CM ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਬੋਲੇ- ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਹੋਣਹਾਰ ਖਿਡਾਰੀ ਦਿੱਤੇ

Updated On: 

08 Aug 2026 23:39 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

CM ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਬੋਲੇ- ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਹੋਣਹਾਰ ਖਿਡਾਰੀ ਦਿੱਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਸ ਮੁਲਾਕਾਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਹੋਣਹਾਰ ਖਿਡਾਰੀ ਦਿੱਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

6 ਟੀਮਾਂ ਲੈ ਰਹੀਆਂ ਹਨ ਹਿੱਸਾ

ਭਗਵੰਤ ਮਾਨ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਟੀ-20 ਕੱਪ ਵਿੱਚ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਟੂਰਨਾਮੈਂਟ ਦੇ ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ PCA ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।

9 ਅਗਸਤ ਨੂੰ ਹੋਵੇਗੀ ਖਿਡਾਰੀਆਂ ਦੀ ਨਿਲਾਮੀ

ਛੇ ਫ੍ਰੈਂਚਾਇਜ਼ੀ ਟੀਮਾਂ ਟੂਰਨਾਮੈਂਟ ਵਿੱਚ ਕੁੱਲ 27 ਮੈਚ ਖੇਡਣਗੀਆਂ। ਕ੍ਰਿਕਟ ਪ੍ਰਸ਼ੰਸਕਾਂ ਨੂੰ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਗੁਰਨੂਰ ਬਰਾੜ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਖਿਡਾਰੀਆਂ ਨੂੰ ਐਕਸ਼ਨ ਵਿੱਚ ਦੇਖਣ ਦਾ ਮੌਕਾ ਮਿਲੇਗਾ। ਖਿਡਾਰੀਆਂ ਦੀ ਨਿਲਾਮੀ 9 ਅਗਸਤ ਨੂੰ ਹੋਵੇਗੀ।

Loading...
Unable to load recommendations.
Follow Us