AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਭਗਵੰਤ ਮਾਨ ਨੇ Z+ ਸਕਿਓਰਿਟੀ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਹੀਂ ਲਿਖੀ ਚਿੱਠੀ

CM Bhagwant Mann Z Plus security: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੀਐਮ ਨੇ ਕਿਹਾ ਕਿ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ।

CM ਭਗਵੰਤ ਮਾਨ ਨੇ  Z+ ਸਕਿਓਰਿਟੀ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਹੀਂ ਲਿਖੀ ਚਿੱਠੀ
CM ਭਗਵੰਤ ਮਾਨ
abhishek-thakur
| Published: 01 Jun 2023 11:03 AM IST
Share
CM Mann Z+ Security Refused: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਇਆ ਹੈ।

ਪੰਜਾਬ ਤੇ ਦਿੱਲੀ ‘ਚ Z+ ਸਕਿਓਰਿਟੀ ਦੀ ਲੋੜ ਨਹੀਂ

ਮਿਲੀ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਦਿੱਲੀ ਵਿੱਚ ਕੇਂਦਰ ਦੀ Z+ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ (Punjab Police) ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।

ਕਿਉਂ ਮਿਲੀ CM ਮਾਨ ਨੂੰ Z+ ਸਕਿਓਰਿਟੀ

ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। 49 ਸਾਲਾ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਸੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ। ਸਰਹੱਦੀ ਸੂਬੇ ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਸੀ। ਹੁਣ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...