

ਸੀਐਮ ਭਗਵੰਤ ਸਿੰਘ ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਸੁਨਾਮ ਵਿਖੇ ਪੁੱਜੇ । ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸੂਬੇ ਦੇ ਤਿੰਨ ਜਵਾਨ ਹੋਏ ਸੀ ਸ਼ਹੀਦ

ਸੂਬੇ ਦੇ ਤਿੰਨ ਜਵਾਨ ਕੁਝ ਸਮਾਂ ਦਿਨਾਂ ਪਹਿਲਾਂ ਸ਼ਹੀਦ ਹੋਏ ਸਨ। ਇਨ੍ਹਾਂ ਵਿੱਚ ਤਰਲੋਚਨ ਸਿੰਘ, ਸੁਰਿੰਦਰ ਸਿੰਘ ਅਤੇ ਹਰਸਿਮਰਨ ਸਿੰਘ ਸ਼ਾਮਲ ਸਨ। ਪਰ ਮਾਰਚ ਤੋਂ 6 ਜੂਨ ਤੱਕ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਸੀ। ਇਸ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਸਕੇ ਅਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਮਦਦ ਦੇ ਸਕੇ। ਚੋਣ ਜ਼ਾਬਤਾ ਹਟਦੇ ਹੀ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।

ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਬੀਤੇ ਦਿਨ ਸ਼ਹੀਦ ਸੁਰਿੰਦਰ ਸਿੰਘ ਦੇ ਘਰ ਪੁੱਜੇ ਸਨ ਸੀਐਮ

ਮੁੱਖ ਮੰਤਰੀ ਮਾਨ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼ਹੀਦ ਸੁਰਿੰਦਰ ਸਿੰਘ ਦੇ ਘਰ ਪੁੱਜੇ ਸਨ। ਉੱਥੇ ਉਹ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। ਸੀਐਮ ਦੇ ਨਾਲ ਉਸ ਇਲਾਕੇ ਦੇ ਕਈ ਪਤਵੰਤੇ ਵੀ ਹਨ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: ਹਮਲਾਵਰਾਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਦੂਜਿਆਂ ਲਈ ਸਬਕ ਬਣੇ ਸੀ.ਐਮ ਮਾਨ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

Exit mobile version