AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM Bhagwant Mann ਦੇ ਦਿੱਲੀ ਦੌਰੇ ਦਾ ਦੂਜਾ ਦਿਨ, ਅੱਜ ਕੇਂਦਰੀ ਮੰਤਰੀ ਹਰਦੀਪ ਪੂਰੀ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਕੇਂਦਰੀ ਮਤੰਰੀ ਹਰਦੀਪ ਸਿੰਘ ਪੁਰੀ ਨਾਲ ਅੱਜ ਦੁਪਹਿਰ ਢਾਈ ਵਜੇ ਮੁਲਾਕਾਤ ਕਰਨਗੇ। ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।

CM Bhagwant Mann ਦੇ ਦਿੱਲੀ ਦੌਰੇ ਦਾ ਦੂਜਾ ਦਿਨ, ਅੱਜ ਕੇਂਦਰੀ ਮੰਤਰੀ ਹਰਦੀਪ ਪੂਰੀ ਨਾਲ ਕਰਨਗੇ ਮੁਲਾਕਾਤ
abhishek-thakur
| Updated On: 15 Jun 2023 12:34 PM IST
Share
CM Bhagwant Mann Meet Hardeep Puri: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੌਰੇ ‘ਤੇ ਹਨ। ਪੰਜਾਬ ਦੇ ਭਖਦੇ ਮਸਲੇ ਹੱਲ ਕਰਵਾਉਣ ਲਈ ਮੁੱਖ ਮੰਤਰੀ ਮਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਸੀਐੱਮ ਭਗਵੰਤ ਸਿੰਘ ਮਾਨ ਕੇਂਦਰੀ ਮਤੰਰੀ ਹਰਦੀਪ ਸਿੰਘ ਪੁਰੀ (Hardeep Puri) ਨਾਲ ਅੱਜ ਦੁਪਹਿਰ ਢਾਈ ਵਜੇ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿੱਚ ਮੋਹਾਲੀ ਸ਼ਹਿਰ ਦੇ ਵਿਕਾਸ, ਸਮਾਰਟ ਸਿਟੀ ਪ੍ਰੋਜੈਕਟ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਨਾਲ ਜੋੜਨ ‘ਤੇ ਅਹਿਮ ਚਰਚਾ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ CM ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਸੀ।

CM ਮਾਨ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਸੀਐਮ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਬੈਠਕ ਵਿੱਚ ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...