CM Mann VS Governer: 20 ਅਕਤੂਬਰ ਨੂੰ ਸਦਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ, ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ

abhishek-thakur
Updated On: 

13 Oct 2023 12:34 PM

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਪਿਛਲੇ ਸੈਸ਼ਨ ਦੇ ਇਸ ਹਿੱਸੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ ਕਿਉਂਕਿ ਪਹਿਲਾਂ ਹੀ ਚੱਲ ਰਹੇ ਇਜਲਾਸ ਤਹਿਤ 20 ਅਤੇ 21 ਅਕਤੂਬਰ ਨੂੰ ਦੋ ਦਿਨ ਵਿਧਾਨ ਸਭਾ ਦਾ ਕੰਮ ਹੋਇਆ ਜੋ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।

CM Mann VS Governer: 20 ਅਕਤੂਬਰ ਨੂੰ ਸਦਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ, ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ
Follow Us On

ਪੰਜਾਬ ਸਰਕਾਰ ਨੇ 20 ਅਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਬੁਲਾਇਆ ਹੈ, ਜਿਸ ਨੂੰ ਲੈ ਕੇ ਇੱਕ ਵਾਰ ਫਿਰ ਹੰਗਾਮਾ ਸ਼ੁਰੂ ਹੋ ਗਿਆ ਹੈ। 20 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਪੰਜਾਬ ਰਾਜ ਭਵਨ ਨੇ ਰਾਜਪਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਸਕੱਤਰ ਨੂੰ ਪੱਤਰ ਲਿਖਿਆ ਹੈ। ਰਾਜਪਾਲ ਨੇ ਪਹਿਲਾਂ ਬੁਲਾਏ ਗਏ ਦੋ ਦਿਨਾਂ ਵਿਸ਼ੇਸ਼ ਸੈਸ਼ਨ ਨੂੰ ਵੀ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਬੁਲਾਉਂਦੇ ਹੋਏ ਕਿਹਾ ਸੀ ਕਿ ਇਹ ਸੈਸ਼ਨ ਪਿਛਲੇ ਸੈਸ਼ਨ ਦਾ ਹਿੱਸਾ ਹੋਵੇਗਾ ਕਿਉਂਕਿ ਪਿਛਲੇ ਸੈਸ਼ਨ ਦੀ ਕਾਰਵਾਈ ਅਜੇ ਤੱਕ ਮੁਲਤਵੀ ਨਹੀਂ ਹੋਈ ਹੈ। ਵਿਧਾਨ ਸਭਾ ਸਕੱਤਰ ਰਾਮਲੋਕ ਖਟਾਨਾ ਵੱਲੋਂ ਜਾਰੀ ਨੋਟਿਸ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਦੇ ਨਿਯਮਾਂ ਤਹਿਤ ਵਿਧਾਨ ਸਭਾ ਦਾ ਸੈਸ਼ਨ, ਜਿਸ ਨੂੰ ਸਪੀਕਰ ਵੱਲੋਂ 20 ਜੂਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ, ਸਵੇਰੇ 11 ਵਜੇ 20 ਅਕਤੂਬਰ ਨੂੰ ਵਿਧਾਨ ਸਭਾ ਹਾਲ ਵਿੱਚ ਸੱਦਿਆ ਗਿਆ ਹੈ।

ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ – ਸਪੀਕਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਪਿਛਲੇ ਸੈਸ਼ਨ ਦੇ ਇਸ ਹਿੱਸੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ ਕਿਉਂਕਿ ਪਹਿਲਾਂ ਤੋਂ ਹੀ ਚੱਲ ਰਹੇ ਇਜਲਾਸ ਤਹਿਤ 20 ਅਤੇ 21 ਅਕਤੂਬਰ ਨੂੰ ਦੋ ਦਿਨ ਵਿਧਾਨ ਸਭਾ ਦਾ ਕੰਮ ਹੋਇਆ ਜੋ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਹ ਦੋ ਦਿਨਾਂ ਸੈਸ਼ਨ ਕੋਈ ਨਵਾਂ ਜਾਂ ਵਿਸ਼ੇਸ਼ ਸੈਸ਼ਨ ਨਹੀਂ ਹੋਵੇਗਾ।

ਜੂਨ ‘ਚ ਬੁਲਾਏ ਗਏ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ

ਇਸ ਤੋਂ ਪਹਿਲਾਂ ਸਪੀਕਰ ਵੱਲੋਂ 19 ਅਤੇ 20 ਜੂਨ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ। ਹਾਲਾਂਕਿ ਇਸ ਦੋ ਦਿਨਾਂ ਸੈਸ਼ਨ ਨੂੰ ਬੁਲਾਉਂਦੇ ਹੋਏ ਸੂਬਾ ਸਰਕਾਰ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਜਾਣੂ ਕਰ ਦਿੱਤਾ ਗਿਆ ਹੈ। ਕਿਉਂਕਿ ਪਿਛਲੇ ਸੈਸ਼ਨ ਨੂੰ ਮੁਲਤਵੀ ਨਹੀਂ ਕੀਤਾ ਗਿਆ ਹੈ, ਇਸ ਲਈ ਰਾਜਪਾਲ ਨੂੰ ਦੋ ਦਿਨ ਦਾ ਸੈਸ਼ਨ ਬੁਲਾਉਣ ਦੀ ਕੋਈ ਲੋੜ ਨਹੀਂ ਹੈ।

Related Stories
ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ CM ਰਕਸ਼ਕ ਐਵਾਰਡ, ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਤੇ ਇੰਸਪੈਕਟਰ ਸਿਮਰਜੀਤ ਸ਼ਾਮਲ
ਵਿਧਾਨ ਸਭਾ ਦੀ ਕਵਰੇਜ ਦੌਰਾਨ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ, ਬਾਜਵਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ
Punjab Vidhansabha: ਸੀਐਮ ਮਾਨ ਬੋਲੇ -ਧਰਨੇ ਦੇ ਤਰੀਕਿਆਂ ਖਿਲਾਫ; ਭਾਜਪਾ ਦਾ ਵੱਸ ਚਲੇ ਤਾਂ ਪੰਜਾਬ ਨੂੰ ਜਣ-ਗਣ-ਮਣ ਤੋਂ ਵੀ ਹਟਾ ਦੇਵੇ
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਵਿਰੋਧੀ ਧਿਰ ਨੇ ਚੁੱਕਿਆ ਮਾਈਨਿੰਗ ਮੰਤਰੀ ਬਦਲਣ ਦਾ ਮੁੱਦਾ
ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ, ਦੋ ਦਿਨ ਦੇ ਇਜਲਾਸ ‘ਚ ਹੰਗਾਮਾ ਹੋਣ ਦੀ ਸੰਭਾਵਨਾ
Punjab: ਪੰਜਾਬ ਵਿਧਾਨ ਸਭਾ ਕਵਰੇਜ ‘ਚ ਵਿਰੋਧੀ ਧਿਰ ਦੀ ਅਣਦੇਖੀ, ਮਾਮਲਾ ਹਾਈਕੋਰਟ ਪਹੁੰਚਿਆ, 22 ਨੂੰ ਹੋਵੇਗੀ ਸੁਣਵਾਈ