Eid-ul-Fitr ਮਨਾਉਣ ਲਈ ਜਲੰਧਰ ਪਹੁੰਚੇ ਸੀਐੱਮ ਭਗਵੰਤ ਮਾਨ, ਮੁਸਲਿਮ ਭਾਈਚਾਰੇ ਨੇ ਕੀਤਾ ਨਿੱਘਾ ਸਵਾਗਤ

davinder-kumar-jalandhar
Updated On: 

22 Apr 2023 11:15 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਦੀ ਈਦਗਾਹ ਦਰਗਾਹ 'ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਈਦ ਉਲ ਫਿਤਰ ਮਣਾਉਣ ਪਹੁੰਚੇ ਹਨ।

Eid-ul-Fitr ਮਨਾਉਣ ਲਈ  ਜਲੰਧਰ ਪਹੁੰਚੇ ਸੀਐੱਮ ਭਗਵੰਤ ਮਾਨ, ਮੁਸਲਿਮ ਭਾਈਚਾਰੇ ਨੇ ਕੀਤਾ ਨਿੱਘਾ ਸਵਾਗਤ

Eid-ul-Fitr ਮਨਾਉਣ ਲਈ ਜਲੰਧਰ ਪਹੁੰਚੇ ਸੀਐੱਮ ਭਗਵੰਤ ਮਾਨ, ਮੁਸਲਿਮ ਭਾਈਚਾਰੇ ਨੇ ਕੀਤਾ ਨਿੱਘਾ ਸਵਾਗਤ

Follow Us On
ਜਲੰਧਰ ਨਿਊਜ਼: ਅੱਜ ਈਦ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਦੀ ਈਦਗਾਹ ਦਰਗਾਹ ‘ਤੇ ਪਹੁੰਚੇ ਹਨ। ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਸੀਐੱਮ ਭਗਵੰਤ ਮਾਨ (CM Bhagwant Mann) ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਅੱਜ ਮੁੱਖ ਮੰਤਰੀ ਮਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਈਦ ਉਲ ਫਿਤਰ ਮਣਾਉਣਗੇ । ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੰਲਧਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਵੀ ਮੁੱਖ ਮੰਤਰੀ ਮਾਨ ਨਾਲ ਮੌਜੂਦ ਹਨ।

ਮੁਸਲਿਮ ਭਾਈਚਾਰੇ ਵੱਲੋਂ CM ਮਾਨ ਦਾ ਸਵਾਗਤ

ਜੰਲਧਰ ਈਦ ਮਨਾਉਣ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਿੱਘਾ ਸਵਾਗਤ ਕੀਤੀ। ਮੁੱਖ ਮੰਤਰੀ ਮਾਨ ਨੂੰ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਫੁੱਲਾਂ ਦਾ ਬੁੱਕਾ ਅਤੇ ਸ਼ਾਲ ਭੇਟ ਕੀਤਾ। ਇਸ ਮੌਕੇ ਜੰਲਧਰ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ (Sushil Rinku) ਸਣੇ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ।

ਅਸੀਂ ਸਾਰੇ ਤਿਉਹਾਰ ਰਲ-ਮਿਲ ਕੇ ਮਨਉਂਦੇ ਹਾਂ- CM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਹ ਈਦ-ਉਲ-ਫਿਤਰ (Eid-ul-Fitr) ਦਾ ਤਿਉਹਾਰ ਮਨਾਉਣ ਲਈ ਜਲੰਧਰ ਦੀ ਈਦਗਾਹ ਦਰਗਾਹ ‘ਤੇ ਪੁੱਜੇ ਹਨ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੀ ਵਧਾਈ ਦਿੱਤੀ ਅਤੇ ਇਹ ਸੰਦੇਸ਼ ਵੀ ਦਿੱਤਾ ਕਿ ਸਾਰਿਆਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ ਅਤੇ ਇਸ ਦਿਨ ਦੁੱਖ-ਤਕਲੀਫ਼ਾਂ ਨੂੰ ਦੂਰ ਕਰਦੇ ਹੋਏ, ਇਕ-ਦੂਜੇ ਨੂੰ ਗਲੇ ਲਗਾ ਕੇ ਆਪਸੀ ਭਾਈਚਾਰਾ ਅਤੇ ਪਿਆਰ ਅਤੇ ਏਕਤਾ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਤਿਉਹਾਰ ਇਕੱਠੇ ਮਨਾਉਂਦੇ ਹਾਂ ਭਾਵੇਂ ਉਹ ਦਿਵਾਲੀ, ਈਦ, ਹੋਲੀ ਜਾਂ ਕੋਈ ਹੋਰ ਤਿਉਹਾਰ ਹੋਵੇ।

CM ਮਾਨ ਨੇ ਟਵੀਟ ਕਰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਈਦ-ਉੱਲ-ਫ਼ਿਤਰ ਦੇ ਤਿਉਹਾਰ ਦੇ ਮੌਕੇ ‘ਤੇ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ