AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Mann VS Governer: 20 ਅਕਤੂਬਰ ਨੂੰ ਸਦਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ, ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਪਿਛਲੇ ਸੈਸ਼ਨ ਦੇ ਇਸ ਹਿੱਸੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ ਕਿਉਂਕਿ ਪਹਿਲਾਂ ਹੀ ਚੱਲ ਰਹੇ ਇਜਲਾਸ ਤਹਿਤ 20 ਅਤੇ 21 ਅਕਤੂਬਰ ਨੂੰ ਦੋ ਦਿਨ ਵਿਧਾਨ ਸਭਾ ਦਾ ਕੰਮ ਹੋਇਆ ਜੋ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।

CM Mann VS Governer: 20 ਅਕਤੂਬਰ ਨੂੰ ਸਦਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ, ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ
abhishek-thakur
| Updated On: 13 Oct 2023 12:34 PM IST
Share
ਪੰਜਾਬ ਸਰਕਾਰ ਨੇ 20 ਅਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਬੁਲਾਇਆ ਹੈ, ਜਿਸ ਨੂੰ ਲੈ ਕੇ ਇੱਕ ਵਾਰ ਫਿਰ ਹੰਗਾਮਾ ਸ਼ੁਰੂ ਹੋ ਗਿਆ ਹੈ। 20 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਪੰਜਾਬ ਰਾਜ ਭਵਨ ਨੇ ਰਾਜਪਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਸਕੱਤਰ ਨੂੰ ਪੱਤਰ ਲਿਖਿਆ ਹੈ। ਰਾਜਪਾਲ ਨੇ ਪਹਿਲਾਂ ਬੁਲਾਏ ਗਏ ਦੋ ਦਿਨਾਂ ਵਿਸ਼ੇਸ਼ ਸੈਸ਼ਨ ਨੂੰ ਵੀ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਬੁਲਾਉਂਦੇ ਹੋਏ ਕਿਹਾ ਸੀ ਕਿ ਇਹ ਸੈਸ਼ਨ ਪਿਛਲੇ ਸੈਸ਼ਨ ਦਾ ਹਿੱਸਾ ਹੋਵੇਗਾ ਕਿਉਂਕਿ ਪਿਛਲੇ ਸੈਸ਼ਨ ਦੀ ਕਾਰਵਾਈ ਅਜੇ ਤੱਕ ਮੁਲਤਵੀ ਨਹੀਂ ਹੋਈ ਹੈ। ਵਿਧਾਨ ਸਭਾ ਸਕੱਤਰ ਰਾਮਲੋਕ ਖਟਾਨਾ ਵੱਲੋਂ ਜਾਰੀ ਨੋਟਿਸ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਦੇ ਨਿਯਮਾਂ ਤਹਿਤ ਵਿਧਾਨ ਸਭਾ ਦਾ ਸੈਸ਼ਨ, ਜਿਸ ਨੂੰ ਸਪੀਕਰ ਵੱਲੋਂ 20 ਜੂਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ, ਸਵੇਰੇ 11 ਵਜੇ 20 ਅਕਤੂਬਰ ਨੂੰ ਵਿਧਾਨ ਸਭਾ ਹਾਲ ਵਿੱਚ ਸੱਦਿਆ ਗਿਆ ਹੈ।

ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ – ਸਪੀਕਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਪਿਛਲੇ ਸੈਸ਼ਨ ਦੇ ਇਸ ਹਿੱਸੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ ਕਿਉਂਕਿ ਪਹਿਲਾਂ ਤੋਂ ਹੀ ਚੱਲ ਰਹੇ ਇਜਲਾਸ ਤਹਿਤ 20 ਅਤੇ 21 ਅਕਤੂਬਰ ਨੂੰ ਦੋ ਦਿਨ ਵਿਧਾਨ ਸਭਾ ਦਾ ਕੰਮ ਹੋਇਆ ਜੋ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਹ ਦੋ ਦਿਨਾਂ ਸੈਸ਼ਨ ਕੋਈ ਨਵਾਂ ਜਾਂ ਵਿਸ਼ੇਸ਼ ਸੈਸ਼ਨ ਨਹੀਂ ਹੋਵੇਗਾ।

ਜੂਨ ‘ਚ ਬੁਲਾਏ ਗਏ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ

ਇਸ ਤੋਂ ਪਹਿਲਾਂ ਸਪੀਕਰ ਵੱਲੋਂ 19 ਅਤੇ 20 ਜੂਨ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ। ਹਾਲਾਂਕਿ ਇਸ ਦੋ ਦਿਨਾਂ ਸੈਸ਼ਨ ਨੂੰ ਬੁਲਾਉਂਦੇ ਹੋਏ ਸੂਬਾ ਸਰਕਾਰ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਜਾਣੂ ਕਰ ਦਿੱਤਾ ਗਿਆ ਹੈ। ਕਿਉਂਕਿ ਪਿਛਲੇ ਸੈਸ਼ਨ ਨੂੰ ਮੁਲਤਵੀ ਨਹੀਂ ਕੀਤਾ ਗਿਆ ਹੈ, ਇਸ ਲਈ ਰਾਜਪਾਲ ਨੂੰ ਦੋ ਦਿਨ ਦਾ ਸੈਸ਼ਨ ਬੁਲਾਉਣ ਦੀ ਕੋਈ ਲੋੜ ਨਹੀਂ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...