12000 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਖੁੱਲ੍ਹੇਗਾ ਰਾਹ, CM ਮਾਨ ਨੇ 135 ਕਰੋੜ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਹੈ। ਦੁਨੀਆ ਭਰ 'ਚ ਬੈਠੇ ਲੋਕ ਇਸ ਨਾਲ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ।

CM ਭਗਵੰਤ ਸਿੰਘ ਮਾਨ ਨੇ ਅੱਜ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਹੋਵੇਗਾ।
ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੀਐਮ ਮਾਨ ਨੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਨਹੀਂ ਦੇਖੇ ਹੋਣੇ। ਉਸ ਮੌਕੇ ਦੇ ਆਗੂ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਹੁਣ ਅਜਿਹੇ ਦਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਹੈ ਉਹ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ‘ਚ ਤਰੱਕੀ ‘ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ। ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਹੈ। ਦੁਨੀਆ ਭਰ ‘ਚ ਬੈਠੇ ਲੋਕ ਇਸ ਨਾਲ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ‘ਚ ਚਿੱਟੀ ਕ੍ਰਾਂਤੀ ਦੀ ਅਗਵਾਈ ਕੀਤੀ ਹੈ।
ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਉਣਗੇ ਨਾਲ ਹੀ ਖੇਤਰ ‘ਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਉਣਗੇ। ਇਸ ਦੇ ਨਾਲ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕਰ ਲਿਆ ਹੈ। ਇਹ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।
ਇਹ ਵੀ ਪੜ੍ਹੋ
CM ਮਾਨ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮਿਲਕਫੈੱਡ ਵੱਲੋਂ ਰਬੜੀ ਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ। ਇਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ।