CM ਭਗਵੰਤ ਮਾਨ ਨੇ Z+ ਸਕਿਓਰਿਟੀ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਹੀਂ ਲਿਖੀ ਚਿੱਠੀ
CM Bhagwant Mann Z Plus security: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੀਐਮ ਨੇ ਕਿਹਾ ਕਿ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ।
CM Mann Z+ Security Refused: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਇਆ ਹੈ।
ਪੰਜਾਬ ਤੇ ਦਿੱਲੀ ‘ਚ Z+ ਸਕਿਓਰਿਟੀ ਦੀ ਲੋੜ ਨਹੀਂ
ਮਿਲੀ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਦਿੱਲੀ ਵਿੱਚ ਕੇਂਦਰ ਦੀ Z+ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ (Punjab Police) ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।
ਕਿਉਂ ਮਿਲੀ CM ਮਾਨ ਨੂੰ Z+ ਸਕਿਓਰਿਟੀ
ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। 49 ਸਾਲਾ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਸੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ।
ਸਰਹੱਦੀ ਸੂਬੇ ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਸੀ। ਹੁਣ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ