AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ ਮੇਰੀ ਪ੍ਰਸਿੱਧੀ… ਫੇਕ ਵੀਡੀਓ ਬਣਾ ਕੇ ਬਦਨਾਮ ਕਰਨ ਦੀ ਕੋਸ਼ਿਸ਼…ਕਥਿਤ ਵਾਇਰਲ ਵੀਡੀਓ ‘ਤੇ ਬੋਲੇ ਸੀਐਮ ਮਾਨ

CM Bhagwant Mann on Fake Video: ਸੀਐਮ ਮਾਨ ਨੇ ਕਿਹਾ ਕਿ ਮੈਂ ਇਸ ਵੀਡੀਓ ਨੂੰ ਸਿਰੇ ਤੋਂ ਨਕਾਰਦਾ ਹਾਂ ਤੇ ਇਹ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਂ ਪ੍ਰਬੰਧਕ 'ਚ ਜੋ ਬੈਠੇ ਹਨ, ਉਨ੍ਹਾਂ ਦੇ ਸਿਆਸੀ ਆਕਾਵਾਂ ਦੀ ਸ਼ੈਅ 'ਤੇ ਜੋ ਕੀਤਾ ਜਾ ਰਿਹਾ ਹੈ, ਉਹ ਬਿਲਕੁਲ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਰੋਮ-ਰੋਮ 'ਚ ਪੰਜਾਬ ਵੱਸਦਾ ਹੈ। ਮੈਂ ਪੰਜਾਬ ਲਈ ਦਿਨ-ਰਾਤ ਕੰਮ ਕਰ ਰਿਹਾ ਹੈ।

ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ ਮੇਰੀ ਪ੍ਰਸਿੱਧੀ... ਫੇਕ ਵੀਡੀਓ ਬਣਾ ਕੇ ਬਦਨਾਮ ਕਰਨ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਸੀਐਮ ਮਾਨ
kusum-chopra
| Updated On: 25 Jun 2026 15:17 PM IST
Share

ਕਥਿਤ ਵਾਇਰਲ ਵੀਡੀਓ ਤੇ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਹਮਲਾਵਰ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦਾ ਵਫਦ ਵੀਡੀਓ ਦੇ ਫੇਕ ਹੋਣ ਦੀਆਂ ਰਿਪੋਰਟਾਂ ਲੈ ਕੇ ਮੁਲਜਮਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਅੱਜ ਡੀਜੀਪੀ ਨੂੰ ਮਿਲਿਆ ਤਾਂ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਵੀ ਇੱਕ ਵਾਰ ਮੁੜ ਤੋਂ ਮੀਡੀਆ ਨਾਲ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਬੀਜੇਪੀ, ਅਕਾਲੀ ਦਲ ਅਤੇ ਕਾਂਗਰਸ ਤਿੰਨੋਂ ਪਾਰਟੀਆਂ ਮਿਲਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਲੋਕ ਭਲਾਈ ਦੇ ਕੰਮ ਬਰਦਾਸ਼ਤ ਹੋ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਫਰਜੀ ਵੀਡੀਓ ਵਿੱਚ ਉਹ ਨਹੀਂ ਹਨ। ਉਨ੍ਹਾਂ ਖਿਲਾਫ ਇਹ ਸਾਜ਼ਿਸ਼ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਰਚੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਬੇਅਦਬੀ ਖਿਲਾਫ ਸਖ਼ਤ ਕਾਨੂੰਨ ਬਣਾਇਆ ਹੈ, ਉਨ੍ਹਾਂ ਖਿਲਾਫ ਕੂੜ ਪ੍ਰਚਾਰ ਸ਼ੁਰੂ ਹੋ ਗਿਆ ਹੈ। ਇਹੀ ਲੋਕ ਕਹਿੰਦੇ ਸਨ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ, ਅਤੇ ਹੁਣ ਜਦੋਂ ਇਹ ਬਣਾਇਆ ਗਿਆ ਹੈ, ਤਾਂ ਇਹ ਹੁਣ ਪੁੱਛ ਰਹੇ ਹਨ ਕਿ ਇਹ ਕਿਉਂ ਬਣਾਇਆ। ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੇ ਚੰਗੇ ਕੰਮ ਤੋਂ ਪਰੇਸ਼ਾਨ ਵਿਰੋਧੀ ਝੂਠ ਬੋਲ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸੀਐਮ ਮਾਨ ਨੇ ਕੀਤਾ ਤਕਨੀਕੀ ਵਿਸ਼ਲੇਸ਼ਣ

ਨਾਲ ਹੀ ਸੀਐਮ ਮਾਨ ਨੇ ਤਕਨੀਕੀ ਵਿਸ਼ਲੇਸ਼ਣ ਸੰਬੰਧੀ ਬਿਆਨ ਦਿੰਦਿਆਂ ਕਿਹਾ ਕਿ ਫੋਰੈਂਸਿਕ ਜਾਂਚ ਵਿੱਚ ਚਿਹਰੇ, ਕੱਦ ਅਤੇ ਸਰੀਰਕ ਬਣਤਰ ਵਿੱਚ ਸਪੱਸ਼ਟ ਅੰਤਰ ਸਾਹਮਣੇ ਪਾਏ ਗਏ ਹਨ। ਵੀਡੀਓ ਵਿੱਚ ਦਿਖਾਈ ਦੇਣ ਵਾਲਾ ਆਦਮੀ ਲਗਭਗ 5 ਫੁੱਟ 10 ਇੰਚ ਲੰਬਾ ਹੈ, ਜਦੋਂ ਕਿ ਸੀਐਮ 5 ਫੁੱਟ 8 ਇੰਚ ਲੰਬਾ ਹਾਂ। ਉਸਦੇ ਸਰੀਰ ਦੀ ਬਣਤਰ, ਮੋਢਿਆਂ ਅਤੇ ਪੋਸ਼ਚਰ ਵਿੱਚ ਵੀ ਵੱਡੇ ਅੰਤਰ ਸਾਹਮਣੇ ਆਏ ਹਨ।

SGPC ਦਾ ਪ੍ਰਧਾਨ ਸੁਖਬੀਰ ਬਾਦਲ ਦਾ ਵਫਾਦਾਰ ਸਿਪਾਹੀ: ਸੀਐਮ ਮਾਨ

ਸੀਐਮ ਮਾਨ ਨੇ ਅੱਗੇ ਕਿਹਾ ਕਿ ਉਹ ਮੈਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕਰ ਰਹੇ ਹਨ। ਮੈਂ ਪਾਣੀ ਦੀ ਰਾਖੀ, ਗੁਰੂ ਸਾਹਿਬ ਦੀ ਬਾਣੀ ਦੀ ਰਾਖੀ, ਕਿਸਾਨੀ ਦੀ ਰਾਖੀ ਤੇ ਪੰਜਾਬ ਦੀ ਜਵਾਨੀ ਦੀ ਰਾਖੀ ਲਈ ਫੈਸਲੇ ਲੈ ਰਿਹਾ ਹਾਂ। ਪਰ, ਮੇਰੇ ਫੈਸਲੇ ਉਨ੍ਹਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਹੈ ਤੇ ਉਹ ਮੈਨੂੰ ਬਦਨਾਮ ਕਰਨ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ ਤੇ ਧਰਮ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਖੁਦ ਇਹ ਕਹਿ ਚੁੱਕੇ ਹਨ ਕਿ ਉਹ ਸੁਖਬੀਰ ਬਾਦਲ ਦੇ ਵਫਾਦਾਰ ਹਨ, ਜਦਕਿ ਉਨ੍ਹਾਂ ਨੂੰ ਕਹਿਣਾ ਚਾਹੀਦਾ ਸੀ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਦੇ ਵਫਾਦਾਰ ਹਨ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੈਂ ਸਰਵਉੱਚ ਮੰਨਦਾ ਹੈ, ਮੇਰਾ ਸਿਰ ਝੁਕਦਾ ਹੈ ਤੇ ਮੈਂ ਨਤਮਸਤਕ ਹੁੰਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਗੱਲ ਦਾਂ ਦੂਰ ਹੈ, ਸੁਪਨੇ ‘ਚ ਵੀ ਕਈ ਪੀੜ੍ਹੀਆਂ ਅਜਿਹਾ ਨਹੀਂ ਸੋਚ ਸਕਦੀਆਂ। ਪਰ, ਜਿਹੜੀਆਂ ਉੱਥੇ ਸਿਆਸੀ ਨਿਯੁਕਤੀਆਂ ਹੋਈਆਂ ਹਨ, ਉਹ ਕਿਸ ਤਰ੍ਹਾਂ ਦੇ ਫੈਸਲੇ ਕਰਦੀਆਂ ਹਨ, ਉਸ ਨੂੰ ਸਿੱਖ ਸੰਗਤ ਚੰਗੀ ਤਰ੍ਹਾਂ ਜਾਣਦੀ ਹੈ।

ਹੋਟਲ ਦੇ ਕਮਰੇ ‘ਚ ਕੌਣ ਰੱਖਦਾ ਹੈ ਗੁਰੂ ਸਾਹਿਬ ਦੀ ਤਸਵੀਰ – ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਵੀਡੀਓ ਇੱਕ ਹੋਟਲ ਦੇ ਕਮਰੇ ਵਿੱਚ ਸ਼ੂਟ ਕੀਤਾ ਗਿਆ ਹੈ। ਤੁਸੀਂ ਆਪ ਦੱਸੋਂ ਕਿ ਹੋਟਲ ਦੇ ਕਮਰੇ ਵਿੱਚ ਕੌਣ ਗੁਰੂ ਮਹਾਰਾਜ ਦੀਆਂ ਤਸਵੀਰਾਂ ਲਗਾਉਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਦੋਵੇਂ ਰਿਪੋਰਟਾਂ ਡੀਜੀਪੀ ਨੂੰ ਸੌਂਪ ਕੇ ਇਸ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਡੀਜੀਪੀ ਸਾਹਿਬ ਨੂੰ ਕਿਹਾ ਕਿ ਇਹ ਫਰਜੀ ਵੀਡੀਓ ਬਣਾਉਣ ਵਾਲੇ ਨੂੰ ਕਿਧਰੋਂ ਵੀ ਫੜ ਕੇ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾਵੇ ਤਾਂ ਜੋਂ ਸਾਰੀ ਸਾਜਿਸ਼ ਦਾ ਖੁਲਾਸਾ ਹੋ ਸਕੇ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...