CM ਮਾਨ ਭਲਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਈ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Updated On: 

16 Jan 2026 17:43 PM IST

ਸੂਤਰਾਂ ਅਨੁਸਾਰ, ਮੀਟਿੰਗ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ, ਸੁਰੱਖਿਆ, ਸਰਹੱਦੀ ਮੁੱਦੇ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਕੇਂਦਰ-ਰਾਜ ਸਬੰਧਾਂ ਅਤੇ ਲੰਬਿਤ ਪ੍ਰੋਜੈਕਟਾਂ ਵਰਗੇ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕਿਸਾਨਾਂ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸਹਿਯੋਗ ਨਾਲ ਸਬੰਧਤ ਮੁੱਦੇ ਵੀ ਏਜੰਡੇ 'ਤੇ ਦੱਸੇ ਜਾ ਰਹੇ ਹਨ।

CM ਮਾਨ ਭਲਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਈ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਦੁਪਹਿਰ 12 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮਹੱਤਵਪੂਰਨ ਮੀਟਿੰਗ ਨਵੀਂ ਦਿੱਲੀ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਣ ਦੀ ਉਮੀਦ ਹੈ।

ਸੂਤਰਾਂ ਅਨੁਸਾਰ, ਮੀਟਿੰਗ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ, ਸੁਰੱਖਿਆ, ਸਰਹੱਦੀ ਮੁੱਦੇ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਕੇਂਦਰ-ਰਾਜ ਸਬੰਧਾਂ ਅਤੇ ਲੰਬਿਤ ਪ੍ਰੋਜੈਕਟਾਂ ਵਰਗੇ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕਿਸਾਨਾਂ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸਹਿਯੋਗ ਨਾਲ ਸਬੰਧਤ ਮੁੱਦੇ ਵੀ ਏਜੰਡੇ ‘ਤੇ ਦੱਸੇ ਜਾ ਰਹੇ ਹਨ।

ਪੰਜਾਬ ਹੜ੍ਹਾਂ ਨੂੰ ਲੈ ਕੇ CM ਨੇ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ । ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ SDRF/NDRF ਤੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਬੀਤੇ ਸਾਲ ਆਏ ਹੜ੍ਹਾਂ ਨੂੰ ਲੈ ਕੇ ਮੁਲਾਕਾਤ ਕੀਤੀ ਸੀ। ਇੱਥੇ ਦੱਸਣ ਯੋਗ ਹੈ ਕਿ ਪੰਜਾਬ ਨੇ ਦਹਾਕਿਆਂ ਵਿੱਚ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ। ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 6.87 ਲੱਖ ਲੋਕ ਬੇਘਰ ਹੋ ਗਏ ਹਨ।

ਪੰਜਾਬ ਦੇ ਹਾਲਾਤਾਂ ਬਾਰੇ ਕੀਤੀ ਸੀ ਮੀਟਿੰਗ

ਸੀਐਮ ਮਾਨ ਨੇ ਕਿਹਾ ਕਿ ਇਸ ਆਫ਼ਤ ਨੇ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਸਨ ਅਤੇ 17,000 ਤੋਂ ਵੱਧ ਘਰ ਨੁਕਸਾਨੇ ਗਏ ਸਨ। ਇਸ ਦੌਰਾਨ 2.5 ਲੱਖ ਤੋਂ ਵੱਧ ਜਾਨਵਰ ਪ੍ਰਭਾਵਿਤ ਹੋਏ ਹਨ ਅਤੇ 4657 ਕਿਲੋਮੀਟਰ ਪੇਂਡੂ ਸੜਕਾਂ, 485 ਪੁਲ, 1417 ਪੁਲੀਆਂ ਅਤੇ 190 ਮੰਡੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਖ਼ਬਰ ਅਪਡੇਟ ਹੋ ਰਹੀ ਹੈ….