PSEB 10th Result: ਭਲਕੇ CM ਮਾਨ ਟੌਪਰ ਰੀਆ ਰਾਨੀ ਨਾਲ ਕਰਨਗੇ ਮੁਲਾਕਾਤ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ ਸਨਮਾਨਿਤ

Updated On: 

11 May 2026 22:48 PM IST

ਵਿਧਾਇਕ ਬ੍ਰਹਮ ਸ਼ੰਕਰ ਜਿਨਪਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਫ਼ੋਨ 'ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਭਲਕੇ ਲਈ ਰੀਆ ਰਾਣੀ ਅਤੇ ਉਸ ਦੇ ਪਰਿਵਾਰ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਰੀਆ ਰਾਣੀ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਤਰਜੀਹ ਸਿੱਖਿਆ ਹੈ।

PSEB 10th Result: ਭਲਕੇ CM ਮਾਨ ਟੌਪਰ ਰੀਆ ਰਾਨੀ ਨਾਲ ਕਰਨਗੇ ਮੁਲਾਕਾਤ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ ਸਨਮਾਨਿਤ

ਵਿਧਾਇਕ ਬ੍ਰਹਮ ਸ਼ੰਕਰ ਜਿਨਪਾ ਨੇ ਟੌਪਰ ਰੀਆ ਰਾਨੀ ਨੂੰ ਕੀਤਾ ਸਨਮਾਨਿਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੋਮਵਾਰ ਨੂੰ ਦਸਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ। ਹੁਸ਼ਿਆਰਪੁਰ ਦੇ ਮੁਹੱਲਾ ਦਕਸ਼ਿਸ਼ਣ ਨਗਰ ਦੀ ਰਹਿਣ ਵਾਲੀ ਰੀਆ ਰਾਣੀ, ਜੋ ਕਿ ਪੰਜਾਬ ਵਿੱਚ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਤੀਜੇ ਸਥਾਨ ‘ਤੇ ਰਹੀ ਸੀ। ਉਸ ਨੂੰ ਅੱਜ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਨਮਾਨਿਤ ਕੀਤਾ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਵਿਧਾਇਕ ਬ੍ਰਹਮ ਸ਼ੰਕਰ ਜਿੰਪਾਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਫ਼ੋਨ ‘ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਭਲਕੇ ਲਈ ਰੀਆ ਰਾਣੀ ਅਤੇ ਉਸ ਦੇ ਪਰਿਵਾਰ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਰੀਆ ਰਾਣੀ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਤਰਜੀਹ ਸਿੱਖਿਆ ਹੈ। ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਭਵਿੱਖ ਹੋਰ ਵੀ ਵਧੀਆ ਹੋਣਾ ਚਾਹੀਦਾ ਹੈ। ਸਾਡੀ ਸਰਕਾਰ ਚੰਗਾ ਕੰਮ ਕਰ ਰਹੀ ਹੈ। ਸਾਡੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਅਸੀਂ ਉਨ੍ਹਾਂ ਨੂੰ ਜੋ ਵੀ ਚਾਹੀਦਾ ਹੈ ਉਹ ਪ੍ਰਦਾਨ ਕਰਾਂਗੇ।

ਪਹਿਲਾਂ ਤੇ ਤੀਜਾ ਸਥਾਨ ਲੜਕੀਆਂ ਨੇ ਹਾਸਲ ਕੀਤਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਕਲਾਸ ਦੇ ਨਤੀਜਿਆਂ ਦੇ ਟਾਪ-3 ਚੋਂ ਪਹਿਲਾਂ ਤੇ ਤੀਜਾ ਸਥਾਨ ਲੜਕੀਆਂ ਨੇ ਹਾਸਲ ਕੀਤਾ ਹੈ, ਜਦਕਿ ਦੂਜੇ ਸਥਾਨ ਤੇ ਲੜਕੇ ਨੇ ਮੱਲ ਮਾਰੀ ਹੈ। ਪਹਿਲਾਂ ਸਥਾਨ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਹਰਲੀਨ ਸ਼ਰਮਾ ਨੇ ਹਾਸਲ ਕੀਤਾ ਹੈ। ਇਸ ਤੋਂ ਬਾਅਦ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ ਹਾਸਲ ਕੀਤਾ ਹੈ।

ਉੱਥੇ ਹੀ, ਤੀਜੇ ਸਥਾਨ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਮਾਡਲ ਟਾਊਨ (ਹੁਸ਼ਿਆਰਪੁਰ) ਦੀ ਰੀਆ ਰਾਨੀ ਰਹੀ ਹੈ। ਤੀਜੇ ਸਥਾਨ ਤੇ ਰਹਿਣ ਵਾਲੀ ਰੀਆ ਰਾਨੀ ਨੇ ਆਪਣੇ ਸਫ਼ਲਤਾ ਦੀ ਕਹਾਣੀ ਦੱਸੀ ਹੈ। ਰੀਆ ਨੇ ਕਿਹਾ ਕਿ ਉਸ ਨੇ Consistency (ਇਕਸਾਰਤਾ) ਦੇ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦਿੱਤਾ ਤੇ ਅੱਜ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਨਪੁਟ: ਸੁਖਵਿੰਦਰ, ਹੁਸ਼ਿਆਰਪੁਰ

Follow Us