ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੀਐਮ ਮਾਨ ਦਾ ਉਪ ਰਾਸ਼ਟਰਪਤੀ ਨੂੰ ਪੱਤਰ, ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਨਸਲੀ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਹਰ ਚਾਰ ਸਾਲ ਬਾਅਦ ਇਸ ਦੀ ਸੈਨੇਟ ਦਾ ਗਠਨ ਕੀਤਾ ਜਾਂਦਾ ਹੈ ਅਤੇ ਇਸ ਦੇ ਮੈਂਬਰ ਲੋਕਤੰਤਰੀ ਪ੍ਰਕਿਰਿਆ ਰਾਹੀਂ ਚੁਣੇ ਜਾਂਦੇ ਹਨ।

ਸੀਐਮ ਮਾਨ ਦਾ ਉਪ ਰਾਸ਼ਟਰਪਤੀ ਨੂੰ ਪੱਤਰ, ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਮਾਨ (ਪੁਰਾਣੀ ਤਸਵੀਰ)
Follow Us
tv9-punjabi
| Updated On: 13 Nov 2024 11:33 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਦਖਲ ਦੀ ਮੰਗ ਕੀਤੀ ਹੈ। ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਖਤਮ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ, ਜੋ ਕਿ ਸੂਬੇ ਲਈ ਬਹੁਤ ਹੀ ਸੰਵੇਦਨਸ਼ੀਲ ਅਤੇ ਭਾਵਨਾਤਮਕ ਮੁੱਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ 1947 ਦੇ ਪੰਜਾਬ ਯੂਨੀਵਰਸਿਟੀ ਐਕਟ ਤਹਿਤ ਬਣਾਈ ਗਈ ਸੀ ਅਤੇ 1947 ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਲਾਹੌਰ ਵਿੱਚ ਮੁੱਖ ਯੂਨੀਵਰਸਿਟੀ ਰਹਿ ਜਾਣ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇਸ ਦੀ ਸਥਾਪਨਾ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਪੁਨਰਗਠਨ ਐਕਟ 1966 ਨੇ ਆਪਣਾ ਰੁਤਬਾ ਬਰਕਰਾਰ ਰੱਖਿਆ, ਭਾਵ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਅਜੋਕੇ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਨਸਲੀ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਹਰ ਚਾਰ ਸਾਲ ਬਾਅਦ ਇਸ ਦੀ ਸੈਨੇਟ ਦਾ ਗਠਨ ਕੀਤਾ ਜਾਂਦਾ ਹੈ ਅਤੇ ਇਸ ਦੇ ਮੈਂਬਰ ਲੋਕਤੰਤਰੀ ਪ੍ਰਕਿਰਿਆ ਰਾਹੀਂ ਚੁਣੇ ਜਾਂਦੇ ਹਨ। ਸੀਐਮ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਸਾਲ ਸੈਨੇਟ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ ਜਦੋਂਕਿ ਪਿਛਲੇ ਛੇ ਦਹਾਕਿਆਂ ਤੋਂ ਇਹ ਚੋਣਾਂ ਨਿਯਮਿਤ ਤੌਰ ‘ਤੇ ਨਿਰਧਾਰਤ ਸਾਲ ਦੇ ਅਗਸਤ-ਸਤੰਬਰ ਦੇ ਮਹੀਨਿਆਂ ਵਿੱਚ ਹੁੰਦੀਆਂ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਸੈਨੇਟ, ਜਿਸ ਦਾ ਮੌਜੂਦਾ ਕਾਰਜਕਾਲ 31 ਅਕਤੂਬਰ ਨੂੰ ਖਤਮ ਹੋ ਰਿਹਾ ਹੈ, ਦੀਆਂ ਚੋਣਾਂ ਕਰਵਾਉਣ ਵਿੱਚ ਨਾਕਾਮ ਰਹਿਣਾ ਨਾ ਸਿਰਫ਼ ਸਟੇਕਹੋਲਡਰਾਂ ਨੂੰ ਫੇਲ੍ਹ ਹੋਇਆ ਹੈ ਸਗੋਂ ਚੰਗੇ ਪ੍ਰਸ਼ਾਸਨ ਅਤੇ ਕਾਨੂੰਨ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸੈਨੇਟ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਗ੍ਰੈਜੂਏਟਾਂ ਅਤੇ ਵੱਖ-ਵੱਖ ਖੇਤਰਾਂ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ ਚੋਣਾਂ ਨਾ ਕਰਵਾਉਣਾ ਯੂਨੀਵਰਸਿਟੀ ਦੇ ਨਿਯਮਾਂ ਦੇ ਵਿਰੁੱਧ ਹੈ, ਜਿਸ ਅਨੁਸਾਰ ਹਰ ਚਾਰ ਸਾਲ ਬਾਅਦ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ ਅਤੇ ਇਸ ਦੇਰੀ ਨੇ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਸਾਬਕਾ ਵਿਦਿਆਰਥੀ ਵਰਗ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।

ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?...
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?...
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?...
Punjab News : 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਬਾਰੇ ਹੁਸ਼ਿਆਰਪੁਰ ਦੇ ਲੋਕਾਂ ਨੇ ਕੀ ਕਿਹਾ?
Punjab News : 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਬਾਰੇ ਹੁਸ਼ਿਆਰਪੁਰ ਦੇ ਲੋਕਾਂ ਨੇ ਕੀ ਕਿਹਾ?...
Himachal News: ਸਮੋਸੇ ਨੂੰ ਲੈ ਕੇ ਛਿੜਿਆ ਵਿਵਾਦ, CID ਨੇ ਸ਼ੁਰੂ ਕੀਤੀ ਜਾਂਚ!
Himachal News: ਸਮੋਸੇ ਨੂੰ ਲੈ ਕੇ ਛਿੜਿਆ ਵਿਵਾਦ, CID ਨੇ ਸ਼ੁਰੂ ਕੀਤੀ ਜਾਂਚ!...
ਪੰਜਾਬ 'ਚ CM ਮਾਨ ਨੇ ਸਰਪੰਚਾਂ ਨੂੰ ਚੁਕਾਈ ਸਹੁੰ, ਅਜਿਹਾ ਪ੍ਰੋਗਰਾਮ ਪਹਿਲਾਂ ਨਹੀਂ ਦੇਖਿਆ ਹੋਵੇਗਾ, ਦੇਖੋ ਕੀ ਸੀ ਖਾਸ?
ਪੰਜਾਬ 'ਚ CM ਮਾਨ ਨੇ ਸਰਪੰਚਾਂ ਨੂੰ ਚੁਕਾਈ ਸਹੁੰ, ਅਜਿਹਾ ਪ੍ਰੋਗਰਾਮ ਪਹਿਲਾਂ ਨਹੀਂ ਦੇਖਿਆ ਹੋਵੇਗਾ, ਦੇਖੋ ਕੀ ਸੀ ਖਾਸ?...
2024 ਸਭ ਤੋਂ ਗਰਮ ਸਾਲ ਰਹੇਗਾ, Climate ਏਜੰਸੀ ਨੇ ਪੂਰੀ ਦੁਨੀਆ ਨੂੰ ਸੁਚੇਤ ਕਰਦਿਆਂ ਰਿਪੋਰਟ ਕੀਤੀ ਜਾਰੀ
2024 ਸਭ ਤੋਂ ਗਰਮ ਸਾਲ ਰਹੇਗਾ, Climate ਏਜੰਸੀ ਨੇ ਪੂਰੀ ਦੁਨੀਆ ਨੂੰ ਸੁਚੇਤ ਕਰਦਿਆਂ ਰਿਪੋਰਟ ਕੀਤੀ ਜਾਰੀ...
ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਕੀ ਹੈ ਰਾਏਪੁਰ ਕਨੈਕਸ਼ਨ?
ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਕੀ ਹੈ ਰਾਏਪੁਰ ਕਨੈਕਸ਼ਨ?...
Punjab By Election: Giddarbaha ਗਿੱਦੜਬਾਹਾ ਸੀਟ 'ਤੇ ਪ੍ਰਚਾਰ ਕਰਨ ਪਹੁੰਚੇ ਰਵਨੀਤ ਬਿੱਟੂ, ਅਗਲਾ ਸੀਐਮ ਬਣਨ ਦਾ ਠੋਕਿਆ ਦਾਅਵਾ!
Punjab By Election: Giddarbaha ਗਿੱਦੜਬਾਹਾ ਸੀਟ 'ਤੇ ਪ੍ਰਚਾਰ ਕਰਨ ਪਹੁੰਚੇ ਰਵਨੀਤ ਬਿੱਟੂ, ਅਗਲਾ ਸੀਐਮ ਬਣਨ ਦਾ ਠੋਕਿਆ ਦਾਅਵਾ!...
Jammu & Kashmir: ਕਸ਼ਮੀਰ ਦੀ ਹਸੀਨਾ ਨੇ ਪੰਜਾਬ 'ਚ ਮਚਾਇਆ ਗਦਰ, ਕਰਦੀ ਸੀ ਅਜਿਹਾ ਕਾਂਡ, ਪਹੁੰਚ ਗਈ ਜੇਲ੍ਹ
Jammu & Kashmir: ਕਸ਼ਮੀਰ ਦੀ ਹਸੀਨਾ ਨੇ ਪੰਜਾਬ 'ਚ ਮਚਾਇਆ ਗਦਰ, ਕਰਦੀ ਸੀ ਅਜਿਹਾ ਕਾਂਡ, ਪਹੁੰਚ ਗਈ ਜੇਲ੍ਹ...
ਖਰਾਬ ਫਾਰਮ ਨਾਲ ਆਸਟ੍ਰੇਲੀਆ ਜਾ ਰਹੇ ਕੋਹਲੀ ਦੇ ਨਾਂ ਇੱਕ ਫੈਨ ਦਾ Open Letter
ਖਰਾਬ ਫਾਰਮ ਨਾਲ ਆਸਟ੍ਰੇਲੀਆ ਜਾ ਰਹੇ ਕੋਹਲੀ ਦੇ ਨਾਂ ਇੱਕ ਫੈਨ ਦਾ Open Letter...
ਟਰੰਪ ਨੇ ਬਣਾਈ 7 ਵਿੱਚੋਂ 5 ਸਵਿੰਗ ਵਿੱਚ ਚੰਗੀ ਬੜ੍ਹਤ, ਮੀਡੀਆ ਰਿਪੋਰਟਾਂ ਦਾ ਦਾਅਵਾ
ਟਰੰਪ ਨੇ ਬਣਾਈ 7 ਵਿੱਚੋਂ 5 ਸਵਿੰਗ ਵਿੱਚ ਚੰਗੀ ਬੜ੍ਹਤ, ਮੀਡੀਆ ਰਿਪੋਰਟਾਂ ਦਾ ਦਾਅਵਾ...