AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੱਟੀ ਦੇ ਪਿੰਡ ਸਭਰਾਂ ‘ਚ ‘ਲੋਕ ਮਿਲਣੀ’, CM ਮਾਨ ਨੇ ਪੰਚਾਇਤ ਨੂੰ ਸੌਂਪਿਆ 51 ਲੱਖ ਰੁਪਏ ਦਾ ਚੈੱਕ

ਤਰਨ ਤਾਰਨ ਦੇ ਪੱਟੀ ਦੇ ਪਿੰਡ ਸਭਰਾਂ ਵਿਖੇ ਮੁੱਖ ਮੰਤਰੀ ਮਾਨ ਵੱਲੋਂ 'ਲੋਕ ਮਿਲਣੀ' ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਤੋਂ ਮਿਲੇ ਭਰਵੇਂ ਪਿਆਰ ਨੇ ਬਹੁਤ ਹੌਸਲਾ ਦਿੱਤਾ ਹੈ। ਮੇਰਾ ਮਕਸਦ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਤੁਹਾਡੇ ਮਸਲੇ ਮੌਕੇ 'ਤੇ ਹੱਲ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੜਾ ਕੇ ਪੰਜਾਬ ਨੂੰ ਲੁੱਟਿਆ, ਪਰ ਸਾਡਾ ਟੀਚਾ ਪੰਜਾਬ ਦੀ ਤਰੱਕੀ ਹੈ।

ਪੱਟੀ ਦੇ ਪਿੰਡ ਸਭਰਾਂ 'ਚ 'ਲੋਕ ਮਿਲਣੀ', CM ਮਾਨ ਨੇ ਪੰਚਾਇਤ ਨੂੰ ਸੌਂਪਿਆ 51 ਲੱਖ ਰੁਪਏ ਦਾ ਚੈੱਕ
nishan-sahota-tarantaran
| Updated On: 16 Nov 2026 20:33 PM IST
Share

ਆਮ ਆਦਮੀ ਪਾਰਟੀ ਦੇ ਸ਼ਾਸਨ ਦੇ ਏਜੰਡੇ ਅਤੇ ਪਿਛਲੀਆਂ ਸਰਕਾਰਾਂ ਦੀ ਰਾਜਨੀਤੀ ਵਿਚਲੇ ਸਪੱਸ਼ਟ ਫ਼ਰਕ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਿਆਸੀ ਵਿਵਾਦਾਂ ਦੀ ਬਜਾਏ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਆਧਾਰ ‘ਤੇ ਲੜੀਆਂ ਜਾਣਗੀਆਂ। ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਸਭਰਾ ਵਿਖੇ ਹੋਈ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਖੇਤੀਬਾੜੀ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਜਿਨ੍ਹਾਂ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 22% ਤੋਂ ਵਧਾ ਕੇ 88% ਕਰਨਾ ਅਤੇ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣਾ ਸ਼ਾਮਲ ਹੈ।

ਇਸ ਦੇ ਨਾਲ ਹੀ ਉਨ੍ਹਾਂ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਫ਼ਸਰ ਬਣਾਉਣ ਵਿੱਚ ਮਦਦ ਲਈ ਮੁਫ਼ਤ ਯੂ.ਪੀ.ਐੱਸ.ਸੀ. ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਪਹਿਲ ਪੰਜਾਬ ਵਿੱਚ ਹੀ ਰੁਜ਼ਗਾਰ ਅਤੇ ਸਿੱਖਿਆ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਸਖ਼ਤ ‘ਜਾਗਤ ਜੋਤ ਸਤਿਕਾਰ ਸੋਧ ਐਕਟ’ ਰਾਹੀਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਭਰੋਸਾ ਪ੍ਰਗਟਾਇਆ ਕਿ 2027 ਵਿੱਚ ਮਾਝੇ ਦੇ ਲੋਕ ‘ਆਪ’ ਨੂੰ ਵੱਡਾ ਫ਼ਤਵਾ ਦੇਣਗੇ।

ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਹੁਣ ਸਮਾਂ ਆ ਗਿਆ ਹੈ ਕਿ ਸਿਆਸੀ ਵਿਵਾਦਾਂ ਅਤੇ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਲੋਕ ਮਿਲਣੀ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਲੋਕਾਂ ਦੇ ਜੀਵਨ, ਉਨ੍ਹਾਂ ਦੀਆਂ ਚਿੰਤਾਵਾਂ ਅਤੇ ਉਮੀਦਾਂ ‘ਤੇ ਚਰਚਾ ਕਰਨ ਦਾ ਇੱਕ ਮੌਕਾ ਹੈ। ਮੈਂ ਇਲਾਕਾ ਨਿਵਾਸੀਆਂ, ਖ਼ਾਸ ਕਰਕੇ ਸਾਡੀਆਂ ਮਾਵਾਂ ਅਤੇ ਭੈਣਾਂ ਦਾ ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਧੰਨਵਾਦੀ ਹਾਂ। ਉਨ੍ਹਾਂ ਦਾ ਪਿਆਰ ਅਤੇ ਸਮਰਥਨ ਮੈਨੂੰ ਪੰਜਾਬ ਲਈ ਹੋਰ ਸਖ਼ਤ ਮਿਹਨਤ ਕਰਨ ਦੀ ਤਾਕਤ ਦਿੰਦਾ ਹੈ।

ਮੁਫ਼ਤ UPSC ਕੋਚਿੰਗ ਸੈਂਟਰ ਕਰਾਂਗੇ ਸਥਾਪਤ

ਮੁੱਖ ਮੰਤਰੀ ਨੇ ਦੱਸਿਆ, ਸਾਡੀ ਸਰਕਾਰ ਦਾ ਧਿਆਨ ਸਿੱਖਿਆ ਅਤੇ ਆਉਣ ਵਾਲੀ ਪੀੜ੍ਹੀ ਨੂੰ ਸਸ਼ਕਤ ਬਣਾਉਣ ‘ਤੇ ਹੈ। ਸਾਨੂੰ ਹੋਰ ਕਾਲਜਾਂ, ਯੂਨੀਵਰਸਿਟੀਆਂ ਅਤੇ ਬਿਹਤਰ ਵਿੱਦਿਅਕ ਮੌਕਿਆਂ ਦੀ ਲੋੜ ਹੈ ਤਾਂ ਜੋ ਸਾਡੇ ਬੱਚੇ ਆਪਣਾ ਸੁਨਹਿਰੀ ਭਵਿੱਖ ਬਣਾ ਸਕਣ। ਲੋਕਾਂ ਵੱਲੋਂ ਰੱਖੀ ਗਈ ਕਾਲਜ ਅਤੇ ਮੈਡੀਕਲ ਕਾਲਜ ਦੀ ਮੰਗ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਅਸੀਂ ਮੁਫ਼ਤ ਯੂ.ਪੀ.ਐੱਸ.ਸੀ. ਕੋਚਿੰਗ ਸੈਂਟਰ ਵੀ ਸਥਾਪਤ ਕਰਾਂਗੇ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣ ਅਤੇ ਆਈ.ਏ.ਐੱਸ. ਤੇ ਆਈ.ਪੀ.ਐੱਸ. ਅਫ਼ਸਰ ਬਣ ਸਕਣ।

ਉਨ੍ਹਾਂ ਕਿਹਾ, ਪਹਿਲਾਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ ਲਈ ਰਾਤ ਸਮੇਂ ਖੇਤਾਂ ਵਿੱਚ ਜਾਣਾ ਪੈਂਦਾ ਸੀ, ਜਿਸ ਦੌਰਾਨ ਉਨ੍ਹਾਂ ਨੂੰ ਕੜਾਕੇ ਦੀ ਠੰਢ ਅਤੇ ਸੱਪਾਂ ਦੇ ਡੰਗਣ ਵਰਗੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅਸੀਂ ਕਿਸਾਨਾਂ ਨੂੰ ਸਵੇਰ ਤੋਂ ਸ਼ਾਮ 6 ਵਜੇ ਤੱਕ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾ ਕੇ ਇਸ ਸਥਿਤੀ ਨੂੰ ਬਦਲ ਦਿੱਤਾ ਹੈ। ਸਾਡੇ ਕਿਸਾਨ ਹੁਣ ਆਪਣੀ ਜਾਨ ਨੂੰ ਜੋਖ਼ਮ ਵਿੱਚ ਪਾਏ ਬਿਨਾਂ ਦਿਨ ਵੇਲੇ ਆਪਣੇ ਖੇਤਾਂ ਨੂੰ ਪਾਣੀ ਲਗਾ ਸਕਦੇ ਹਨ। ਚੰਗੇ ਸ਼ਾਸਨ ਦਾ ਅਰਥ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਵਿਹਾਰਕ ਹੱਲ ਲੱਭਣਾ ਹੈ ਅਤੇ ਸਾਡੀ ਸਰਕਾਰ ਬਿਲਕੁਲ ਇਹੀ ਕਰ ਰਹੀ ਹੈ।

ਸਰਕਾਰ ਨੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ

ਪੰਜਾਬ ਦੇ ਸਿੰਚਾਈ ਢਾਂਚੇ ਵਿੱਚ ਆਈ ਤਬਦੀਲੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅਸੀਂ ਪੂਰੇ ਪੰਜਾਬ ਵਿੱਚ ਲਗਭਗ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਅਗਲੇ ਛੇ ਮਹੀਨਿਆਂ ਵਿੱਚ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਸਾਡੀ ਸਰਕਾਰ ਆਉਣ ਤੋਂ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 22 ਫ਼ੀਸਦੀ ਸੀ, ਜੋ ਚਾਰ ਸਾਲਾਂ ਵਿੱਚ ਵਧ ਕੇ 88 ਫ਼ੀਸਦੀ ਹੋ ਗਈ ਹੈ। ਇਸ ਨਾਲ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਧੇਰੇ ਉਪਲਬਧਤਾ ਯਕੀਨੀ ਹੋਈ ਹੈ ਅਤੇ ਧਰਤੀ ਹੇਠਲੇ ਪਾਣੀ ‘ਤੇ ਸਾਡੀ ਨਿਰਭਰਤਾ ਘਟੀ ਹੈ।

ਸਰਕਾਰ ਵੱਲੋਂ ਮਹਿਲਾਵਾਂ ਨੂੰ ਵਿੱਤੀ ਸਹਾਰਾ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਇਸ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ ਔਰਤਾਂ ਦੇ ਯੋਗਦਾਨ ਪ੍ਰਤੀ ਸਤਿਕਾਰ ਅਤੇ ਮਾਨਤਾ ਦਾ ਪ੍ਰਤੀਕ ਹੈ। ਸਾਡਾ ਮਕਸਦ ਔਰਤਾਂ ਨੂੰ ਅਮੀਰ ਬਣਾਉਣਾ ਨਹੀਂ ਹੈ, ਸਗੋਂ ਉਨ੍ਹਾਂ ਦੀ ਅਣਮੁੱਲੀ ਭੂਮਿਕਾ ਨੂੰ ਸਵੀਕਾਰ ਕਰਨਾ ਅਤੇ ਉਨ੍ਹਾਂ ਨੂੰ ਵਿੱਤੀ ਸਹਾਰਾ ਦੇਣਾ ਹੈ। ਔਰਤਾਂ ਨੇ ਸਾਨੂੰ ਦੱਸਿਆ ਹੈ ਕਿ ਉਹ ਇਸ ਸਨਮਾਨ ਰਾਸ਼ੀ ਦੀ ਵਰਤੋਂ ਘਰੇਲੂ ਲੋੜਾਂ, ਵਾਟਰ ਪਿਊਰੀਫਾਇਰ, ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪੋਤੇ-ਪੋਤੀਆਂ ਲਈ ਤੋਹਫ਼ੇ ਖਰੀਦਣ ਵਾਸਤੇ ਕਰ ਰਹੀਆਂ ਹਨ। ਇਹ ਉਹ ਸਾਰਥਕ ਸਹਾਇਤਾ ਹੈ ਜੋ ਪਰਿਵਾਰਾਂ ਨੂੰ ਮਜ਼ਬੂਤ ਕਰਦੀ ਹੈ।

ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵਾਰੀ-ਵਾਰੀ ਪੰਜਾਬ ‘ਤੇ ਰਾਜ ਕੀਤਾ ਪਰ ਕਦੇ ਵੀ ਇੱਥੋਂ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਨਹੀਂ ਕੀਤਾ। ਸਿਆਸੀ ਪਰਿਵਾਰਾਂ ਨੇ ਮਾਝਾ ਖੇਤਰ ਦਾ ਆਰਥਿਕ ਅਤੇ ਧਾਰਮਿਕ ਤੌਰ ‘ਤੇ ਸ਼ੋਸ਼ਣ ਕੀਤਾ। ਜਿਸ ਕਾਰਨ ਇੱਥੋਂ ਦੇ ਲੋਕਾਂ ਨੂੰ ਪੀੜ੍ਹੀਆਂ ਤੱਕ ਸੰਤਾਪ ਭੋਗਣਾ ਪਿਆ। ਅੱਜ ਮਾਝੇ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਇਹ ਖੇਤਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਮਜ਼ਬੂਤ ਫ਼ਤਵਾ ਦੇਵੇਗਾ।

ਅਕਾਲੀ ਲੀਡਰਸ਼ਿਪ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਬਾਦਲ ਪਰਿਵਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਵਾਰ-ਵਾਰ ਧਰਮ ਦੀ ਵਰਤੋਂ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਿਹਾ। ਸਵਾਲ ਇਹ ਹੈ ਕਿ ਪਿਛਲੇ ਲਗਭਗ 15 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ? ਕੋਈ ਸੰਸਥਾ ਇੰਨੇ ਲੰਬੇ ਸਮੇਂ ਤੱਕ ਬਿਨਾਂ ਨਵੇਂ ਚੋਣ ਫ਼ਤਵੇ ਦੇ ਕਿਵੇਂ ਕੰਮ ਕਰ ਸਕਦੀ ਹੈ? ਧਾਰਮਿਕ ਸੰਸਥਾਵਾਂ ਅਤੇ ਆਸਥਾ ਪ੍ਰਤੀ ਸਤਿਕਾਰ ਸਿਆਸੀ ਦਿਖਾਵੇ ਰਾਹੀਂ ਨਹੀਂ, ਸਗੋਂ ਅਮਲੀ ਕੰਮਾਂ ਰਾਹੀਂ ਦਿਖਾਇਆ ਜਾਣਾ ਚਾਹੀਦਾ ਹੈ।

ਸਰਕਾਰ ਨੇ ਬੇਅਦਬੀ ਕਾਨੂੰਨ

ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ਸਾਡੀ ਸਰਕਾਰ ਨੇ ਸਖ਼ਤ ਬੇਅਦਬੀ-ਵਿਰੋਧੀ ਕਾਨੂੰਨ ਲਿਆ ਕੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਬੇਅਦਬੀ ਦੀ ਕੋਈ ਘਟਨਾ ਨਹੀਂ ਵਾਪਰੀ ਹੈ। ਅਸੀਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਕਾਂਗਰਸੀ ਆਗੂ ਲੋਕਾਂ ਦੇ ਮੁੱਦੇ ਉਠਾਉਣ ਦੀ ਬਜਾਏ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਨੌਕਰੀਆਂ, ਲੈਪਟਾਪ ਅਤੇ ਵਿਕਾਸ ਦੇ ਵਾਅਦੇ ਕੀਤੇ ਸਨ, ਪਰ ਲੋਕ ਜਾਣਦੇ ਹਨ ਕਿ ਉਨ੍ਹਾਂ ਨੂੰ ਬਦਲੇ ਵਿੱਚ ਕੀ ਮਿਲਿਆ। ‘ਆਪ’ ਸਰਕਾਰ ਨੇ ਪੰਜਾਬ ਨੂੰ ਇੱਕ ਭਰੋਸੇਯੋਗ ਸਿਆਸੀ ਬਦਲ ਦਿੱਤਾ ਹੈ ਜੋ ਖੋਖਲੇ ਵਾਅਦੇ ਕਰਨ ਦੀ ਬਜਾਏ ਠੋਸ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦਾ ਹੈ। ਆਪਣੀ ਸਰਕਾਰ ਦੀਆਂ ਤਰਜੀਹਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ਪੰਜਾਬ ਦੇ ਭਵਿੱਖ ਲਈ ਰੁਜ਼ਗਾਰ, ਸਿੱਖਿਆ, ਖੇਤੀਬਾੜੀ ਸੁਧਾਰ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਬਹੁਤ ਜ਼ਰੂਰੀ ਹਨ। ਅਸੀਂ ਸੂਬੇ ਦੇ ਅੰਦਰ ਹੀ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਨਾ ਜਾਣਾ ਪਵੇ। ਮੈਂ ਅਦਾਕਾਰੀ ਅਤੇ ਕਾਮੇਡੀ ਦਾ ਆਪਣਾ ਸਫ਼ਲ ਕਰੀਅਰ ਇਸ ਲਈ ਛੱਡਿਆ ਕਿਉਂਕਿ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਸੀ। ਜਨਤਕ ਜੀਵਨ ਵਿੱਚ ਆਉਣ ਦਾ ਮੇਰਾ ਮਕਸਦ ਉਨ੍ਹਾਂ ਲਈ ਕੰਮ ਕਰਨਾ ਅਤੇ ਉਨ੍ਹਾਂ ਦੇ ਦੁੱਖ-ਸੁੱਖ ਸਾਂਝੇ ਕਰਨਾ ਹੈ।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਮਾਝਾ ਖੇਤਰ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅਸੀਂ ਲੋਕ ਭਲਾਈ, ਖੇਤੀਬਾੜੀ ਬੁਨਿਆਦੀ ਢਾਂਚੇ, ਸਿੱਖਿਆ ਅਤੇ ਰੁਜ਼ਗਾਰ ਨੂੰ ਪਹਿਲ ਦਿੰਦੇ ਰਹਾਂਗੇ। ਪੰਜਾਬ ਦਾ ਭਵਿੱਖ ਇਸ ਦੇ ਲੋਕਾਂ, ਖ਼ਾਸ ਕਰਕੇ ਇਸ ਦੇ ਨੌਜਵਾਨਾਂ ਦਾ ਹੈ। ਸਾਨੂੰ ਸਿਆਸੀ ਪਾਰਟੀਆਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਸਾਨੂੰ ਵੰਡਣ ਦੇਣ ਦੀ ਬਜਾਏ ਇੱਕਜੁੱਟ ਰਹਿਣਾ ਚਾਹੀਦਾ ਹੈ ਅਤੇ ਵਿਕਾਸ ‘ਤੇ ਧਿਆਨ ਦੇਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ, ਇਸ ਲੋਕ ਮਿਲਣੀ ਦੌਰਾਨ ਲਿਖਤੀ ਰੂਪ ਵਿੱਚ ਸੌਂਪੀ ਗਈ ਹਰ ਮੰਗ ਨੂੰ ਹੱਲ ਕਰਨ ਲਈ ਵਿਚਾਰਿਆ ਜਾਵੇਗਾ। ਸਾਡੀ ਸਰਕਾਰ ਦਾ ਲੋਕਾਂ ਨਾਲ ਸਿੱਧਾ ਰਾਬਤਾ ਹੈ, ਅਤੇ ਮੈਂ ਉਨ੍ਹਾਂ ਲਈ ਹਮੇਸ਼ਾ ਉਪਲਬਧ ਰਹਾਂਗਾ। ਸਾਡੀ ਪਹਿਲ ਲੋਕਾਂ ਦੀਆਂ ਚਿੰਤਾਵਾਂ ਨੂੰ ਸੁਣਨਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ।

Follow Us
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...