AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਨੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਦਾ ਕੀਤਾ ਦੌਰਾ, ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨਿਰੀਖਣ ਦੌਰਾਨ ਮੁੱਖ ਮੰਤਰੀ ਮਾਨ ਨੇ ਪੂਰੇ ਸਟੇਡੀਅਮ ਕੰਪਲੈਕਸ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਤਿਆਰੀਆਂ ਵਿੱਚ ਕੋਈ ਕਮੀ ਨਾ ਰਹੇ ਤਾਂ ਜੋ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਆਉਣ ਵਾਲੇ ਦਰਸ਼ਕਾਂ ਨੂੰ ਬਿਹਤਰ ਅਨੁਭਵ ਮਿਲ ਸਕੇ।

CM ਮਾਨ ਨੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਦਾ ਕੀਤਾ ਦੌਰਾ, ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
CM ਮਾਨ ਨੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਦਾ ਕੀਤਾ ਦੌਰਾ
davinder-kumar-jalandhar
| Published: 09 Oct 2026 23:48 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਬਰਲਟਨ ਪਾਰਕ ਸਪੋਰਟਸ ਕੰਪਲੈਕਸ ਵਿਖੇ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕਰਕੇ ਆਉਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਲਈ ਚੱਲ ਰਹੇ ਨਵੀਨੀਕਰਨ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਅੰਤਰਰਾਸ਼ਟਰੀ ਮੁਕਾਬਲਾ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਵੇਗਾ। ਖਿਡਾਰੀਆਂ ਅਤੇ ਦਰਸ਼ਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸਟੇਡੀਅਮ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ, ਹਾਕੀ ਪੰਜਾਬ ਦੇ ਪ੍ਰਧਾਨ ਅਤੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਅਤੇ ਮੇਅਰ ਵਿਨੀਤ ਧੀਰ ਵੀ ਉਨ੍ਹਾਂ ਨਾਲ ਮੌਜੂਦ ਸਨ।

ਮੁੱਖ ਮੰਤਰੀ ਨੇ ਪੂਰੇ ਸਟੇਡੀਅਮ ਕੰਪਲੈਕਸ ਦੇ ਪ੍ਰਬੰਧਾਂ ਦਾ ਕੀਤਾ ਨਿਰੀਖਣ

ਨਿਰੀਖਣ ਦੌਰਾਨ ਮੁੱਖ ਮੰਤਰੀ ਮਾਨ ਨੇ ਪੂਰੇ ਸਟੇਡੀਅਮ ਕੰਪਲੈਕਸ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਤਿਆਰੀਆਂ ਵਿੱਚ ਕੋਈ ਕਮੀ ਨਾ ਰਹੇ ਤਾਂ ਜੋ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਆਉਣ ਵਾਲੇ ਦਰਸ਼ਕਾਂ ਨੂੰ ਬਿਹਤਰ ਅਨੁਭਵ ਮਿਲ ਸਕੇ।

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਆਯੋਜਨ ਹੋਣ ਜਾ ਰਿਹਾ ਹੈ, ਜੋ ਕਿ ਪੰਜਾਬੀਆਂ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ।

ਟੂਰਨਾਮੈਂਟ ਦੇ ਦਿਲਚਸਪ ਮੈਚ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਟੂਰਨਾਮੈਂਟ ਦੇ ਦਿਲਚਸਪ ਮੈਚ ਜਲੰਧਰ ਅਤੇ ਮੋਹਾਲੀ ਦੋਵਾਂ ਥਾਵਾਂ ‘ਤੇ ਖੇਡੇ ਜਾਣਗੇ। ਖੇਡ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਅਤੇ ਖਿਡਾਰੀਆਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸਟੇਡੀਅਮ ਦੇ ਨਿਰੀਖਣ ਦੌਰਾਨ, ਮੁੱਖ ਮੰਤਰੀ ਅਤੇ ਹੋਰ ਸੀਨੀਅਰ ਆਗੂ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਸਨ ਅਤੇ ਨਿਰੀਖਣ ਤੋਂ ਤੁਰੰਤ ਬਾਅਦ ਚਲੇ ਗਏ। ਮੁੱਖ ਮੰਤਰੀ ਦਾ ਇਹ ਦੌਰਾ ਆਉਣ ਵਾਲੇ ਟੂਰਨਾਮੈਂਟ ਦੀ ਸਫਲ ਮੇਜ਼ਬਾਨੀ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...