ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਮਾਨ ਦੀ ਪੀਐਮ ਮੋਦੀ ਨੂੰ ਖਾਸ ਅਪੀਲ, ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਾਵਿਦਾਸ ਦੇ ਨਾਂਅ ‘ਤੇ ਰੱਖਣ ਦੀ ਮੰਗ

CM Bhagwant urges to PM Modi: ਪ੍ਰਧਾਨ ਮੰਤਰੀ ਨਰੇਂਦਰ ਮੋਦੀ 1 ਫਰਵਰੀ ਨੂੰ ਪੰਜਾਬ ਫੇਰੀ 'ਤੇ ਆ ਰਹੇ ਹਨ। ਇਸ ਫੇਰੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ ਵੱਡੀ ਮੰਗ ਕੀਤੀ ਹੈ। ਸੀਐਮ ਨੇ ਕਿਹਾ ਪੀਐਮ ਪੰਜਾਬ ਆ ਰਹੇ ਹਨ, ਉਹ ਆਦਮਪੁਰ ਏਅਰਪੋਰਟ 'ਤੇ ਉਤਰਨਗੇ। ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਗੁਰੂ ਰਾਵਿਦਾਸ ਦੇ ਨਾਂਅ 'ਤੇ ਰੱਖਿਆ ਜਾਵੇ।

CM ਮਾਨ ਦੀ ਪੀਐਮ ਮੋਦੀ ਨੂੰ ਖਾਸ ਅਪੀਲ, ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਾਵਿਦਾਸ ਦੇ ਨਾਂਅ 'ਤੇ ਰੱਖਣ ਦੀ ਮੰਗ
(Photo Credit: Social Media)
Follow Us
davinder-kumar-jalandhar
| Published: 28 Jan 2026 22:58 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਦੀ 1 ਫਰਵਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੂਬੇ ਦੇ ਲਈ ਵੱਡੀ ਮੰਗ ਕੀਤੀ ਹੈ। ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਦੇ ਨਾਂਅ ‘ਤੇ ਰੱਖਣ। ਸੀਐਮ ਮਾਨ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਆਉਣਾ ਪੂਰੇ ਸੂਬੇ ਦੇ ਲਈ ਮਹੱਤਵਪੂਰਣ ਹੈ।

CM ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਸੀਐਮ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ ਤੇ ਇੱਕ ਪੋਸਟ ਜਾਰੀ ਕਰ ਲਿਖਿਆ ਕਿ ‘ਮਾਣਯੋਗ ਪ੍ਰਧਾਨ ਮੰਤਰੀ ਜੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ ਅਤੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ। ਮੈਂ ਮਾਣਯੋਗ ਪ੍ਰਧਾਨ ਮੰਤਰੀ ਜੀ ਅੱਗੇ ਅਪੀਲ ਕਰਦਾ ਹਾਂ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਇਸ ਲਈ ਮੈਂ ਪੂਰੇ ਪੰਜਾਬ ਵਾਸੀਆਂ ਵੱਲੋਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਹੋਵਾਂਗਾ। ਪੰਜਾਬ ਸੀਐਮ ਦੀ ਇਹ ਅਪੀਲ ਕਾਫੀ ਸੁਰਖੀਆਂ ਵਿੱਚ ਹੈ ਅਤੇ ਇਸ ਨੂੰ ਲੈ ਕੇ ਲਗਾਤਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਡੇਰਾ ਸੱਚਖੰਡ ਬੱਲਾਂ ਜਲੰਧਰ ਜਾਣਗੇ ਪੀਐਮ ਮੋਦੀ

ਪੀਐਮ ਮੋਦੀ 1 ਫਰਵਰੀ ਨੂੰ ਜਲੰਧਰ ਜਾ ਰਹੇ ਹਨ। ਇਸ ਦੌਰਾਨ ਉਹ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਅੰਤੀ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗਾ। ਪੀਐਮ ਮੋਦੀ ਦੇ ਇਸ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਕੇਂਦਰੀ ਜਾਂਚ ਏਜੰਸੀਆਂ ਵੀ ਪੰਜਾਬ ਪਹੁੰਚ ਗਈਆਂ ਹਨ ਅਤੇ ਪੁਖ਼ਤਾ ਤਿਆਰੀਆਂ ਵਿੱਚ ਜੁਟ ਗਈ ਹੈ। ਪੀਐਮ ਮੋਦੀ ਦੇ ਇਸ ਦੌਰੇ ਦਾ ਜ਼ਿਕਰ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ। ਸੀਐਮ ਮਾਨ ਨੇ ਗੁਰੂ ਰਵਿਦਾਸ ਜੀ ਦੇ ਸਮਾਨ ਵਿੱਚ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲਣ ਦੀ ਮੰਗੀ ਕੀਤੀ ਹੈ। ਹੁਣ ਦੇਖਣਾ ਦਿਲਚਸਪ ਹੋਵੇਗਾ ਕਿ ਅੱਗੇ ਕੀ ਫੈਸਲਾ ਲਿਆ ਜਾਂਦਾ ਹੈ।

ਡੇਰਾ ਸੱਚਖੰਡ ਬਲਾਂ ਬਾਰੇ ਜਾਣੋ

ਡੇਰਾ ਸੱਚਖੰਡ ਬੱਲਾਂ ਪੰਜਾਬ ਦੇ ਦੁਆਬਾ ਖੇਤਰ ਦੇ ਵੱਡੇ ਧਾਰਮਿਕ ਡੇਰਿਆਂ ਵਿੱਚੋਂ ਇੱਕ ਹੈ। ਇਹ ਡੇਰਾ ਜਲੰਧਰ ਸ਼ਹਿਰ ਤੋਂ ਕਰੀਬ 13 ਕਿਲੋਮੀਟਰ ਪਿੰਡ ਬੱਲਾਂ ਵਿੱਚ ਨਹਿਰ ਦੇ ਕੰਢੇ ਬਣਿਆ ਹੋਇਆ ਹੈ। ਇਸ ਡੇਰੇ ਵਿੱਚ ਦਲਿਤ ਸਮਾਜ ਤੇ ਖ਼ਾਸ ਕਰਕੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਲੋਕ ਧਾਰਮਿਕ ਆਸਥਾ ਰੱਖਦੇ ਹਨ।