Punjab Vigilance: ਸਾਬਕਾ CM ਚਰਨਜੀਤ ਚੰਨੀ ਨੂੰ ਵਿਜੀਲੈਂਸ ਨੇ ਮੁੜ ਕੀਤਾ ਤਲਬ, 13 ਜੂਨ ਨੂੰ ਹੋਵੇਗੀ ਪੁੱਛਗਿੱਛ, ਜਾਣੋ ਕਿਹੜੇ ਮਾਮਲੇ 'ਚ ਹੋਣਗੇ ਸਵਾਲ ਜਵਾਬ ? | CM Charanjit Channi has been summoned again by vigilance Interrogation will be held on June 13 Know in Punjabi Punjabi news - TV9 Punjabi

Punjab Vigilance: ਸਾਬਕਾ CM ਚਰਨਜੀਤ ਚੰਨੀ ਨੂੰ ਵਿਜੀਲੈਂਸ ਨੇ ਮੁੜ ਕੀਤਾ ਤਲਬ, 13 ਜੂਨ ਨੂੰ ਹੋਵੇਗੀ ਪੁੱਛਗਿੱਛ, ਜਾਣੋ ਕਿਹੜੇ ਮਾਮਲੇ ‘ਚ ਹੋਣਗੇ ਸਵਾਲ ਜਵਾਬ ?

Updated On: 

10 Jun 2023 14:53 PM

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵਿਜੀਲੈਂਸ ਨੇ ਚਰਨਜੀਤ ਚੰਨੀ ਤੋਂ 13 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ।

Punjab Vigilance: ਸਾਬਕਾ CM ਚਰਨਜੀਤ ਚੰਨੀ ਨੂੰ ਵਿਜੀਲੈਂਸ ਨੇ ਮੁੜ ਕੀਤਾ ਤਲਬ, 13 ਜੂਨ ਨੂੰ ਹੋਵੇਗੀ ਪੁੱਛਗਿੱਛ, ਜਾਣੋ ਕਿਹੜੇ ਮਾਮਲੇ ਚ ਹੋਣਗੇ ਸਵਾਲ ਜਵਾਬ ?

ਚਰਨਜੀਤ ਸਿੰਘ ਚੰਨੀ

Follow Us On

Punjab Vigilance: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਇੱਕ ਵਾਰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਵਿਜੀਲੈਂਸ ਨੇ ਕਰੀਬ ਇੱਕ ਮਹੀਨਾ ਪਹਿਲਾਂ ਚੰਨੀ ਨੂੰ ਸੱਦ ਕੇ ਕਈ ਘੰਟੇ ਤੱਕ ਪੁੱਛਗਿੱਛ ਕੀਤੀ ਸੀ।

ਚੰਨੀ ਨੂੰ ਵਿਜੀਲੈਂਸ ਦਾ ਸੰਮਨ

ਵਿਜੀਲੈਂਸ ਚਰਨਜੀਤ ਚੰਨੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਇਸੇ ਕਰਕੇ ਵਿਜੀਲੈਂਸ ਟੀਮ ਨੇ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ। ਇਸ ਸਬੰਧੀ ਚੰਨੀ ਨੂੰ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ 1 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵਿਜੀਲੈਂਸ ਨੇ ਪ੍ਰੋਫਾਰਮਾ ਭਰ ਕੇ ਨਹੀਂ ਦਿੱਤਾ, ਜਿਸ ਕਰਕੇ ਹੁਣ ਵਿਜੀਲੈਂਸ ਨੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਭੇਜਿਆ ਹੈ।

13 ਜੂਨ ਨੂੰ ਚੰਨੀ ਤੋਂ ਹੋਵੇਗੀ ਪੁੱਛਗਿੱਛ

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਵਿਜੀਲੈਂਸ ਹੈੱਡਕੁਆਰਟਰ ਬੁਲਾਇਆ ਹੈ ਅਤੇ ਪ੍ਰੋਫਾਰਮਾ ਭਰ ਕੇ ਲਿਆਉਣ ਲਈ ਕਿਹਾ ਹੈ। ਪਿਛਲੀ ਵਾਰ ਜਦੋਂ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਸ ਤੋਂ ਬਾਅਦ ਚੰਨੀ ਨੇ ਵਿਜੀਲੈਂਸ ਦਫਤਰ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਮੈਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਮੈਂ ਵਿਜੀਲੈਂਸ ਨੂੰ ਕਿਹਾ ਕਿ ਤੁਹਾਨੂੰ ਮੈਨੂੰ ਗ੍ਰਿਫਤਾਰ ਕਰਨ ਦੇ ਹੁਕਮ ਆਏ ਹਨ, ਜੇ ਤੁਸੀਂ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹੋ ਤਾਂ ਮੈਨੂੰ ਤੰਗ ਨਾ ਕਰੋ। ਮੈਂ ਆਪਣੀ ਮਿਹਨਤ ਨਾਲ ਆਪਣਾ ਘਰ ਬਣਾਇਆ ਹੈ, ਜੋ ਪੈਸਾ ਕਮਾਇਆ ਸੀ ਉਹ ਮੈਂ ਚੋਣ ਲੜਨ ਲਈ ਖਰਚ ਕੀਤਾ ਹੈ ਅਤੇ ਹੁਣ ਮੈਂ ਖੁਦ ਹੀ ਕਰਜ਼ਈ ਹਾਂ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਵੱਖ-ਵੱਖ ਵੈਰੀਫਿਕੇਸ਼ਨਾਂ ਲਈ ਪੁੱਛਗਿੱਛ ਕਰ ਰਹੀ ਹੈ। ਵਿਜੀਲੈਂਸ ਬਿਊਰੋ ਫਿਲਹਾਲ ਚਰਨਜੀਤ ਸਿੰਘ ਚੰਨੀ ਦੇ ਕੇਸ ਵਿੱਚ ਆਮਦਨ ਦੇ ਮੁਕਾਬਲੇ ‘ਚ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵੈਰੀਫਿਕੇਸ਼ਨਾਂ ਕਰਨਾ ਚਾਹੁੰਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version