CM ਮਾਨ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ, ਬੋਲੇ- ‘ਜੇਕਰ ਪਾਸ ਨਹੀਂ ਦੋਗੇ ਤਾਂ ਫਿਰ ਗੋਲ ਨਹੀਂ ਹੋ ਸਕਦਾ’
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਹਾਕੀ ਦਾ ਕਾਫੀ ਪਸੰਦ ਕਰਦੇ ਹਨ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਦੇ ਹਾਲੀਆ ਪ੍ਰਦਰਸ਼ਨ ਦਾ ਵੀ ਜ਼ਿਕਰ ਕੀਤਾ, ਇਹ ਨੋਟ ਕਰਦੇ ਹੋਏ ਕਿ ਏਸ਼ੀਅਨ ਖੇਡਾਂ ਵਿੱਚ ਮੁੰਡਿਆਂ ਅਤੇ ਕੁੜੀਆਂ ਦੋਵਾਂ ਦੀਆਂ ਟੀਮਾਂ ਨੇ ਸੋਨ ਤਗਮੇ ਜਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪਰਗਟ ਸਿੰਘ ਦੇ ਫੈਨ ਹਨ ਅਤੇ ਉਹ ਹਾਕੀ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਰਗਟ ਸਿੰਘ ਨੂੰ ਵਿਧਾਨ ਸਭਾ ਵਿੱਚ ਵੀ ਕਪਤਾਨ ਕਹਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਨ ਅਤੇ ਉਹ ਖੁਦ ਵੀ ਹਾਕੀ ਪ੍ਰੇਮੀ ਹਨ।
‘ਮੈਂ ਹਾਕੀ ਦਾ ਬਹੁਤ ਵੱਡਾ ਫੈਨ ਹਾਂ’
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਹਾਕੀ ਦਾ ਕਾਫੀ ਪਸੰਦ ਕਰਦੇ ਹਨ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਦੇ ਹਾਲੀਆ ਪ੍ਰਦਰਸ਼ਨ ਦਾ ਵੀ ਜ਼ਿਕਰ ਕੀਤਾ, ਇਹ ਨੋਟ ਕਰਦੇ ਹੋਏ ਕਿ ਏਸ਼ੀਅਨ ਖੇਡਾਂ ਵਿੱਚ ਮੁੰਡਿਆਂ ਅਤੇ ਕੁੜੀਆਂ ਦੋਵਾਂ ਦੀਆਂ ਟੀਮਾਂ ਨੇ ਸੋਨ ਤਗਮੇ ਜਿੱਤੇ ਹਨ। ਪਰਗਟ ਸਿੰਘ ਬਾਰੇ ਭਗਵੰਤ ਮਾਨ ਨੇ ਕਿਹਾ, “ਮੈਂ ਪਰਗਟ ਸਿੰਘ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਮੈਨੂੰ ਉਮੀਦ ਹੈ ਕਿ ਉਨ੍ਹਾਂ ਦੇ ਖਿਡਾਰੀ ਉਨ੍ਹਾਂ ਦਾ ਸਮਰਥਨ ਕਰਨਗੇ।” ਉਨ੍ਹਾਂ ਹਾਕੀ ਦੀ ਉਦਾਹਰਣ ਦਿੰਦੇ ਹੋਏ ਕਿਹਾ, “ਜੇਕਰ ਪਾਸ ਨਹੀਂ ਦੋਗੇ ਤਾਂ ਫਿਰ ਗੋਲ ਨਹੀਂ ਹੋ ਸਕਦਾ”
#WATCH | Chandigarh: On Pargat Singh becoming the Punjab Congress Chief, Punjab CM Bhagwant Mann says, “… I would like to congratulate him. I even call him Captain Saheb in the Assembly. He was our captain of hockey. I am a huge fan of hockey, and our team won gold medals this time; both girls and boys won gold medals in the middle of the Asian Games. I would like to congratulate Pargat Singh. I hope their players will support them. Because if you don’t pass, there can’t be a goal”
— ANI (@ANI) October 4, 2026
ਰਾਜਨੀਤਿਕ ਸੰਦਰਭ ਵਿੱਚ ਹਾਕੀ ਦਾ ਜ਼ਿਕਰ
ਸੀਐਮ ਭਗਵੰਤ ਸਿੰਘ ਮਾਨ ਦੇ ਬਿਆਨ ਨੂੰ ਪ੍ਰਗਟ ਸਿੰਘ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ ਦੇ ਸਬੰਧ ਵਿੱਚ ਇੱਕ ਹਾਕੀ ਨਾਲ ਸਬੰਧਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਨੇ ਪ੍ਰਗਟ ਸਿੰਘ ਦੇ ਹਾਕੀ ਕਰੀਅਰ ਅਤੇ ਟੀਮ ਵਰਕ ਦਾ ਹਵਾਲਾ ਦਿੰਦੇ ਹੋਏ, “ਪਾਸ” ਅਤੇ “ਗੋਲ” ਦੀ ਉਦਾਹਰਣ ਦਿੱਤੀ।
ਪਰਗਟ ਸਿੰਘ ਬਾਰੇ ਜਾਣੋ
ਪੰਜਾਬ ਕਾਂਗਰਸ ਨੂੰ ਨਵਾਂ ਕਪਤਾਨ ਮਿਲ ਗਿਆ ਹੈ। ਸਾਬਕਾ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਗਈ ਹੈ। ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਸਿਆਸੀ ਫੈਸਲਾ ਮੰਨਿਆ ਜਾ ਰਿਹਾ ਹੈ। ਪਰਗਟ ਸਿੰਘ ਦਾ ਸਿਆਸੀ ਸਫ਼ਰ ਕਈ ਉਤਾਰ-ਚੜ੍ਹਾਅ ਨਾਲ ਭਰਿਆ ਰਿਹਾ ਹੈ। ਉਹ ਤਿੰਨ ਵਾਰ ਜਲੰਧਰ ਕੈਂਟ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਚੰਨੀ ਸਰਕਾਰ ਵਿੱਚ ਕੈਬਨਿਟ ਮੰਤਰੀ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਹੁਣ ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੰਜਾਬ ਕਾਂਗਰਸ ਦੇ ਅੰਦਰਲੇ ਧੜਿਆਂ ਨੂੰ ਇਕਜੁੱਟ ਕਰਨਾ, ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨਾ ਅਤੇ 2027 ਦੀ ਚੋਣੀ ਜੰਗ ਲਈ ਪਾਰਟੀ ਨੂੰ ਤਿਆਰ ਕਰਨਾ ਹੈ। ਸਵਾਲ ਇਹ ਹੈ ਕਿ ਹਾਕੀ ਦੇ ਮੈਦਾਨ ਦਾ ਇਹ ਕਪਤਾਨ ਸਿਆਸਤ ਦੇ ਮੈਦਾਨ ਵਿੱਚ ਕਾਂਗਰਸ ਦੀ ਟੀਮ ਨੂੰ ਕਿੰਨੀ ਮਜ਼ਬੂਤੀ ਨਾਲ ਲੀਡ ਕਰ ਪਾਉਂਦੇ ਹਨ?


