ਹਮਲਾਵਰਾਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਦੂਜਿਆਂ ਲਈ ਸਬਕ ਬਣੇ... ਸੀ.ਐਮ ਮਾਨ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ | CM Bhagwant Singh Mann condemns Kathua and Doda terror attack of Jammu and Kashmir know in Punjabi Punjabi news - TV9 Punjabi

ਹਮਲਾਵਰਾਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਦੂਜਿਆਂ ਲਈ ਸਬਕ ਬਣੇ… ਸੀ.ਐਮ ਮਾਨ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

Published: 

12 Jun 2024 21:04 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਦੀ ਸ਼ਹਾਦਤ 'ਤੇ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸ਼ਹੀਦ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।

ਹਮਲਾਵਰਾਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਦੂਜਿਆਂ ਲਈ ਸਬਕ ਬਣੇ... ਸੀ.ਐਮ ਮਾਨ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅੱਤਵਾਦੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਰਾਸ਼ਟਰ ਵਿਰੋਧੀ ਕਾਰਵਾਈਆਂ ਦਾ ਢੁੱਕਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਸੀਐਮ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਹਮਲਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਸੀਐਮ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰਕੇ ਦੇਸ਼ ਦੀ ਪ੍ਰਭੂਸੱਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਹਮਲਾਵਰਾਂ ਨਾਲ ਸਖ਼ਤੀ ਨਾਲ ਨਜਿੱਠੀਆ ਜਾਵੇ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹੇ ਹਮਲਾਵਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕੋਈ ਖਤਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਤਾਂ ਜੋ ਭਵਿੱਖ ਵਿੱਚ ਇਹ ਹੋਰਾਂ ਲਈ ਸਬਕ ਬਣ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਜਵਾਨ ਨੂੰ ਸ਼ਹੀਦ ਹੋਣਾ ਪਿਆ।

ਇਹ ਵੀ ਪੜ੍ਹੋ: ਹਥਿਆਰਾਂ ਦਾ ਜਖੀਰਾ, DIG-SSP ਤੇ ਗੋਲੀਬਾਰੀ, 1 ਜਵਾਨ ਸ਼ਹੀਦ ਤਬਾਹੀ ਮਚਾਉਣ ਦੇ ਮਨਸੂਬਿਆਂ ਨਾਲ ਆਏ ਸੀ ਅੱਤਵਾਦੀ

ਸ਼ਹਾਦਤ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫੌਜੀ ਦੀ ਸ਼ਹਾਦਤ ਦੇਸ਼ ਲਈ ਅਤੇ ਖਾਸ ਕਰਕੇ ਪੀੜਤ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਬੜੀ ਬਹਾਦਰੀ ਨਾਲ ਆਪਣਾ ਫਰਜ਼ ਨਿਭਾਇਆ ਹੈ। ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦੇਵੇਗੀ।

ਕਠੂਆ ‘ਚ ਦੋ ਦਹਿਸ਼ਤਗਰਦ ਮਾਰੇ ਗਏ

ਜੰਮੂ-ਕਸ਼ਮੀਰ ਦੇ ਕਠੂਆ ‘ਚ ਸੁਰੱਖਿਆ ਬਲਾਂ ਨੇ ਇੱਕ ਹੋਰ ਦਹਿਸ਼ਤਗਰਦ ਨੂੰ ਵੀ ਮਾਰ ਦਿੱਤਾ ਹੈ। ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ। ਪਿਛਲੇ ਤਿੰਨ ਦਿਨਾਂ ‘ਚ ਅੱਤਵਾਦੀਆਂ ਨੇ ਤਿੰਨ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਦਹਿਸ਼ਤਗਰਦ ਨੇ ਮੰਗਲਵਾਰ ਸ਼ਾਮ ਕਠੂਆ ‘ਚ ਸਰਹੱਦ ਨੇੜੇ ਹਮਲਾ ਕੀਤਾ ਸੀ। ਹਾਲਾਂਕਿ ਸੁਰੱਖਿਆ ਬਲਾਂ ਨੇ ਇੱਥੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

Exit mobile version