CM Bhagwant Mann ਦੇ ਦਿੱਲੀ ਦੌਰੇ ਦਾ ਦੂਜਾ ਦਿਨ, ਅੱਜ ਕੇਂਦਰੀ ਮੰਤਰੀ ਹਰਦੀਪ ਪੂਰੀ ਨਾਲ ਕਰਨਗੇ ਮੁਲਾਕਾਤ

Updated On: 

15 Jun 2023 12:34 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਕੇਂਦਰੀ ਮਤੰਰੀ ਹਰਦੀਪ ਸਿੰਘ ਪੁਰੀ ਨਾਲ ਅੱਜ ਦੁਪਹਿਰ ਢਾਈ ਵਜੇ ਮੁਲਾਕਾਤ ਕਰਨਗੇ। ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।

CM Bhagwant Mann ਦੇ ਦਿੱਲੀ ਦੌਰੇ ਦਾ ਦੂਜਾ ਦਿਨ, ਅੱਜ ਕੇਂਦਰੀ ਮੰਤਰੀ ਹਰਦੀਪ ਪੂਰੀ ਨਾਲ ਕਰਨਗੇ ਮੁਲਾਕਾਤ
Follow Us On

CM Bhagwant Mann Meet Hardeep Puri: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੌਰੇ ‘ਤੇ ਹਨ। ਪੰਜਾਬ ਦੇ ਭਖਦੇ ਮਸਲੇ ਹੱਲ ਕਰਵਾਉਣ ਲਈ ਮੁੱਖ ਮੰਤਰੀ ਮਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਸੀਐੱਮ ਭਗਵੰਤ ਸਿੰਘ ਮਾਨ ਕੇਂਦਰੀ ਮਤੰਰੀ ਹਰਦੀਪ ਸਿੰਘ ਪੁਰੀ (Hardeep Puri) ਨਾਲ ਅੱਜ ਦੁਪਹਿਰ ਢਾਈ ਵਜੇ ਮੁਲਾਕਾਤ ਕਰਨਗੇ।

ਇਸ ਮੁਲਾਕਾਤ ਵਿੱਚ ਮੋਹਾਲੀ ਸ਼ਹਿਰ ਦੇ ਵਿਕਾਸ, ਸਮਾਰਟ ਸਿਟੀ ਪ੍ਰੋਜੈਕਟ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਨਾਲ ਜੋੜਨ ‘ਤੇ ਅਹਿਮ ਚਰਚਾ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ CM ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਸੀ।

CM ਮਾਨ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਸੀਐਮ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਇਸ ਬੈਠਕ ਵਿੱਚ ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
ਗਡਕਰੀ ਦਾ ਐਲਾਨ: ਲੁਧਿਆਣਾ ਤੋਂ ਬਠਿੰਡਾ ਤੱਕ ਬਣੇਗਾ ਹਾਈਵੇਅ, ਕਰੀਬ 50 ਮਿੰਟਾਂ ਵਿੱਚ ਤੈਅ ਹੋਵੇਗਾ ਫ਼ਾਸਲਾ
ਪੰਜਾਬ ਭਰ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ, ਮੁੱਖ ਮੰਤਰੀ ਮਾਨ ਨੇ ਜਾਰੀ ਕੀਤੇ ਹੁਕਮ
ਪੰਜਾਬ ‘ਚ ਮਿਸ਼ਨ 100% ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਕਿਹਾ- 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ‘ਚ ਹੋਵੇਗਾ ਸੁਧਾਰ
ਲੁਧਿਆਣਾ ਦੇ PAU ਵਿੱਚ ਸਾਈਕਲ ਰੈਲੀ ਦਾ ਆਯੋਜਨ, ਪੰਜਾਬ ਸਰਕਾਰ ਦੀ ਡਰੱਗਸ ਖਿਲਾਫ ਵੱਡੀ ਮੁਹਿੰਮ
ਸੰਘਣੀ ਧੁੰਦ ਕਾਰਨ ਸਮਰਾਲਾ ‘ਚ ਵਾਪਰਿਆ ਵੱਡਾ ਹਾਦਸਾ, ਦਰਜਨਾਂ ਗੱਡੀਆਂ ਦੀ ਹੋਈ ਆਪਸੀ ਟੱਕਰ, ਇੱਕ ਦੀ ਮੌਤ ਕਈ ਜ਼ਖਮੀ
CM ਮਾਨ ਦਾ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, 583 ਨੌਜਵਾਨ ਮੁੰਡੇ ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ, ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ
Exit mobile version