AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਗਤ ਸਿੰਘ ਦੇਸ਼ ਦੇ ਪਹਿਲੇ PM ਹੁੰਦੇ ਤਾਂ ਅੱਜ ਭਾਰਤ ਦੀ ਤਸਵੀਰ ਕੁਝ ਹੋਰ ਹੋਣੀ ਸੀ- CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸ਼ਹੀਦ-ਏ-ਆਜਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਭਾਰਤ ਦੀ ਤਸਵੀਰ ਕੁਝ ਹੋਰ ਹੋਣੀ ਸੀ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੁਰਾਣੀ ਵਿਵਸਥਾ ਨੇ ਸਾਨੂੰ ਜਕੜ ਕੇ ਰੱਖਿਆ ਹੈ। ਉਨ੍ਹਾਂ ਪੁੱਛਿਆ ਕਿ ਕੀ ਇਸ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਸ਼ਹੀਦ ਹੋਏ ਸਨ?

ਭਗਤ ਸਿੰਘ ਦੇਸ਼ ਦੇ ਪਹਿਲੇ PM ਹੁੰਦੇ ਤਾਂ ਅੱਜ ਭਾਰਤ ਦੀ ਤਸਵੀਰ ਕੁਝ ਹੋਰ ਹੋਣੀ ਸੀ- CM ਮਾਨ
amanpreet-kaur
| Published: 17 Mar 2026 23:08 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਸਵਾਲ ਕੀਤਾ ਕਿ ਆਜ਼ਾਦੀ ਤੋਂ ਦਹਾਕਿਆਂ ਬਾਅਦ ਵੀ ਦੇਸ਼ ਪੁਰਾਣੀ ਵਿਵਸਥਾ ਦੇ ਜਾਲ ਵਿੱਚ ਕਿਉਂ ਫਸਿਆ ਹੋਇਆ ਹੈ, ਉਹੀ ਵਿਵਸਥਾ ਜਿਸ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਕ੍ਰਾਂਤੀਕਾਰੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ 2027 ਵਿੱਚ ਵੀ ਸੱਤਾ ਵਿੱਚ ਆਵੇਗੀ, ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਵਿਰੋਧੀਆਂ ਕੋਲ ਜਨਤਾ ਦੇ ਸਾਹਮਣੇ ਰੱਖਣ ਲਈ ਕੋਈ ਮੁੱਦਾ ਨਹੀਂ ਬਚਿਆ ਹੈ।

ਪੰਜਾਬ ਅਜੇ ਤੱਕ ਸ਼ਹੀਦ ਕਿਸਾਨਾਂ ਨੂੰ ਨਹੀਂ ਭੁੱਲਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਇੱਕ ਤੋਂ ਬਾਅਦ ਇੱਕ ਲੁੱਟਣ ਤੋਂ ਬਾਅਦ, ਵਿਰੋਧੀ ਪਾਰਟੀਆਂ ਹੁਣ ਸੱਤਾ ਹਾਸਲ ਕਰਨ ਲਈ ਆਪਸ ਵਿੱਚ ਲੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਜੇ ਤੱਕ ਉਨ੍ਹਾਂ 750 ਕਿਸਾਨਾਂ ਨੂੰ ਨਹੀਂ ਭੁੱਲਿਆ ਹੈ ਜੋ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ ਸਨ। ਅੱਜ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੰਧ ‘ਤੇ ਲਿਖੀ ਗੱਲ ਪੜ ਲੈਣੀ ਚਾਹੀਦੀ ਹੈ, ਕਿ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਦੇ ਕਾਰਨ ਆਮ ਆਦਮੀ ਪਾਰਟੀ ਮੁੜ ਸੂਬੇ ਵਿੱਚ ਦੁਬਾਰਾ ਸਰਕਾਰ ਬਣਾਏਗੀ।”

Follow Us
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...