AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ਦੇ ਆਦਮਪੁਰ ‘ਚ ਸੀਐਮ ਮਾਨ ਨੇ ਕੀਤੀ ਲੋਕ ਮਿਲਣੀ, ਸਮੱਸਿਆਵਾਂ ਦਾ ਜਾਣਿਆ ਹਾਲ

ਜਲੰਧਰ ਦੇ ਆਦਮਪੁਰ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਹਾਲ ਜਾਣਿਆ। ਸੀਐਮ ਮਾਨ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਪ੍ਰਤੀ ਮਹੀਨਾ 1,000 ਅਤੇ 1,500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਜਲੰਧਰ ਦੇ ਆਦਮਪੁਰ 'ਚ ਸੀਐਮ ਮਾਨ ਨੇ ਕੀਤੀ ਲੋਕ ਮਿਲਣੀ, ਸਮੱਸਿਆਵਾਂ ਦਾ ਜਾਣਿਆ ਹਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
davinder-kumar-jalandhar
| Updated On: 10 Mar 2026 16:03 PM IST

ਜਲੰਧਰ ਦੇ ਆਦਮਪੁਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਹਾਲ ਜਾਣਿਆ। ਸੀਐਮ ਮਾਨ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਪ੍ਰਤੀ ਮਹੀਨਾ 1,000 ਅਤੇ 1,500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਜਾਣੋ ਕੀ ਹੈ ਲੋਕ ਮਿਲਣੀ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਇੱਕ ਮਹੱਤਵਪੂਰਨ ਪਹਿਲ ਮੰਨੀ ਜਾਂਦੀ ਹੈ। ਇਸ ਯੋਜਨਾ ਦਾ ਮਕਸਦ ਸਰਕਾਰ ਅਤੇ ਆਮ ਨਾਗਰਿਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਲੰਬੇ ਚੱਕਰ ਨਾ ਲਗਾਉਣੇ ਪੈਣ। ਇਸ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹਾਲ ਜਾਣ ਰਹੇ ਹਨ।

ਇਸ ਤਹਿਤ ਜ਼ਿਲ੍ਹਿਆਂ ਅਤੇ ਉਪ-ਮੰਡਲ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਸੁਣ ਰਹੇ ਹਨ। ਲੋਕ ਆਪਣੀਆਂ ਸਮੱਸਿਆਵਾਂ ਜਿਵੇਂ ਕਿ ਪੈਨਸ਼ਨ, ਰਾਸ਼ਨ ਕਾਰਡ, ਜ਼ਮੀਨੀ ਮਾਮਲੇ, ਬਿਜਲੀ-ਪਾਣੀ ਦੀ ਸਪਲਾਈ, ਸੜਕਾਂ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਜੁੜੇ ਮੁੱਦੇ ਸਿੱਧੇ ਅਧਿਕਾਰੀਆਂ ਅੱਗੇ ਰੱਖ ਸਕਦੇ ਹਨ।

ਇਨ੍ਹਾਂ ਲੋਕ ਮਿਲਣੀ ਕੈਂਪਾਂ ਵਿੱਚ ਪ੍ਰਸ਼ਾਸਨ ਦੀ ਕੋਸ਼ਿਸ਼ ਹੁੰਦੀ ਹੈ ਕਿ ਜ਼ਿਆਦਾਤਰ ਮਸਲਿਆਂ ਦਾ ਹੱਲ ਮੌਕੇ ਤੇ ਹੀ ਕਰ ਦਿੱਤਾ ਜਾਵੇ ਜਾਂ ਉਨ੍ਹਾਂ ਤੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਨਾਲ ਲੋਕਾਂ ਨੂੰ ਤੁਰੰਤ ਰਾਹਤ ਮਿਲਦੀ ਹੈ ਅਤੇ ਸਰਕਾਰੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਵੀ ਵਧਦੀ ਹੈ। ਕੁੱਲ ਮਿਲਾ ਕੇ ਤੁਹਾਡੀ ਆਪਣੀ ਸਰਕਾਰ, ਤੁਹਾਡੇ ਦੁਆਰ ਲੋਕ ਮਿਲਣੀ ਇੱਕ ਅਜਿਹੀ ਪਹਿਲ ਹੈ, ਜਿਸ ਨਾਲ ਸਰਕਾਰ ਲੋਕਾਂ ਦੇ ਨੇੜੇ ਪਹੁੰਚਦੀ ਹੈ ਅਤੇ ਆਮ ਨਾਗਰਿਕਾਂ ਨੂੰ ਆਪਣੀ ਗੱਲ ਸਿੱਧੇ ਤੌਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ।

Follow Us
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...